ਜੇਲ ਚ ਬੰਦ ਰਾਮ ਰਹੀਮ ਲਈ ਆ ਗਈ ਹੁਣ ਇਹ ਮਾੜੀ ਖਬਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ, ਜੋ ਮੁਸ਼ਕਿਲ ਦੀ ਘੜੀ ਵਿਚ ਅੱਗੇ ਆ ਕੇ ਲੋਕਾਂ ਦੀ ਮਦਦ ਕਰਦੀਆਂ ਹਨ। ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਨੇ ਅੱਗੇ ਵਧ ਕੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ ਅਤੇ ਜ਼ਿੰਦਗੀ ਨੂੰ ਬਚਾਉਣ ਲਈ ਉਪਰਾਲੇ ਕੀਤੇ ਗਏ। ਇਸ ਤਰ੍ਹਾਂ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਕਿਸਾਨਾਂ ਦੀ ਮਦਦ ਲਈ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਪਰ ਕੁਝ ਸੰਸਥਾਵਾਂ ਵੱਲੋਂ ਲੋਕਾਂ ਨਾਲ ਗਲਤ ਵਿਵਹਾਰ ਦੇ ਕਾਰਨ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।

ਜੇਲ੍ਹ ਵਿੱਚ ਬੰਦ ਸਿਰਸੇ ਵਾਲੇ ਸਾਧ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਪ੍ਰਾਪਤ ਹੋਈ ਹੈ। ਹਰਿਆਣਾ ਵਿੱਚ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਪਿਛਲੇ ਲੰਮੇ ਸਮੇਂ ਤੋਂ ਜੇਲ ਵਿੱਚ ਬੰਦ ਹਨ। ਜਿੱਥੇ ਪਿਛਲੇ ਕੁਝ ਦਿਨ ਪਹਿਲਾਂ ਹੀ ਉਹਨਾਂ ਵੱਲੋਂ ਸਿਹਤ ਖਰਾਬ ਹੋਣ ਤੇ ਕਈ ਵਾਰ ਹਸਪਤਾਲ਼ ਲੈ ਕੇ ਜਾਣ ਸਬੰਧੀ ਚਰਚਾ ਦੇ ਵਿੱਚ ਰਹੇ ਹਨ, ਉਥੇ ਹੀ ਹੁਣ ਉਨ੍ਹਾਂ ਦੀਆਂ ਮੁਸੀਬਤਾਂ ਵਧੀਆਂ ਨਜ਼ਰ ਆ ਰਹੀਆਂ ਹਨ।

ਡੇਰੇ ਦੇ ਮੁਖੀ ਰਾਮ ਰਹੀਮ ਉਪਰ ਜਿਥੇ ਸਾਧਵੀਆਂ ਨਾਲ ਯੌਨ ਸ਼ੋਸ਼ਣ ਦੇ ਦੋਸ਼ ਸਾਬਤ ਹੋਣ ਤੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਗਿਆ ਸੀ ਉਥੇ ਹੀ ਕੁਰਕਸ਼ੇਤਰ ਦੇ ਵਿੱਚ ਉਨ੍ਹਾਂ ਖਿਲਾਫ਼ ਰਣਜੀਤ ਸਿੰਘ ਦੇ ਕਤਲ ਕੇਸ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਹ ਐਫਆਈਆਰ 10/07/2002 ਵਿੱਚ ਦਰਜ ਕੀਤੀ ਗਈ ਸੀ। ਇਸ ਵਿੱਚ ਸਿਰਸਾ ਮੁਖੀ ਸਮੇਤ 6 ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅਜੋਕੀ ਮਸ਼ਹੂਰ ਰਣਜੀਤ ਸਿੰਘ ਕਤਲ ਕੇਸ ਦੀ ਵੀਡੀਓ ਕਾਨਫਰੰਸ ਕਰਕੇ 9 ਜੁਲਾਈ ਤੋਂ ਪੰਚਕੂਲਾ ਵਿੱਚ ਮਾਣਯੋਗ ਸ਼੍ਰੀ ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਵਿਚ ਸੁਣਵਾਈ ਸ਼ੁਰੂ ਹੋਣ ਜਾ ਰਹੀ ਹੈ। ਜਿਸ ਨਾਲ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸੀਬਤਾਂ ਵਧ ਜਾਣਗੀਆਂ। ਜਿਨ੍ਹਾਂ ਕਾਰਨ ਉਹ ਮੁਸੀਬਤ ਵਿਚ ਨਜ਼ਰ ਆ ਰਹੇ ਹਨ।