ਟਰੈਕਟਰ ਪਰੇਡ ਤੋਂ ਵਾਪਿਸ ਆ ਰਹੇ 7 ਕਿਸਾਨਾਂ ਦੇ ਬਾਰੇ ਚ ਦਿੱਲੀ ਬਾਡਰ ਤੋਂ ਹੁਣ ਸਾਹਮਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ ਚੱਲਿਆ ਕਿਸਾਨੀ ਸੰਘਰਸ਼ 26 ਜਨਵਰੀ ਦੀ ਘਟਨਾ ਤੋਂ ਬਾਅਦ ਮੁੜ ਪਹਿਲਾਂ ਵਾਲੀ ਸਥਿਤੀ ਵਿੱਚ ਆ ਚੁੱਕਾ ਹੈ। 26 ਜਨਵਰੀ ਦੀ ਘਟਨਾ ਲਈ ਜਿੱਥੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਉਥੇ ਹੀ ਪੁਲਸ ਵੱਲੋਂ ਬਹੁਤ ਸਾਰੇ ਬੇ-ਕ-ਸੂ-ਰ ਲੋਕਾਂ ਨੂੰ ਹਿਰਾਸਤ ਵਿਚ ਰੱਖਿਆ ਹੋਇਆ ਹੈ। ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਸਿਰਫ ਟਰੈਕਟਰ ਪਰੇਡ ਵਿਚ ਵੀ ਸ਼ਾਮਲ ਹੋਣ ਲਈ ਗਏ ਸਨ। ਕਿਸਾਨ ਆਗੂਆਂ ਵੱਲੋਂ ਵੀ ਆਖਿਆ ਜਾ ਰਿਹਾ ਹੈ ਕਿ ਸਾਡੇ ਬਹੁਤ ਸਾਰੇ ਨੌਜਵਾਨ ਅਤੇ ਟਰੈਕਟਰ ਲਾਪਤਾ ਹਨ।

ਹੁਣ ਟਰੈਕਟਰ ਪਰੇਡ ਤੋਂ ਵਾਪਸ ਆ ਰਹੇ 7 ਕਿਸਾਨਾਂ ਦੇ ਬਾਰੇ ਵੀ ਦਿੱਲੀ ਬਾਰਡਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੋਂ ਬਹੁਤ ਜ਼ਿਆਦਾ ਤਾਦਾਦ ਵਿਚ ਕਿਸਾਨ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਗਏ ਸਨ। ਹੁਣ ਰਾਮਾ ਮੰਡੀ ਦੇ ਸਥਾਨਕ ਸ਼ਹਿਰ ਅਧੀਨ ਪੈਂਦੇ ਪਿੰਡ ਬੰਗੀ ਨਿਹਾਲ ਦੇ ਨੌਜਵਾਨ ਕਿਸਾਨਾਂ ਨੂੰ ਟ੍ਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਉੱਥੇ ਹੀ ਇਨ੍ਹਾਂ ਕਿਸਾਨਾਂ ਦੇ ਖਿਲਾਫ ਪੁਲਿਸ ਵੱਲੋਂ ਮੁਕੱਦਮਾ ਵੀ ਦਰਜ ਕੀਤਾ ਗਿਆ ਹੈ। ਇਹ ਨੌਜਵਾਨ ਕਿਸਾਨ ਪੁਲਿਸ ਵੱਲੋਂ ਦਿੱਤੇ ਗਏ ਰੂਟ ਦੇ ਅਨੁਸਾਰ ਹੀ ਟਰੈਕਟਰ ਪਰੇਡ ਕਰਕੇ ਵਾਪਸ ਪਰਤ ਰਹੇ ਸਨ ਪਰ ਪੁਲਿਸ ਵੱਲੋਂ ਝੂਠੇ ਮੁੱਕਦਮੇ ਦਰਜ਼ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਹੁਣ ਪਿੰਡ ਪੱਧਰ ਤੇ ਲੋਕਾਂ ਵੱਲੋਂ ਇਕੱਠੇ ਹੋ ਕੇ ਇਨ੍ਹਾਂ ਨੌਜਵਾਨਾਂ ਦੀ ਬੇ-ਗੁ-ਨਾ-ਹੀ ਦੇ ਦਸਤਾਵੇਜ ਤਿਆਰ ਕਰਵਾਕੇ ਪਿੰਡ ਤੋਂ ਅੱਠ ਵਿਅਕਤੀ 7 ਨੌਜਵਾਨਾਂ ਦੀ ਜਮਾਨਤ ਲਈ ਗਏ ਹੋਏ ਹਨ।

ਉਨ੍ਹਾਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਤੋਂ ਵੀ ਮੰਗ ਕੀਤੀ ਹੈ ਕਿ ਇਨ੍ਹਾਂ ਬੇਕਸੂਰ ਨੌਜਵਾਨਾਂ ਨੂੰ ਮੁਕੱਦਮੇ ਰੱਦ ਕਰਕੇ ਤੁਰੰਤ ਰਿਹਾ ਕੀਤਾ ਜਾਵੇ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਖਾਲਸਾ, ਤੇ ਮਾਲਵਾ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪਿੰਡ ਬੰਗੀ ਨਿਹਾਲ ਤੋਂ 23 ਜਨਵਰੀ ਨੂੰ 24 ਕਿਸਾਨਾਂ ਦਾ ਜੱਥਾ 6 ਟਰੈਕਟਰਾਂ ਤੇ ਦਿੱਲੀ ਲਈ ਰਵਾਨਾ ਹੋਇਆ ਸੀ। 26 ਜਨਵਰੀ ਦੇ ਟਰੈਕਟਰ ਤੋਂ ਬਾਅਦ ਇਹ ਸਭ ਕਿਸਾਨ ਆ ਰਹੇ ਸਨ ਤਾਂ ਉਸ ਸਮੇਂ ਬਾਰਡਰ ਤੋਂ ਇਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਨੌਜਵਾਨਾਂ ਵਿੱਚ ਲਖਵੀਰ ਸਿੰਘ ਪੁੱਤਰ ਮਿੱਠੂ ਸਿੰਘ, ਗੁਰਬਿੰਦਰ ਸਿੰਘ ਬੁੱਟਰ ਪੁੱਤਰ ਬੂਟਾ ਸਿੰਘ, ਸੰਦੀਪ ਸਿੰਘ ਪੁੱਤਰ ਮੱਖਣ ਸਿੰਘ , ਮੱਖਣ ਸਿੰਘ ਪੁੱਤਰ ਬਿੰਦਰ ਸਿੰਘ, ਜਗਸੀਰ ਸਿੰਘ ਪੁੱਤਰ ਨਛੱਤਰ ਸਿੰਘ , ਸਿਮਰਜੀਤ ਪੁੱਤਰ ਗੁਰਲਾਲ ਸਿੰਘ, ਵੀਰਇੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਪਿੰਡ ਬੰਗੀ ਨਿਹਾਲ ਸ਼ਾਮਲ ਹਨ।