ਜੇਲ ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ,ਹੁਣੇ ਹੁਣੇ ਅਦਾਲਤ ਨੇ ਸੁਣਾਇਆ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹੀਆਂ ਹਨ। ਜਿੱਥੇ ਹੋਈਆਂ ਇਹ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਹਾਸਲ ਹੋਈ ਅਤੇ ਦੂਜੀਆਂ ਰਵਾਇਤੀ ਪਾਰਟੀਆਂ ਦੇ ਵੱਡੇ ਵੱਡੇ ਥੰਮ ਇਨ੍ਹਾਂ ਚੋਣਾਂ ਵਿਚ ਡਿਗ ਗਏ ਸਨ। ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ ਉੱਥੇ ਹੀ ਵੱਖ ਵੱਖ ਪਾਰਟੀਆਂ ਦੇ ਕਈ ਵਿਧਾਇਕ ਚੋਣਾਂ ਦੇ ਦੌਰਾਨ ਕਈ ਤਰ੍ਹਾਂ ਦੇ ਵਿਵਾਦਾਂ ਦੇ ਵਿਚ ਵੀ ਫਸੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਬਾਦਲ ਪਰਿਵਾਰ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਜਿਥੇ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਹਨ।

ਜਿੱਥੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਉਨ੍ਹਾਂ ਦੇ ਖਿਲਾਫ ਡਰੱਗ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਨੂੰ ਚੋਣਾਂ ਦੇ ਦੌਰਾਨ ਕੁਝ ਦਿਨਾਂ ਦੀ ਰਾਹਤ ਅਦਾਲਤ ਵੱਲੋਂ ਦਿੱਤੀ ਗਈ ਸੀ। ਚੋਣਾਂ ਤੋਂ ਬਾਅਦ ਉਨ੍ਹਾਂ ਵੱਲੋਂ 24 ਫਰਵਰੀ ਨੂੰ ਮੋਹਾਲੀ ਦੀ ਜ਼ਿਲਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਜੇਲ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੀ ਜੇਲ ਵਿੱਚ ਬੰਦ ਹੋਣ ਤੋਂ ਬਾਅਦ ਜਿੱਥੇ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਉਥੇ ਹੀ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਪਾ ਦਿੱਤਾ ਗਿਆ ਸੀ। ਅੱਜ ਇਥੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਵੱਲੋਂ ਪੇਸ਼ ਹੋਇਆ ਗਿਆ ਹੈ। ਉਥੇ ਹੀ ਉਨ੍ਹਾਂ ਦੇ ਕੇਸ ਵਿੱਚ ਉਨ੍ਹਾਂ ਉੱਪਰ ਲੱਗੀਆਂ ਹੋਈਆਂ ਧਰਾਵਾਂ ਦੇ ਚੱਲਦੇ ਹੋਏ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਨਹੀਂ ਦਿੱਤੀ ਗਈ ਸੀ।

ਉਥੇ ਹੀ ਹੁਣ ਮੋਹਾਲੀ ਅਦਾਲਤ ਵੱਲੋਂ ਵੀ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਨੂੰ ਵਧਾ ਦਿੱਤਾ ਗਿਆ ਹੈ। ਜਿੱਥੇ ਹੁਣ ਇਹ ਨਿਆਇਕ ਹਿਰਾਸਤ 4 ਮਈ ਤਕ ਵਧਾ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਦੀ ਨਿਆਇਕ ਹਿਰਾਸਤ ਵਿਚ ਵਾਧਾ ਕੀਤਾ ਗਿਆ ਹੈ ਉਥੇ ਹੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਰਾਹਤ ਨਾ ਮਿਲਣ ਕਾਰਨ ਉਨ੍ਹਾਂ ਨੂੰ ਕੁਝ ਹੋਰ ਸਮਾਂ ਜੇਲ ਅੰਦਰ ਹੀ ਗੁਜਾਰਨਾ ਹੋਵੇਗਾ।