ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਸਮੁੱਚੇ ਪੰਜਾਬ ਵਿਚ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਉਥੇ ਹੀ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਦੇ ਵਿਸ਼ਵਾਸ ਨੂੰ ਬਣਾ ਕੇ ਰੱਖਿਆ ਜਾ ਸਕੇ। ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਾਫੀ ਸਮੇਂ ਤੋਂ ਲਟਕ ਰਹੇ ਕੇਸਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵੀ ਸ਼ਾਮਲ ਹਨ। ਜਿਥੇ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ ਅਤੇ ਇਸ ਕੇਸ ਦਾ ਨਿਪਟਾਰਾ ਨਹੀਂ ਕੀਤਾ ਗਿਆ। ਉੱਥੇ ਹੀ ਇਸ ਕੇਸ ਦੇ ਨਾਲ ਬਹੁਤ ਸਾਰੇ ਲੋਕਾਂ ਦੇ ਨਾਮ ਜੁੜੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਹੁਣ ਜੇਲ ਵਿੱਚ ਬੰਦ ਰਾਮ ਰਹੀਮ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅੱਜ ਇਹ ਕੰਮ ਹੋਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਪਿਛਲੇ ਕਾਫੀ ਲੰਮੇ ਸਮੇਂ ਤੋਂ ਰੋਹਤਕ ਦੀ ਸੁਨਾਰੀਆ ਜੇਲ ਵਿਚ ਬੰਦ ਹਨ। ਉਥੇ ਹੀ ਪੰਜਾਬ ਦੇ ਵਿੱਚ ਫਰੀਦਕੋਟ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਤਾਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੇ ਦੱਸੇ ਗਏ ਹਨ ਜਿਸ ਨੂੰ ਲੈ ਕੇ ਇਕ ਸਿੱਟ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋਂ 9 ਨਵੰਬਰ ਨੂੰ ਜੇਲ੍ਹ ਵਿੱਚ ਜਾ ਕੇ ਉਨ੍ਹਾਂ ਤੋਂ ਕਈ ਸਵਾਲ ਜਵਾਬ ਕੀਤੇ ਗਏ ਸਨ।
ਜਿਸ ਦੇ ਅਧਾਰ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਸਮੇਂ ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਦਾ ਕੰਮ ਪ੍ਰਚਾਰ ਕਰਨਾ ਹੈ। ਬਾਕੀ ਫੈਸਲੇ ਪ੍ਰਬੰਧਕ ਕਮੇਟੀ ਵੱਲੋਂ ਲਏ ਜਾਂਦੇ ਹਨ,ਜਿਸ ਤੋਂ ਬਾਅਦ ਸਿੱਟ ਕਮੇਟੀ ਵੱਲੋਂ ਵਿਪਾਸਨਾ ਇੰਸਾ ਅਤੇ ਪੀਆਰ ਨੈਨ ਨੂੰ ਵੀ ਤਲਬ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਦੇ ਅਨੁਸਾਰ ਟੀਮ ਵੱਲੋਂ ਸਿਰਸਾ ਵਿੱਚ ਜਾ ਕੇ ਉਨ੍ਹਾਂ ਤੋਂ ਦੁਬਾਰਾ ਪੁੱਛ ਪੜਤਾਲ ਕੀਤੀ ਗਈ ਸੀ।
ਇਸ ਘਟਨਾ ਤੋਂ ਬਾਅਦ ਹੁਣ ਇਸ ਕਮੇਟੀ ਵੱਲੋਂ ਇੱਕ ਵਾਰ ਮੁੜ ਤੋਂ ਡੇਰਾ ਮੁਖੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਵਾਸਤੇ ਅੱਜ ਫਿਰ ਤੋਂ ਸਿੱਟ ਕਮੇਟੀ ਸੁਨਾਰੀਆ ਜੇਲ੍ਹ ਜਾਵੇਗੀ। ਇਸ ਟੀਮ ਵਿਚ ਜਿੱਥੇ ਕਮੇਟੀ ਦੇ ਮੁਖੀ ਆਈਜੀ ਐਸ ਪੀ ਐਸ ਪਰਮਾਰ, ਉਨ੍ਹਾਂ ਨਾਲ ਐਸਐਸਪੀ ਮੁਖਵਿੰਦਰ ਭੁੱਲਰ, ਡੀਐਸਪੀ ਲਖਵੀਰ ਸਿੰਘ ਤੇ ਦਲਬੀਰ ਸਿੰਘ ਇੰਸਪੈਕਟਰ ਸ਼ਾਮਲ ਹਨ।
Previous Postਹੁਣੇ ਹੁਣੇ ਪੰਜਾਬ ਪੁਲਸ ਨੇ ਇਸ ਪਿੰਡ ਨੂੰ ਪਾਇਆ ਭਾਰੀ ਫੋਰਸ ਨਾਲ ਘੇਰਾ – 300 ਪੁਲਸ ਮੁਲਾਜਮ ਕਰ ਰਹੇ ਇਹ ਕੰਮ
Next PostCBSE ਸਕੂਲਾਂ ਦੇ ਵਿਦਿਆਰਥੀਆਂ ਲਈ ਹੋ ਗਈਆਂ ਇਹ ਵੱਡਾ ਐਲਾਨ – ਮਾਪਿਆਂ ਅਤੇ ਬੱਚਿਆਂ ਚ ਖੁਸ਼ੀ