ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਫੈਲਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਮੁੜ ਤੋਂ ਕਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਇੱਥੇ ਹੀ ਅਫਗਾਨਿਸਤਾਨ ਦੇ ਉਪਰ ਨਜ਼ਰ ਮਾਰੀ ਜਾਵੇ ਤਾਂ ਇਸ ਸਮੇਂ ਤਾਲਿਬਾਨ ਵੱਲੋਂ ਕਬਜ਼ਾ ਕੀਤੇ ਜਾਣ ਤੋਂ ਬਾਅਦ ਉਥੇ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਜਿੱਥੇ ਉਹਨਾਂ ਪ੍ਰਤੀ ਕੋਈ ਵੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਸਮੇਂ ਅਫਗਾਨਿਸਤਾਨ ਵਿੱਚ ਸਾਰੇ ਲੋਕਾਂ ਨੂੰ ਆਪਣੀ ਜ਼ਿੰਦਗੀ ਬਚਾਉਣ ਦੀ ਹੋੜ ਲੱਗੀ ਹੋਈ ਹੈ। ਉਨ੍ਹਾਂ ਵੱਲੋਂ ਸੁਰੱਖਿਅਤ ਦੇਸ਼ਾਂ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ। ਭਾਰਤ ਵੱਲੋਂ ਵੀ ਆਪਣੇ ਅਫਗਾਨਿਸਤਾਨ ਵਿਚ ਵਸੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।
ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਕਬਜ਼ਾ ਕੀਤੇ ਜਾਣ ਤੋਂ ਬਾਅਦ ਉੱਥੇ ਮਚੀ ਹਫ਼ੜਾ-ਦਫ਼ੜੀ ਕਾਰਨ ਲੋਕਾਂ ਵਿਚ ਡਰ ਮਹਿਸੂਸ ਕੀਤਾ ਜਾ ਰਿਹਾ ਹੈ। ਜਹਾਜ ਰਾਹੀ ਅਫਗਾਨਿਸਤਾਨ ਤੋਂ ਇੰਡੀਆ ਲਿਆਂਦੇ 146 ਲੋਕਾਂ ਵਿੱਚ ਦੋ ਦੇ ਕਰੋਨਾ ਸੰਕਰਮਿਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਨਵੀਂ ਦਿੱਲੀ ਵਿਖੇ ਅਫਗਾਨਿਸਤਾਨ ਤੋਂ 146 ਭਾਰਤੀ ਨਾਗਰਿਕਾਂ ਨੂੰ ਲੈ ਕੇ ਜਹਾਜ਼ ਭਾਰਤ ਪਹੁੰਚਿਆ ਹੈ। ਉੱਥੇ ਹੀ ਕਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਇਹਨਾਂ ਵਿਚੋਂ 2 ਯਾਤਰੀ ਕਰੋਨਾ ਦੀ ਚਪੇਟ ਵਿਚ ਆ ਗਏ ਪਾਏ ਗਏ ਹਨ।
ਇਨ੍ਹਾਂ ਯਾਤਰੀਆਂ ਨੂੰ ਅਫਗਾਨਿਸਤਾਨ ਤੋਂ ਬਾਅਦ ਕਤਰ ਭੇਜਿਆ ਗਿਆ ਸੀ ਅਤੇ ਕਤਰ ਤੋਂ ਲੈ ਕੇ ਚਾਰ ਵੱਖ ਵੱਖ ਜਹਾਜ ਰਾਜਧਾਨੀ ਦਿੱਲੀ ਵਿਖੇ ਪਹੁੰਚੇ ਹਨ। ਜਿੱਥੇ ਹਵਾਈ ਅੱਡੇ ਉਪਰ ਆਉਣ ਉਪਰੰਤ ਇਹਨਾਂ ਦਾ ਕਰੋਨਾ ਟੈਸਟ ਕੀਤਾ ਗਿਆ ਸੀ। ਕਤਰ ਤੋਂ ਭਾਰਤ ਲਿਆਂਦੇ ਜਾਣ ਵਾਲੇ ਭਾਰਤੀਆਂ ਦਾ ਇਹ ਦੂਜਾ ਜਥਾ ਹੈ। ਭਾਰਤ ਵੱਲੋਂ ਲਗਾਤਾਰ ਆਪਣੇ ਯਾਤਰੀਆਂ ਨੂੰ ਸੁਰੱਖਿਅਤ ਕੱਢੇ ਜਾਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਰਾਹੀਂ ਲੋਕਾਂ ਨੂੰ ਭਾਰਤ ਲਿਆਂਦਾ ਗਿਆ ਹੈ।
ਕਿਉਂਕਿ ਇਸ ਸਮੇਂ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਲੋਕਾਂ ਵਿਚ ਡਰ ਦੇ ਕਾਰਨ ਦੇਸ਼ ਨੂੰ ਛੱਡਿਆ ਜਾ ਰਿਹਾ ਹੈ। ਅਮਰੀਕਾ ਦੀ ਫ਼ੌਜ ਵੱਲੋਂ ਜਿੱਥੇ ਕਾਬਲ ਦੇ ਹਵਾਈ ਅੱਡੇ ਉਪਰ ਲੋਕਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ ਉਥੇ ਹੀ ਵਿਸ਼ੇਸ਼ ਉਡਾਣ ਰਾਹੀਂ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਵਿੱਚ ਸੁਰੱਖਿਅਤ ਭੇਜਿਆ ਜਾ ਰਿਹਾ ਹੈ। ਭਾਰਤ ਵੱਲੋਂ ਵੀ ਆਪਣੇ ਯਾਤਰੀਆਂ ਨੂੰ ਕੱਢਣ ਦੀ ਲਗਾਤਾਰ ਸਫ਼ਲ ਮੁਹਿੰਮ ਜਾਰੀ ਹੈ।
Previous Postਮਸ਼ਹੂਰ ਬੋਲੀਵੁਡ ਅਦਾਕਾਰਾ ਦੀ ਰਸੋਈ ਚੋ ਮਿਲੀ ਲਾਸ਼ , ਮਚੀ ਹਾਹਾਕਾਰ- ਛਾਇਆ ਸੋਗ
Next Postਲਵਪ੍ਰੀਤ ਬੇਅੰਤ ਕੌਰ ਮਾਮਲੇ ਤੋਂ ਬਾਅਦ ਹੁਣ ਪੰਜਾਬ ਚ ਆ ਗਈ ਇਹ ਵੱਡੀ ਖਬਰ – ਸੁਣ ਲੋਕਾਂ ਦੇ ਉਡੇ ਹੋਸ਼