ਆਈ ਤਾਜਾ ਵੱਡੀ ਖਬਰ
ਦੇਸ਼ ਦੇ ਅੰਦਰ ਇਸ ਸਮੇਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਉਪਰ ਮੋਰਚਾ ਮਾਰ ਕੇ ਬੈਠੇ ਹੋਏ ਹਨ। ਇਨ੍ਹਾਂ ਕਿਸਾਨਾਂ ਦਾ ਖੇਤੀ ਬਿੱਲਾਂ ਨੂੰ ਲੈ ਕੇ ਮਸਲਾ ਅਜੇ ਤੱਕ ਵੀ ਉਵੇਂ ਦਾ ਉਵੇਂ ਹੀ ਹੈ। ਇਸ ਅੰਦੋਲਨ ਦੇ ਤਹਿਤ ਹੁਣ ਤੱਕ ਵਿਦੇਸ਼ਾਂ ਤੋਂ ਵੀ ਬਹੁਤ ਸਾਰੇ ਰਾਜਨੀਤਕ ਨੇਤਾ ਆਪਣਾ ਆਪਣਾ ਬਿਆਨ ਦੇ ਚੁੱਕੇ ਹਨ। ਕਿਸਾਨ ਅੰਦੋਲਨ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਹੱਕ ਵਿਚ ਗੱਲ ਕਰਦਿਆਂ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣ ਲਈ ਆਖਿਆ ਸੀ। ਇਸ ਉੱਪਰ ਦੇਸ਼ ਦੇ ਰੱਖਿਆ ਮੰਤਰੀ ਰਾਜ ਨਾਥ ਸਿੰਘ ਨੇ ਨ-ਰਾ-ਜ਼-ਗੀ ਪ੍ਰਗਟਾਈ ਹੈ।
ਉਨ੍ਹਾਂ ਆਖਿਆ ਕਿ ਕਿਸੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਨਹੀਂ ਬੋਲਣਾ ਚਾਹੀਦਾ। ਸਾਡਾ ਦੇਸ਼ ਕਿਸੇ ਵੀ ਦੂਸਰੇ ਦੇਸ਼ ਦੀ ਬਿਨਾਂ ਵਜ੍ਹਾ ਦਖਲ ਅੰਦਾਜ਼ੀ ਨੂੰ ਪਸੰਦ ਨਹੀਂ ਕਰਦਾ। ਅਸੀਂ ਆਪਸ ਵਿਚ ਬੈਠ ਕੇ ਕਿਸੇ ਵੀ ਸ-ਮੱ-ਸਿ-ਆ ਦਾ ਹੱਲ ਕਰ ਸਕਦੇ ਹਾਂ। ਰਾਜ ਨਾਥ ਸਿੰਘ ਨੇ ਆਖਿਆ ਕਿ ਇਹ ਦੇਸ਼ ਦਾ ਅੰਦਰੂਨੀ ਮਸਲਾ ਹੈ ਅਤੇ ਦੁਨੀਆ ਦੇ ਕਿਸੇ ਦੇਸ਼ ਨੂੰ ਭਾਰਤ ਦੇ ਅੰਦਰੂਨੀ ਮਸਲਿਆਂ ਵਿੱਚ ਬੋਲਣ ਦਾ ਹੱਕ ਨਹੀਂ। ਭਾਰਤ ਐਸਾ ਵੈਸਾ ਦੇਸ਼ ਨਹੀਂ ਕਿ ਜਿਸ ਦਾ ਜੋ ਜੀਅ ਚਾਹੇ ਉਹ ਬੋਲਦੇ ਦੇਵੇ।
ਵਿਦੇਸ਼ਾਂ ਦੇ ਵਿੱਚ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨ ਕਾਰੀਆਂ ਬਾਰੇ ਰੱਖਿਆ ਮੰਤਰੀ ਨੇ ਆਖਿਆ ਕਿ ਇਹ ਸਭ ਸਾ-ਜਿ-ਸ਼ਾਂ ਹਨ ਭਾਰਤ ਦੇ ਕਿਸਾਨਾਂ ਨੂੰ ਗੁੰ-ਮ-ਰਾ-ਹ ਕਰਨ ਦੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਉੱਪਰ ਅਰਾਮ ਨਾਲ ਚਰਚਾ ਕਰ ਕੇ ਇਸ ਮਸਲੇ ਨੂੰ ਸੁਲਝਾਇਆ ਜਾ ਸਕਦਾ ਹੈ।
ਜੇਕਰ ਜ਼ਰੂਰਤ ਪੈਂਦੀ ਹੈ ਤਾਂ ਕਿਸੇ ਵੱਡੇ ਮਾਹਰ ਨੂੰ ਵੀ ਮੀਟਿੰਗ ਦਾ ਹਿੱਸਾ ਬਣਾਇਆ ਜਾ ਸਕਦਾ ਹੈ ਤਾਂ ਜੋ ਦੋਵਾਂ ਧਿਰਾਂ ਦੇ ਵਿੱਚ ਕਿਸੇ ਕਿਸਮ ਦਾ ਕੋਈ ਵੀ ਮੱਤ ਭੇਦ ਨਾ ਰਹੇ। ਇਸ ਦੇ ਸਬੰਧ ਵਿੱਚ ਕਿਸਾਨਾਂ ਦੀ ਸਿਰਫ ਇੱਕੋ-ਇੱਕ ਮੰਗ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਹੈ। ਜਿਸ ਕਾਰਨ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਇੰਨੀ ਭਾਰੀ ਧੁੰਦ ਦੇ ਵਿਚ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਹੋਏ ਹਨ।
Previous Postਹੁਣੇ ਹੁਣੇ ਕੋਰੋਨਾ ਦੇ ਨਵੇਂ ਸਟ੍ਰੇਨ ਕਰਕੇ ਕੇਂਦਰ ਤੋਂ ਇੰਡੀਆ ਦੇ ਸਾਰੇ ਸੂਬਿਆਂ ਲਈ ਆ ਗਈ ਇਹ ਵੱਡੀ ਖਬਰ
Next Postਦਿੱਲੀ ਕਿਸਾਨ ਮੋਰਚੇ ਚ ਵਾਪਰਿਆ ਕਹਿਰ ਨੌਜਵਾਨ ਨੂੰ ਭਰ ਜਵਾਨੀ ਚ ਏਦਾਂ ਮਿਲੀ ਮੌਤ