ਜੇਲ ਚ ਬੰਦ ਰਾਮ ਰਹੀਮ ਦੇ ਪ੍ਰੀਵਾਰ ਬਾਰੇ ਆ ਰਹੀ ਇਹ ਵੱਡੀ ਖਬਰ – ਸੁਣ ਕੇ ਲੋਕ ਹੋ ਰਹੇ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਵੱਖ-ਵੱਖ ਸੰਸਥਾਵਾਂ ਜਿੱਥੇ ਮੁਸ਼ਕਲ ਦੇ ਦੌਰ ਵਿੱਚ ਲੋਕਾਂ ਦੀ ਮਦਦ ਕਰਦੀਆਂ ਹਨ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਦੀ ਮਦਦ ਵਾਸਤੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਨੂੰ ਭੋਜਨ ਅਤੇ ਰਾਸ਼ਨ ਮੁਹਈਆ ਕਰਵਾਇਆ ਜਾਂਦਾ ਰਿਹਾ ਅਤੇ ਲੋਕਾਂ ਦੇ ਇਲਾਜ ਲਈ ਵੀ ਸਹੂਲਤ ਦਿੱਤੀ ਗਈ। ਉਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਕੀਤੇ ਜਾਂਦੇ ਕੁਝ ਅਪਰਾਧਾਂ ਦੇ ਚਲਦੇ ਹੋਏ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਜਾਂਦਾ ਹੈ ਜਿਸ ਨਾਲ ਉਹ ਸੰਸਥਾਵਾਂ ਚਰਚਾ ਵਿੱਚ ਬਣ ਜਾਂਦੀਆਂ ਹਨ। ਹਰਿਆਣਾ ਦਾ ਡੇਰਾ ਸਿਰਸਾ ਵੀ ਜਿੱਥੇ ਲੋਕਾਂ ਲਈ ਇੱਕ ਸ਼ਰਧਾ ਦਾ ਕੇਂਦਰ ਬਣਿਆ ਹੋਇਆ ਸੀ ਉਥੇ ਹੀ ਡੇਰਾ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਵਿੱਚ ਫਸਿਆ ਹੋਇਆ ਹੈ।

ਹੁਣ ਜੇਲ ਵਿੱਚ ਬੰਦ ਰਾਮ ਰਹੀਮ ਦੇ ਪਰਿਵਾਰ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕ ਹੈਰਾਨ ਹੋ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕਈ ਮਾਮਲਿਆਂ ਦੇ ਦੋਸ਼ਾਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉਥੇ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਆਪਣੇ ਡੇਰੇ ਦੇ ਕਰਵਾਏ ਗਏ ਸਮਾਗਮ ਵਿੱਚ ਆਪਣੀ ਇੱਕ ਚਿੱਠੀ ਵੀ ਜਾਰੀ ਕੀਤੀ ਗਈ ਸੀ।

ਜੋ ਉਨ੍ਹਾਂ ਵੱਲੋਂ ਜੇਲ੍ਹ ਵਿੱਚੋਂ ਹੀ ਲਿਖੀ ਗਈ ਸੀ ਅਤੇ ਉਸ ਵਿੱਚ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਬੱਚੇ ਆਪਣੇ ਬੱਚਿਆਂ ਦੀ ਵਿਦੇਸ਼ ਵਿੱਚ ਪੜ੍ਹਾਈ ਕਰਵਾਉਣ ਵਾਸਤੇ ਉਨ੍ਹਾਂ ਤੋਂ ਇਜਾਜ਼ਤ ਲੈਣ ਲਈ ਆਏ ਸਨ। ਉਥੇ ਹੀ ਹੋਰ ਜਾਣਕਾਰੀ ਸਾਹਮਣੇ ਆਈ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਪਰਿਵਾਰ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਵਿਦੇਸ਼ ਵਿੱਚ ਸ਼ਿਫਟ ਹੋਣ ਜਾ ਰਿਹਾ ਹੈ।

ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਉਨ੍ਹਾਂ ਦਾ ਪਰਵਾਰ ਬੱਚਿਆਂ ਦੀ ਪੜ੍ਹਾਈ ਲਈ ਲੰਡਨ ਵਿੱਚ ਹੋਵੇਗਾ, ਇਸ ਬਾਰੇ ਅਜੇ ਕੋਈ ਵੀ ਪੁਖਤਾ ਜਾਣਕਾਰੀ ਹੋਰ ਸਾਹਮਣੇ ਨਹੀਂ ਆਈ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਬੱਚਿਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ ਲਈ ਵਿਦੇਸ਼ ਜਾਣ ਦੀ ਇਜਾਜ਼ਤ ਲਈ ਗਈ ਸੀ। ਇਸ ਸਮੇਂ ਉਨ੍ਹਾਂ ਦਾ ਪਰਿਵਾਰ ਡੇਰੇ ਅੰਦਰ ਹੀ ਰਹਿ ਰਿਹਾ ਹੈ।