ਜੇਲ ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਕੋਰਟ ਚੋ ਆਈ ਵੱਡੀ ਖਬਰ, ਫਿਲਹਾਲ ਰਹਿਣਾ ਪਵੇਗਾ ਜੇਲ ਚ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ 1 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ ਜਿਸ ਉਪਰ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜਿਸ ਦੇ ਚਲਦਿਆਂ ਹੋਇਆਂ ਸਰਕਾਰ ਵੱਲੋਂ ਬਹੁਤ ਸਾਰੇ ਅਜਿਹੇ ਭਰਿਸ਼ਟ ਕਰਮਚਾਰੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਅਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਉਥੇ ਹੀ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੀ ਵੱਖ-ਵੱਖ ਮਾਮਲਿਆਂ ਵਿਚ ਦੋਸ਼ੀ ਠਹਿਰਾਉਂਦੇ ਹੋਏ ਇਸ ਸਮੇਂ ਜੇਲ ਵਿੱਚ ਡੱਕਿਆ ਹੋਇਆ ਹੈ।

ਜਿਥੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਉਨ੍ਹਾਂ ਦੇ ਅਹੁਦੇ ਤੋਂ ਵੱਖ ਕਰ ਦਿੱਤਾ ਗਿਆ ਸੀ ਅਤੇ ਜੇਲ੍ਹ ਭੇਜ ਦਿੱਤਾ ਗਿਆ ਸੀ ਇਸ ਤਰਾਂ ਹੀ ਹੋਰ ਵੀ ਬਹੁਤ ਸਾਰੇ ਮੰਤਰੀ ਵੱਖ-ਵੱਖ ਮਾਮਲਿਆਂ ਦੇ ਚੱਲਦੇ ਹੋਏ ਵਿਵਾਦਾਂ ਵਿੱਚ ਫਸੇ ਹੋਏ ਹਨ ਅਤੇ ਜੇਲ ਵਿੱਚ ਹਨ। ਹੁਣ ਜੇਲ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਕੋਰਟ ਵਿੱਚੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਅਜੇ ਜੇਲ ਵਿੱਚ ਹੀ ਰਹਿਣਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਥੇ ਇਸ ਸਮੇਂ ਡਰੱਗਜ਼ ਮਾਮਲੇ ਦੇ ਤਹਿਤ ਜੇਲ ਵਿੱਚ ਬੰਦ ਹਨ ਉਥੇ ਹੀ ਉਨ੍ਹਾਂ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ।

ਪਰ ਬੀਤੇ ਦਿਨੀਂ ਜਿਥੇ ਅਦਾਲਤ ਵੱਲੋਂ ਉਹਨਾਂ ਦੀ ਪਟੀਸ਼ਨ ਸੁਣਵਾਈ ਕਰਦੇ ਹੋਏ ਫੈਸਲੇ ਨੂੰ ਸੁਰੱਖਿਅਤ ਰੱਖਿਆ ਗਿਆ ਸੀ, ਅਤੇ ਹੋਰ ਬੈਚ ਵਿਚ ਭੇਜੇ ਜਾਣ ਦੀ ਗੱਲ ਆਖੀ ਗਈ ਸੀ। ਜਿਥੇ ਜਸਟਿਸ ਮਸੀਹ ਵੱਲੋਂ ਇਹ ਫੈਸਲਾ ਬਣਾਉਣ ਦੀ ਬਜਾਏ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਸੀ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਜਿੱਥੇ ਜਸਟਿਸ ਰਾਮਾਚੰਦਰਾ ਅਤੇ ਜਸਟਿਸ ਅਨੂਪ ਚਿੱਤਰਕਾਰਾਂ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਣੀ ਸੀ ਉਥੇ ਹੀ ਇਸ ਕੇਸ ਵਿੱਚ ਜਸਟਿਸ ਅਨੂਪ ਚਿੱਤਰਕਾਰਾਂ ਵੱਲੋਂ ਵੀ ਇਸ ਮਾਮਲੇ ਤੋਂ ਆਪਣੇ ਆਪ ਨੂੰ ਵੱਖ ਕੀਤਾ ਗਿਆ ਹੈ।

ਜਿਸ ਦੇ ਚਲਦਿਆਂ ਹੋਇਆਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ ਨੂੰ ਹਾਈ ਕੋਰਟ ਵਿਚ ਦਾਇਰ ਕੀਤੇ ਜਾਣ ਤੋਂ ਬਾਅਦ ਵੀ ਇਸ ਕੇਸ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਨਹੀਂ ਮਿਲੀ ਹੈ। ਉਥੇ ਹੀ ਇਹ ਮਾਮਲਾ ਚੀਫ ਜਸਟਿਸ ਕੌਲ ਜਾਵੇਗਾ ਅਤੇ ਹੋਰ ਬੈਚ ਵਿੱਚ ਰੈਫਰ ਕੀਤਾ ਜਾਵੇਗਾ।