ਜੇਲ ਚ ਬੰਦ ਰਾਮ ਰਹੀਮ ਬਾਰ ਬਾਰ ਕਰ ਰਿਹਾ ਇਹ ਅਜੀਬ ਮੰਗ – ਹਰ ਕੋਈ ਹੋ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਸੰਸਥਾਵਾਂ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਹੀ ਕਾਰਜ ਕੀਤੇ ਜਾਂਦੇ ਹਨ। ਜਿੱਥੇ ਇਨ੍ਹਾਂ ਸੰਸਥਾਵਾਂ ਵੱਲੋਂ ਬੇਸਹਾਰਾ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਉੱਥੇ ਹੀ ਅਜਿਹੀਆਂ ਸੰਸਥਾਵਾਂ ਵੱਲੋਂ ਖ਼ੁਦ ਕਰੋਨਾ ਦੇ ਦੌਰ ਵਿੱਚ ਵੀ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਲਈ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਕਿਉਂਕਿ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਕਿਉਂਕਿ ਬੇਰੁਜਗਾਰ ਬੰਦ ਹੋ ਚੁੱਕੇ ਸਨ ਜਿਸ ਕਾਰਨ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ।

ਅਜਿਹੀ ਮੁਸ਼ਕਲ ਦੇ ਦੌਰ ਵਿਚ ਬਹੁਤ ਸਾਰੀਆਂ ਲੋਕ ਭਲਾਈ ਸੰਸਥਾਵਾਂ ਵੱਲੋਂ ਅੱਗੇ ਆ ਕੇ ਇਹਨਾਂ ਲੋਕਾਂ ਦੀ ਮਦਦ ਕੀਤੀ ਗਈ। ਜਿੱਥੇ ਅਜਿਹੀਆਂ ਸੰਸਥਾਵਾਂ ਦੀ ਹਰ ਪਾਸੇ ਚਰਚਾ ਹੁੰਦੀ ਹੈ। ਉਥੇ ਹੀ ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਵੀ ਹਨ, ਜੋ ਕਿਸੇ ਨਾ ਕਿਸੇ ਵਿਵਾਦਾਂ ਦੇ ਵਿਚ ਫਸੀਆ ਰਹਿੰਦੀਆਂ ਹਨ। ਅਤੇ ਉਨ੍ਹਾਂ ਸੰਸਥਾਵਾਂ ਦੇ ਮੁਖੀ ਵੀ ਕਈ ਅਪਰਾਧਿਕ ਮਾਮਲਿਆ ਨਾਲ ਜੁੜੇ ਹੁੰਦੇ ਹਨ।ਹੁਣ ਜੇਲ ਵਿਚ ਬੰਦ ਰਾਮ ਰਹੀਮ ਵਲੋਂ ਇਹ ਅਜੀਬ ਮੰਗ ਰੱਖੀ ਗਈ ਹੈ ,ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਗਿਆ ਹੈ।

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਜਿੱਥੇ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨਉੱਥੇ ਕਿਉਂ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਉਨ੍ਹਾਂ ਵੱਲੋਂ ਹੁਣ ਜੇਲ੍ਹ ਪ੍ਰਸ਼ਾਸਨ ਤੋਂ ਇੱਕ ਅਜਿਹੀ ਮੰਗ ਕੀਤੀ ਗਈ ਹੈ ਜਿਸ ਕਾਰਨ ਹਰ ਕੋਈ ਹੈਰਾਨ ਹੈ। ਉਹਨਾਂ ਨੇ ਹੁਣ ਆਪਣੀ ਸਫੇਦ ਹੋ ਰਹੀ ਦਾਹੜੀ ਨੂੰ ਕਾਲੀ ਕਰਨ ਲਈ ਪਰਮਿਸਨ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਆਪਣੀ ਸਫੇਦ ਦਾੜੀ ਦੇਖ ਕੇ ਡਿਪਰੈਸ਼ਨ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੀ ਸਫੇਦ ਹੋ ਰਹੀ ਦਾਹੜੀ ਨੂੰ ਕਾਲ਼ੀ ਕਰਨ ਦੀ ਇਜ਼ਾਜ਼ਤ ਨਹੀਂ ਦੇ ਰਿਹਾ।

ਰਾਮ ਰਹੀਮ ਨੂੰ ਦਾੜ੍ਹੀ ਕਾਲੀ ਕਰਨ ਦੀ ਪਰਮਿਸ਼ਨ, ਜੇਲ੍ਹ ਪ੍ਰਸ਼ਾਸਨ ਨਹੀਂ ਦੇ ਰਿਹਾ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਪ੍ਰਸ਼ਾਸਨ ਦੀ ਇਹ ਸ਼ਿਕਾਇਤ ਉਸ ਸਮੇਂ ਕੀਤੀ , ਜਦੋਂ ਸੁਨਾਰੀਆ ਜੇਲ੍ਹ ਦੀ ਫੇਰੀ ਤੇ ਹਰਿਆਣਾ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਮਿੱਤਲ ਆਏ ਸਨ। ਪ੍ਰਸ਼ਾਸਨ ਵੱਲੋਂ ਡੇਰਾ ਮੁਖੀ ਨੂੰ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਉਹ ਬੇਹੱਦ ਪ੍ਰੇਸ਼ਾਨ ਹੈ।