ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ ਕਈ ਲੋਕਾਂ ਲਈ ਜਾਨਲੇਵਾ ਸਾਬਤ ਹੁੰਦੇ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਦੁਖਦਾਈ ਹਾਦਸਿਆ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਵੱਖ ਵੱਖ ਕਰਨ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਜਾਂਦੇ ਹਨ ਅਤੇ ਭਿਆਨਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਥੇ ਉਨ੍ਹਾਂ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਘਰ ਦੇ ਮੇਨ ਮੈਂਬਰ ਹੀ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ।

ਹੁਣ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਹਰੇਕ ਕੋਈ ਕਰ ਰਿਹਾ ਸੀ ਅਰਦਾਸਾਂ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਮੁਹਾਲੀ ਦੇ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਕਰਕੇ ਵਾਪਸ ਆਉਂਦੇ ਸਮੇਂ 20 ਸਤੰਬਰ ਨੂੰ ਕਾਂਸਟੇਬਲ ਸਤਨਾਮ ਸ਼ਰਮਾ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਦੱਸ ਦਈਏ ਕਿ 20 ਸਤੰਬਰ ਨੂੰ ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਉਹ ਡਿਊਟੀ ਤੋਂ ਬਰਨਾਲਾ ਨੂੰ ਵਾਪਸ ਆ ਰਹੇ ਸਨ ਅਤੇ ਪਟਿਆਲਾ ਦੇ ਨਜ਼ਦੀਕ ਪਹੁੰਚਣ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਇਸ ਹਾਦਸੇ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ ਅਤੇ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਥੇ ਹੀ ਉਹ ਪਿਛਲੇ ਕਈ ਦਿਨਾਂ ਤੋਂ ਜਿੱਥੇ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੇ ਨਾਲ ਜੂਝ ਰਹੇ ਸਨ। ਉਥੇ ਹੀ ਹਸਪਤਾਲ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਉਹਨਾਂ ਦੇ ਬਾਰੇ ਜਾਣਕਾਰੀ ਮਿਲਣ ਤੇ ਜਿੱਥੇ ਸਭ ਲੋਕਾਂ ਵੱਲੋਂ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਜਾ ਰਹੀ ਸੀ। ਪਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਕਾਂਸਟੇਬਲ ਸਤਨਾਮ ਸ਼ਰਮਾਂ ਦੀ ਹੁਣ ਮੌਤ ਹੋ ਗਈ ਹੈ।