ਜੇਲ ਚ ਬੰਦ ਜਗਤਾਰ ਸਿੰਘ ਹਵਾਰਾ ਬਾਰੇ ਆਈ ਵੱਡੀ ਖਬਰ, ਕੋਰਟ ਨੇ ਦਿੱਤੇ ਇਹ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਸੂਬੇ ਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਅਜਿਹੀਆਂ ਘਟਨਾਵਾਂ ਦੇ ਵਿਚ ਸੂਬੇ ਦੀਆਂ ਕਈ ਖਾਸ ਰਾਜਨੀਤਿਕ ਸਖਸ਼ੀਅਤਾਂ ਦੀ ਜਾਨ ਵੀ ਚਲੀ ਜਾਂਦੀ ਹੈ। ਸੂਬੇ ਵਿਚ ਕਈ ਵਾਰ ਜਿੱਥੇ ਪੈਦਾ ਹੋਣ ਵਾਲੇ ਦੇਸ਼-ਵਿਰੋਧੀ ਹਲਾਤਾਂ ਨੂੰ ਦੇਖਦੇ ਹੋਏ ਸਮੇਂ ਦੀਆਂ ਸਰਕਾਰਾਂ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਕਈ ਸਖਤ ਕਦਮ ਚੁੱਕੇ ਜਾਂਦੇ ਹਨ। ਉਥੇ ਹੀ ਅਜਿਹੇ ਦਹਿਸ਼ਤਗਰਦਾਂ ਵੱਲੋਂ ਆਪਣੇ ਖਿਲਾਫ ਚੁੱਕੇ ਜਾਣ ਵਾਲੇ ਸਖਤ ਕਦਮਾਂ ਨੂੰ ਦੇਖਦੇ ਹੋਏ ਅਜਿਹੀਆਂ ਰਾਜਨੀਤਿਕ ਸਖ਼ਸ਼ੀਅਤਾਂ ਨੂੰ ਹੀ ਇਸ ਦੁਨੀਆਂ ਤੋਂ ਵਿਦਾ ਕਰ ਦਿੱਤਾ ਜਾਂਦਾ ਹੈ। ਜਿਸ ਦਾ ਖ਼ਮਿਆਜ਼ਾ ਉਹਨਾਂ ਨੂੰ ਜ਼ਿੰਦਗੀ ਭਰ ਭੁਗਤਣਾ ਪੈ ਜਾਂਦਾ ਹੈ।

ਹੁਣ ਜੇਲ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਦ ਕੋਰਟ ਵੱਲੋਂ ਨਿਰਦੇਸ਼ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਇਸ ਸਮੇਂ ਤਿਹਾੜ ਜੇਲ ਵਿੱਚ ਉਮਰ ਕੈਦ ਦੀ ਸਜ਼ਾ ਕੱਟਣ ਵਾਲੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਹਾਈ ਕੋਰਟ ਵੱਲੋਂ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣਾ ਇਲਾਜ ਕਰਵਾਉਣ ਵਾਸਤੇ ਇੱਕ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਦਾ ਸਾਰਾ ਖਰਚਾ ਚੁੱਕਣ ਦਾ ਵੀ ਭਰੋਸਾ ਦਿਵਾਇਆ ਗਿਆ ਸੀ।

ਉੱਥੇ ਹੀ ਹੁਣ ਅਦਾਲਤ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਜਗਤਾਰ ਸਿੰਘ ਹਵਾਰਾ ਜੇਲ੍ਹ ਵਿੱਚ ਬੰਦ ਹਨ, ਉਥੇ ਹੀ ਹੁਣ ਕੋਰਟ ਵੱਲੋਂ ਏਮਜ਼ ਹਸਪਤਾਲ ਵਿਚ ਨਿਊਰੋਲੋਜੀ ਵਿਭਾਗ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜਿੱਥੇ ਉਹ ਆਪਣੀ ਜਾਂਚ ਅਤੇ ਇਲਾਜ ਕਰਵਾ ਸਕਦੇ ਹਨ। ਓਥੇ ਹੀ ਅਦਾਲਤ ਵੱਲੋਂ ਇਹ ਹੁਕਮ ਵੀ ਜਾਰੀ ਕੀਤੇ ਗਏ ਹਨ ਕਿ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਸ ਦੀ ਪਾਲਣਾ ਕੀਤੀ ਜਾਵੇ।

ਜੇਲ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਵੱਲੋਂ ਜਿੱਥੇ ਉਨ੍ਹਾਂ ਦੀ ਪਸੰਦ ਦੇ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਮੰਗ ਕੀਤੀ ਗਈ ਸੀ ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਦਾ ਸਾਰਾ ਖਰਚਾ ਅਤੇ ਇਲਾਜ ਦਾ ਖਰਚਾ ਚੁੱਕਣ ਦਾ ਬੀੜਾ ਚੁੱਕਿਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਉਸ ਤੋਂ ਬਾਅਦ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਸਾਰੀ ਉਮਰ ਜੇਲ ਵਿੱਚ ਬਿਤਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।