ਜਲੰਧਰ ਵਾਸੀਆਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਜਦੋ ਦੀ ਪੰਜਾਬ ਵਿਚ ਮਾਨ ਸਰਕਾਰ ਬਣੀ ਹੈ ਸਰਕਾਰ ਦੇ ਵਲੋਂ ਪੰਜਾਬੀਆਂ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ,ਇਸੇ ਵਿਚਾਲੇ ਹੁਣ ਪੰਜਾਬ ਦੇ ਜਿੱਲ੍ਹਾ ਜਲੰਧਰ ਦੇ ਲੋਕਾਂ ਦੇ ਲਈ ਵੱਡਾ ਐਲਾਨ ਹੋ ਚੁਕਿਆ ਹੈ ,ਜਲੰਧਰ ਵਾਸੀਆਂ ਲਈ ਇਹ ਅਹਿਮ ਖ਼ਬਰ ਹੈ , ਦੱਸਦਿਆਂ ਕਿ ਜਲੰਧਰ ਦੇ ਜੋਨ-2 ਦੇ 74 ਟਿਊਬਵੈਲਾਂ ਦਾ ਅਤੇ ਜੋਨ-3 ਦੇ 103 ਟਿਊਬਵੈਲਾਂ ਦਾ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਨ ‘ਤੇ ਤਕਰੀਬਨ 2.12 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਜਿਸ ਨਾਲ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ , ਇਸ ਤੋਂ ਇਲਾਵਾ ਜੋਨ-4 ਦੇ 118 ਟਿਊਬਵੈਲਾਂ ਦਾ ਅਤੇ ਜੋਨ-6 ਵਿੱਚ 104 ਟਿਊਬਵੈਲਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਵਾਉਣ ਲਈ ਤਕਰੀਬਨ 1.69 ਅਤੇ 1.80 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ

ਇਹਨਾਂ ਸਬਦਾਂ ਦਾ ਪ੍ਰਗਟਾਵਾ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵਲੋਂ ਕੀਤਾ ਗਿਆ ਓਹਨਾ ਨੇ ਅੱਗੇ ਕਿਹਾ ਇਸ ਨਾਲ ਨਗਰ ਨਿਗਮ ਜਲੰਧਰ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਾਰਡਾਂ ਵਿਖੇ ਜਲ ਸਪਲਾਈ ਤੇ ਸੀਵਰ ਲਾਈਨਾਂ ਦੇ ਸਾਲਾਨਾ ਰੱਖ-ਰਖਾਅ ਸਮੇਤ ਆਊਟ ਸੋਰਸ ਅਧਾਰ ‘ਤੇ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.84 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਜਿਸ ਕਾਰਨ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਜਿਸ ਕਾਰਨ ਹੁਣ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਲਿਆ ਗਿਆ । ਇਸ ਤੋਂ ਇਲਾਵਾ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਹਨ।