ਜੇਲ ਚ ਬੰਦ ਬਿਕਰਮ ਮਜੀਠੀਆ ਨਾਲ ਹੋ ਰਿਆ ਅਜਿਹਾ ਮਾੜਾ ਵਰਤਾਅ – ਅਕਾਲੀ ਦਲ ਨੇ ਲਗਾਏ ਇਹ ਦੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ ਜਿੱਤ ਹਾਸਲ ਕੀਤੀ ਗਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨਾਲ ਜੁੜੇ ਹੋਏ ਬਹੁਤ ਸਾਰੇ ਵਿਧਾਇਕ ਚੋਣਾਂ ਦੌਰਾਨ ਕਈ ਤਰ੍ਹਾਂ ਦੇ ਵਿਵਾਦ ਵਿਚ ਫਸੇ ਹੋਏ ਸਨ। ਉੱਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਜਿਥੇ ਇਹ ਦਿਨੀਂ ਡਰੱਗਜ਼ ਮਾਮਲੇ ਦੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ। ਉਥੇ ਹੀ ਉਨਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਈਆਂ ਸਾਹਮਣੇ ਆ ਰਹੀਆਂ ਹਨ। ਹੁਣ ਜੇਲ੍ਹ ਵਿੱਚ ਬੰਦ ਵਿਕਰਮ ਸਿੰਘ ਮਜੀਠੀਆ ਨਾਲ ਮਾੜੇ ਵਰਤਾਓ ਨੂੰ ਲੈ ਕੇ ਅਕਾਲੀ ਦਲ ਵੱਲੋਂ ਇਹ ਦੋਸ਼ ਲਗਾਏ ਗਏ ਹਨ।

ਬੀਤੇ ਦਿਨ ਜੇਲ ਵਿੱਚ ਬੰਦ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਉਪਰ ਕਈ ਇਲਜ਼ਾਮ ਲਗਾਏ ਗਏ ਹਨ। ਜਿੱਥੇ ਉਨ੍ਹਾਂ ਵਲੋ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ ਉਥੇ ਹੀ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਜੇਲ ਮੰਤਰੀ ਉੱਪਰ ਆਰੋਪ ਲਗਾਏ ਗਏ ਹਨ ਕਿ ਉਨ੍ਹਾਂ ਵੱਲੋਂ ਆਪਣੇ ਵਿਰੋਧੀਆਂ ਨੂੰ ਦਬਾਉਣ ਅਤੇ ਡਰਾਉਣ ਧਮਕਾਉਣ ਵਾਸਤੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।

ਜਿਸ ਨਾਲ ਵਿਰੋਧੀਆਂ ਦੀ ਆਵਾਜ਼ ਨੂੰ ਬੰਦ ਕੀਤਾ ਜਾ ਸਕੇ। ਉਨ੍ਹਾਂ ਦੋਸ਼ ਲਗਾਏ ਹਨ ਕਿ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜਿੱਥੇ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਜਿਉਣ ਦੀਆਂ ਸਾਰੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਬੀਤੇ ਦਿਨੀਂ ਜਿੱਥੇ ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਉਚੇਚੇ ਤੌਰ ਤੇ ਪਟਿਆਲਾ ਦੀ ਇਸ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ ਸੀ ਜਿੱਥੇ ਬਿਕਰਮ ਸਿੰਘ ਮਜੀਠੀਆ ਮੌਜੂਦ ਹਨ।

ਜੇਲ ਮੰਤਰੀ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਦਾ ਦੌਰਾ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਰਾਜਸੀ ਬਦਲਾਖੋਰੀ ਦੀ ਨੀਅਤ ਨਾਲ ਜਿਥੇ ਜੇਲ ਮੰਤਰੀ ਵੱਲੋ ਕੈਦੀਆਂ ਨੂੰ ਲੈ ਕੇ ਹੁਕਮ ਸੁਣਾਇਆ ਗਿਆ ਹੈ, ਉਹ ਇੱਕ ਪੱਖ-ਪਾਤੀ ਰਵਇਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਰੇ ਕੈਦੀਆਂ ਨੂੰ ਆਮ ਵਰਗੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।