ਜੇਲ ਚ ਬੰਦ ਰਾਮ ਰਹੀਮ ਬਾਰੇ ਕੋਰਟ ਚੋ ਆਈ ਵੱਡੀ ਖਬਰ – ਫਰਲੋ ਨੂੰ ਲੈ ਕੇ

ਆਈ ਤਾਜ਼ਾ ਵੱਡੀ ਖਬਰ 

ਜੇਲ੍ਹ ਵਿਚ ਬੰਦ ਰਾਮ ਰਹੀਮ ਦੀਆਂ ਮੁਸ਼ਕਲਾਂ ਦਿਨ ਪ੍ਰਤੀ ਦਿਨ ਵੱਧਦੀਆਂ ਹੋਈਆਂ ਨਜ਼ਰ ਆ ਰਹੇ ਹਨ । ਇਸੇ ਵਿਚਕਾਰ ਹੁਣ ਡੇਰਾ ਮੁਖੀ ਰਾਮ ਰਹੀਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਮ ਰਹੀਮ ਨੂੰ ਤਿੰਨ ਹਫ਼ਤੇ ਦੀ ਫਰਲੋ ਦੇਣ ਦੇ ਮਾਮਲੇ ਵਿਚ ਮਾਣਯੋਗ ਅਦਾਲਤ ਵਿਚ ਅੱਜ ਸੁਣਵਾਈ ਹੋਈ । ਜਿਸ ਦੇ ਚੱਲਦੇ ਮਾਣਯੋਗ ਅਦਾਲਤ ਨੇ ਵਿਸਤ੍ਰਿਤ ਹੁਕਮਾਂ ਵਿਚ ਆਖ ਦਿੱਤਾ ਹੈ ਕਿ ਡੇਰਾ ਮੁਖੀ ਨੂੰ ਫਰਲੋ ਦੇਣ ਤੋਂ ਪਹਿਲਾਂ ਹਰਿਆਣਾ ਦੇ ਐਡਵੋਕੇਟ ਜਨਰਲ ਦੀ ਰਾਇ ਮੰਗੀ ਗਈ ਸੀ । ਜਿਨ੍ਹਾਂ ਨੇ ਸਪੱਸ਼ਟ ਤੌਰ ਤੇ ਕਿਹਾ ਸੀ ਕਿ ਡੇਰਾ ਮੁਖੀ ਰਾਮ ਰਹੀਮ ਨੇ ਕੀਤੇ ਹਨ ਉਹ ਹਾਰਡ ਕੌਰ ਕ੍ਰਿਮਿਨਲ ਪਰਸਨਜ਼ ਦੀ ਸ਼੍ਰੇਣੀ ਵਿਚ ਨਹੀਂ ਆਉਂਦੇ ।

ਇਸ ਨਾਲ ਹੀ ਰਾਮ ਰਹੀਮ ਦੇ ਖਿਲਾਫ਼ ਜਬਰ ਜਨਾਹ ਦੇ ਵੱਖ ਵੱਖ ਦਰਜ ਮਾਮਲਿਆਂ ਤੇ ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਵਿਚ ਇਨ੍ਹਾਂ ਕੇਸਾਂ ਦੇ ਚਲਦੇ ਉਨ੍ਹਾਂ ਨੂੰ ਦਸ ਦਸ ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ । ਇਸ ਤੋਂ ਇਲਾਵਾ ਡੇਰਾ ਮੁਖੀ ਖ਼ਿਲਾਫ਼ ਦੋ ਹੱਤਿਆ ਦੇ ਮਾਮਲੇ ਦਰਜ ਸਨ । ਜਿਸ ਵਿੱਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਜੋ ਕਿ ਜਬਰ ਜਨਾਹ ਵਾਲੀ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ । ਇਸ ਤੋਂ ਇਲਾਵਾ ਹੱਤਿਆ ਵਾਲੇ ਮਾਮਲੇ ਵਿਚ ਉਨ੍ਹਾਂ ਨੂੰ ਸਿੱਧੇ ਤੌਰ ਤੇ ਸੰਘੀ ਦੋਸ਼ੀ ਮੰਨਿਆ ਗਿਆ ਹੈ , ਪਰ ਕੀ ਹੱਤਿਆ ਵਾਲੇ ਮਾਮਲੇ ਵਿਚ ਉਨ੍ਹਾਂ ਦੀ ਕੋਈ ਵਿਸ਼ੇਸ਼ ਨਹੀਂ ਸੀ ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਹੀ ਗੁਰਮੀਤ ਰਾਮ ਰਹੀਮ ਨੂੰ ਤਿੰਨ ਹਫ਼ਤੇ ਦੀ ਫਰਲੋ ਦਿੱਤੀ ਗਈ ਸੀ। ਇਸ ਲਈ ਉਸ ਨੇ ਬਹੁਤ ਪਹਿਲਾਂ ਅਪਲਾਈ ਕਰ ਦਿੱਤਾ ਸੀ। ਕੋਰਟ ਨੇ ਹੁਕਮਾਂ ਵਿਚ ਕਿਹਾ ਹੈ ਕਿ ਪੰਜਾਬ ਦੀਆਂ ਚੋਣਾਂ ਗੁਰਮੀਤ ਰਾਮ ਰਹੀਮ ਦੀ ਫਰਲੋ ਦੌਰਾਨ ਸਨ , ਪਰ ਚੋਣਾਂ ਵਿਚ ਉਸ ਦੀ ਭੂਮਿਕਾ ਸਾਹਮਣੇ ਨਹੀਂ ਆਈ, ਸਗੋਂ ਉਹ ਡੇਰੇ ਦੇ ਇਕ ਸਤਿਸੰਗ ਭਵਨ ਵਿਚ ਰਿਹਾ ਸੀ ਅਤੇ 21 ਦਿਨ ਬਾਅਦ ਵਾਪਸ ਸੁਨਾਰੀਆ ਜੇਲ ਵਾਪਸ ਆਇਆ ਸੀ।

ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਰਾਮ ਰਹੀਮ ਵੱਖ ਵੱਖ ਸੰਗੀਨ ਅਪਰਾਧਾਂ ਦੇ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ , ਪਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਵੱਲੋਂ ਦਿੱਤੀ ਗਈ ਸੀ ਉਸ ਨੂੰ ਲੈ ਕੇ ਕਾਫੀ ਵਿਵਾਦ ਛਿੜਿਆ ਹੋਇਆ ਤੇ ਇਸੇ ਵਿਚਕਾਰ ਹੁਣ ਮਾਣਯੋਗ ਅਦਾਲਤ ਨੇ ਇਸ ਮਾਮਲੇ ਤੇ ਅੱਜ ਸੁਣਵਾਈ ਕੀਤੀ ਅਤੇ ਆਪਣਾ ਅਹਿਮ ਫੈਸਲਾ ਸੁਣਾਇਆ ।