ਜੇਲ ਚ ਬੰਦ ਸਰਸਾ ਡੇਰਾ ਮੁਖੀ ਰਾਮ ਰਹੀਮ ਬਾਰੇ ਕੋਰਟ ਚੋ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਰਾਮ ਰਹੀਮ ਜੇਲ੍ਹ ਵਿਚ ਬੰਦ ਹਨ । ਪਰ ਦੂਜੇ ਪਾਸੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੁਣ ਹਰ ਰੋਜ਼ ਹੀ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਇਸੇ ਵਿਚਕਾਰ ਹੁਣ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਜ਼ਿਕਰਯੋਗ ਹੈ ਕਿ ਪਿੰਡ ਬਰਗਾੜੀ ‘ਚ ਇਤਰਾਜ਼ਯੋਗ ਪੋਸਟਰ ਲਾਉਣ ਤੇ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਇਤਰਾਜ਼ਯੋਗ ਭਾਸ਼ਾ ਵਰਤਣ ਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਮਾਮਲਾ ਦਰਜ ਕੀਤਾ ਗਿਆ ਸੀ । ਜਿਸ ਦੇ ਚੱਲਦੇ ਆਪਣੀ ਰਿਹਾਈ ਨੂੰ ਲੈ ਕੇ ਰਾਮ ਰਹੀਮ ਦੇ ਵਕੀਲ ਦੇ ਵੱਲੋਂ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਖ਼ਲ ਕਰਵਾਈ ਗਈ ਸੀ ।

ਜਿਸ ਦੇ ਚੱਲਦੇ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਹੁਣ ਇਸ ਮਾਮਲੇ ਤੇ ਗਿਆਰਾਂ ਮਈ ਤਕ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਰਾਮ ਰਹੀਮ ਦੇ ਬਚਾਅ ਲਈ ਡੇਰਾ ਮੁਖੀ ਦੇ ਵਕੀਲ ਵੱਲੋਂ ਸੱਤ ਮਈ ਨੂੰ ਜ਼ਮਾਨਤ ਲਈ ਅਰਜ਼ੀ ਅਦਾਲਤ ਵਿੱਚ ਦਾਇਰ ਕਰਵਾਈ ਗਈ ਸੀ ਤਾਂ ਅਦਾਲਤ ਨੇ ਐਸਆਈਟੀ ਨੂੰ ਨੌੰ ਮਈ ਲਈ ਨੋਟਿਸ ਜਾਰੀ ਕਰਦਿਆਂ ਉਕਤ ਕੇਸ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ । ਜ਼ਿਕਰਯੋਗ ਹੈ ਕਿ ਬੇਸ਼ੱਕ ਰਾਮ ਰਹੀਮ ਹੁਣ ਸੁਨਾਰੀਆ ਜੇਲ੍ਹ ਦੇ ਵਿੱਚ ਬੰਦ ਹਨ ।

ਵੱਖ ਵੱਖ ਸੰਗੀਨ ਜੁਰਮਾਂ ਤਹਿਤ ਰਾਮ ਰਹੀਮ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ।ਪਰ ਹਰ ਰੋਜ਼ ਹੀ ਹੁਣ ਰਾਮ ਰਹੀਮ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ । ਇਸੇ ਵਿਚਾਲੇ ਜੋ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲੱਗੇ ਸਨ ਉਸ ਨੂੰ ਲੈ ਕੇ ਰਾਮ ਰਹੀਮ ਦੇ ਵਕੀਲ ਵੱਲੋਂ ਜੋ ਅਰਜ਼ੀ ਮਾਣਯੋਗ ਅਦਾਲਤ ਵਿਚ ਦਾਖ਼ਲ ਕਰਵਾਈ ਗਈ ਸੀ

ਹੁਣ ਉਸ ਤੇ ਸੁਣਵਾਈ ਅਦਾਲਤ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ । ਜਿਸ ਦੇ ਚੱਲਦੇ ਰਾਮ ਰਹੀਮ ਨੂੰ ਇਕ ਵੱਡਾ ਝਟਕਾ ਲੱਗਿਆ ਹੈ । ਦੱਸਦਈਏ ਕਿ ਰਾਮ ਰਹੀਮ ਤੇ ਬਲਾਤਕਾਰ ਅਤੇ ਕਤਲ ਵਰਗੇ ਮਾਮਲੇ ਦਰਜ ਹਨ ਜਿਸ ਦੇ ਚੱਲਦੇ ਹੁਣ ਉਹ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ ।