ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਜਿੱਥੇ ਵੱਖ ਵੱਖ ਸਿਆਸੀ ਹਸਤੀਆਂ ਕਈ ਵਿਵਾਦਾਂ ਦੇ ਵਿਚ ਫਸੀਆ ਰਹੀਆਂ ਹਨ। ਉੱਥੇ ਹੀ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿਚ ਦਿਗਜ ਨੇਤਾਵਾਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਕਈ ਪਾਰਟੀ ਵਰਕਰ ਜਿੱਥੇ ਵੱਖ ਵੱਖ ਮਾਮਲਿਆਂ ਦੇ ਤਹਿਤ ਅੱਜ ਵੀ ਸਜ਼ਾ ਕੱਟ ਰਹੇ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।
ਹੁਣ ਜੇਲ ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਕੋਰਟ ਚੋਂ ਆਈ ਇਹ ਵੱਡੀ ਤਾਜਾ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਿਛਲੇ ਕਈ ਮਹੀਨਿਆਂ ਤੋਂ ਡਰੱਗਜ਼ ਮਾਮਲੇ ਦੇ ਵਿੱਚ ਫਸੇ ਹੋਏ ਸਾਬਕਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਇਸ ਸਮੇਂ ਜਿਥੇ ਪਟਿਆਲਾ ਦੀ ਕੇਂਦਰੀ ਜੇਲ ਵਿਚ ਡਰੱਗਜ਼ ਮਾਮਲੇ ਦੇ ਤਹਿਤ ਬੰਦ ਹਨ।
ਜਿੱਥੇ ਡਰਗਜ ਮਾਮਲੇ ਦੇ ਮੁਲਾਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸੁਪਰੀਮ ਕੋਰਟ ਦੇ ਵਿੱਚ ਉਸਦੇ ਖਿਲਾਫ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਉਥੇ ਹੀ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਇਸ ਮੰਗ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਇਸ ਮਾਮਲੇ ਸੰਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਜਾਣ ਵਾਸਤੇ ਆਖ ਦਿੱਤਾ ਗਿਆ ਹੈ।
ਕੁੱਲ ਮਿਲਾ ਕੇ ਬਿਕਰਮ ਸਿੰਘ ਮਜੀਠੀਆ ਨੂੰ ਇਸ ਮਾਮਲੇ ਵਿੱਚ ਕੋਈ ਵੀ ਰਾਹਤ ਸੁਪਰੀਮ ਕੋਰਟ ਵੱਲੋਂ ਨਹੀਂ ਦਿੱਤੀ ਗਈ ਹੈ। ਉਥੇ ਹੀ ਪਹਿਲਾਂ ਉਨ੍ਹਾਂ ਵੱਲੋਂ ਆਪਣੀ ਜਾਨ ਨੂੰ ਖ਼ਤਰਾ ਵੀ ਦੱਸਿਆ ਗਿਆ ਸੀ। ਦੱਸਣਯੋਗ ਹੈ ਕਿ ਚੋਣਾਂ ਦੇ ਸਮੇਂ ਜਿਥੇ ਉਨ੍ਹਾਂ ਨੂੰ ਕੁਝ ਸਮੇਂ ਦੀ ਰਾਹਤ ਦਿੱਤੀ ਗਈ ਸੀ ਇੱਥੇ ਹੀ ਚੋਣਾਂ ਤੋਂ ਬਾਅਦ ਉਨ੍ਹਾਂ ਵੱਲੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਸੀ।
Previous Postਪੰਜਾਬ ਚ 70 ਮੱਝਾਂ ਦੀ ਹੋਈ ਇਸ ਤਰਾਂ ਦਰਦਨਾਕ ਮੌਤ, ਘਟਨਾ ਨੂੰ ਲੈਕੇ ਇਲਾਕੇ ਚ ਛਾਇਆ ਸੋਗ- ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈਆਂ 4 ਮੌਤਾਂ ਅਤੇ ਏਨੇ ਜਖਮੀ- ਤਾਜਾ ਵੱਡੀ ਖਬਰ