ਜੇਲ ਚ ਬੰਦ ਰਾਮ ਰਹੀਮ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ 8 ਨਵੰਬਰ ਨੂੰ ਹੋਣ ਜਾ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਸੰਸਥਾਵਾਂ ਦੇ ਮੁਖੀ ਲੋਕਾਂ ਦੀ ਭਲਾਈ ਲਈ ਅੱਗੇ ਆ ਕੇ ਕੰਮ ਕਰਦੇ ਹਨ। ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਜਿਥੇ ਲੋਕਾਂ ਨੂੰ ਰਾਸ਼ਨ ਤੱਕ ਮੁਹਇਆ ਕਰਵਾਇਆ ਗਿਆ। ਉਥੇ ਹੀ ਉਨ੍ਹਾਂ ਲੋਕਾਂ ਦੀਆਂ ਹੋਰ ਘਰੇਲੂ ਲੋੜਾਂ ਨੂੰ ਵੀ ਪੂਰਾ ਕੀਤਾ ਗਿਆ। ਕਿਸਾਨੀ ਸੰਘਰਸ਼ ਦੇ ਵਿਚ ਵੀ ਅਜਿਹੀਆਂ ਸੰਸਥਾਵਾਂ ਵੱਲੋਂ ਕਿਸਾਨਾਂ ਲਈ ਭਰਪੂਰ ਸਮਰਥਨ ਕਰਦੇ ਹੋਏ ਉਹਨਾਂ ਦੀਆਂ ਸਹੂਲਤਾਂ ਲਈ ਸਾਰੀਆਂ ਚੀਜ਼ਾਂ ਵੀ ਮੁੱਹਈਆ ਕਰਵਾਈਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚ ਆਉਣ ਵਾਲੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਕਈ ਕੇਸਾਂ ਦੇ ਅਧੀਨ ਸਜ਼ਾ ਮਿਲਣ ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉੱਥੇ ਹੀ ਬੀਤੇ ਦਿਨੀਂ ਫਰੀਦਕੋਟ ਦੇ ਵਿੱਚ ਵੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਉਹਨਾਂ ਨੂੰ ਇਸ ਮਾਮਲੇ ਨਾਲ ਜੁੜਿਆ ਹੋਇਆ ਦੱਸਿਆ ਗਿਆ ਹੈ। ਇਸ ਵਾਸਤੇ ਇੱਕ ਸਿਟ ਕਮੇਟੀ ਬਣਾਈ ਗਈ ਸੀ। ਜਿਸ ਨੂੰ ਹੁਣ ਅਦਾਲਤ ਵੱਲੋਂ ਅੱਠ ਨਵੰਬਰ ਨੂੰ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿਛ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਕਿਉਂਕਿ ਫਰੀਦਕੋਟ ਅਦਾਲਤ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚਲਾਨ ਪੇਸ਼ ਕੀਤਾ ਗਿਆ ਸੀ। ਕਿਉਂਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਜਿੱਥੇ ਪਹਿਲਾਂ ਉਹਨਾਂ ਨੂੰ ਫਰੀਦਕੋਟ ਦੀ ਅਦਾਲਤ ਵਿੱਚ 29 ਅਕਤੂਬਰ ਨੂੰ ਪੇਸ਼ ਹੋਣ ਲਈ 25 ਅਕਤੂਬਰ ਨੂੰ ਵਰੰਟ ਜਾਰੀ ਕੀਤੇ ਗਏ ਸਨ। ਪਰ ਪੇਸ਼ੀ ਤੋਂ ਇਕ ਦਿਨ ਪਹਿਲਾਂ ਹੀ ਅਦਾਲਤ ਵੱਲੋਂ ਇਸ ਉਪਰ ਰੋਕ ਲਗਾ ਦਿੱਤੀ ਗਈ ਸੀ।

ਉੱਥੇ ਹੀ ਤਿਆਰ ਕੀਤੀ ਗਈ ਸਿੱਟ ਕਮੇਟੀ ਇਸ ਬੇਅਦਬੀ ਦੇ ਮਾਮਲੇ ਵਿੱਚ ਮਿਲੇ ਸਬੂਤਾਂ ਦੇ ਆਧਾਰ ਤੇ ਡੇਰਾ ਮੁਖੀ ਕੋਲੋਂ ਪੁੱਛਗਿਛ ਕਰਨ ਜਾ ਰਹੀ ਹੈ ਇਸ ਟੀਮ ਵਿੱਚ ਜਿੱਥੇ ਮੁਖੀ ਸੁਰਿੰਦਰਪਾਲ ਸਿੰਘ ਪ੍ਰਮਾਰ ਆਈਜੀ ਬਾਰਡਰ ਰੇਂਜ ਅਤੇ ਏ ਆਈ ਜੀ ਡਾਕਟਰ ਰਜਿੰਦਰ ਸਿੰਘ ਸੋਹਲ ਸ਼ਾਮਲ ਹਨ। ਉਹਨਾਂ ਦੀ ਟੀਮ ਵੱਲੋਂ ਹੁਣ 8 ਨਵੰਬਰ ਨੂੰ ਪੁੱਛ ਗਿੱਛ ਲਈ ਸੁਨਾਰੀਆ ਜੇਲ੍ਹ ਜਾਇਆ ਜਾਵੇਗਾ।