ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਬਹੁਤ ਸਾਰੇ ਅਜਿਹੇ ਮੁੱਖ ਮੰਤਰੀ ਵੀ ਆਏ ਹਨ ਜਿਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕੰਮ ਕੀਤੇ ਗਏ ਹਨ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਸਮੇਂ-ਸਮੇਂ ਤੇ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਹਨਾਂ ਨੂੰ ਠੱਲ ਪਾਉਣ ਵਾਸਤੇ ਸੂਬਾ ਸਰਕਾਰ ਵੱਲੋਂ ਯਤਨ ਕੀਤੇ ਜਾਂਦੇ ਰਹੇ ਹਨ। ਸਮੇਂ ਸਮੇਂ ਤੇ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਮੁਸ਼ਕਲਾਂ ਸਾਹਮਣੇ ਆਈਆਂ ਸਨ ਜਿਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ ਡੱਟ ਕੇ ਮੁਕਾਬਲਾ ਕੀਤਾ ਜਾਂਦਾ ਰਿਹਾ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਸਮੇਂ ਸਮੇਂ ਤੇ ਕੀਤਾ ਗਿਆ।
ਉਥੇ ਹੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਸਖ਼ਸ਼ੀਅਤਾਂ ਦੀ ਮੌਤ ਨਾਲ ਜੁੜੇ ਹੋਣ ਦੇ ਕਾਰਨ ਕਈ ਲੋਕਾਂ ਨੂੰ ਲੰਮੇ ਸਮੇਂ ਤੱਕ ਸਲਾਖਾਂ ਦੇ ਪਿੱਛੇ ਵੀ ਰਹਿਣਾ ਪੈਂਦਾ ਹੈ। ਹੁਣ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਮਾਮਲੇ ਵਿੱਚ ਪੁਲਿਸ ਵੱਲੋਂ 22 ਦਸੰਬਰ 1995 ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਉਥੇ ਹੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਜੇਲ੍ਹ ਵਿੱਚ ਬੰਦ ਹੋਏ 26 ਸਾਲ ਦਾ ਸਮਾਂ ਬੀਤ ਚੁੱਕਾ ਹੈ। ਜਿੱਥੇ ਉਨ੍ਹਾਂ ਨੂੰ ਕਈ ਵਾਰ ਰਿਹਾ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ। 22 ਦਸੰਬਰ ਨੂੰ ਜਿੱਥੇ 26 ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਉਥੇ ਹੀ ਉਨ੍ਹਾਂ ਦੀ ਭੈਣ ਕਮਲਦੀਪ ਵੱਲੋਂ ਇਕ ਭਾਵੁਕ ਕਰ ਦੇਣ ਵਾਲੀ ਪੋਸਟ ਫੇਸਬੁੱਕ ਤੇ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਆਪਣੇ ਭਰਾ ਦੀ ਰਿਹਾਈ ਵਾਸਤੇ ਅਰਦਾਸ ਕੀਤੀ ਗਈ ਸੀ।
ਉਨ੍ਹਾਂ ਦੀ ਜੇਲ੍ਹ ਵਿੱਚ ਹੁਣ ਹਾਲਤ ਖਰਾਬ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਨੂੰ ਜਿੱਥੇ ਮੰਗਲਵਾਰ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਮਹਿਸੂਸ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹੀ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Previous Postਪੰਜਾਬ ਚ ਏਥੇ ਚਿੱਟੇ ਦਿਨ ਪੈ ਗਿਆ ਵੱਡਾ ਡਾਕਾ – ਲੋਕਾਂ ਚ ਦਹਿਸ਼ਤ ਦਾ ਮਹੌਲ
Next Postਪੰਜਾਬ ਚ ਇਥੇ ਰਾਤ ਦੇ ਹਨੇਰੇ ਚ ਇਸ ਤਰਾਂ ਵਾਪਰਿਆ ਇਹ ਭਿਆਨਕ ਹਾਦਸਾ