ਟੋਲ ਪਲਾਜਿਆਂ ਬਾਰੇ ਆਈ ਇਹ ਵੱਡੀ ਤਾਜਾ ਖਬਰ – ਕਰਲੋ ਘਿਓ ਨੂੰ ਭਾਂਡਾ

ਆਈ ਤਾਜ਼ਾ ਵੱਡੀ ਖਬਰ

ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਇਨ੍ਹਾਂ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਜਗ੍ਹਾ-ਜਗ੍ਹਾ ਤੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਸਨ। ਉਥੇ ਹੀ ਕਿਸਾਨਾਂ ਦੇ ਸੰਘਰਸ਼ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਕਿਸਾਨਾਂ ਵੱਲੋਂ ਜਿੱਥੇ ਟੋਲ ਪਲਾਜ਼ੇ ਬੰਦ ਕਰਕੇ ਧਰਨੇ ਪ੍ਰਦਰਸ਼ਨ ਦਿੱਤੇ ਗਏ ਉਥੇ ਹੀ ਆਵਾਜਾਈ ਨੂੰ ਠੱਪ ਕੀਤਾ ਗਿਆ ਅਤੇ ਕਾਰਪੋਰੇਟ ਘਰਾਣਿਆ ਨੂੰ ਵੀ ਘੇਰਿਆ ਗਿਆ। ਉਥੇ ਹੀ ਭਾਜਪਾ ਦੇ ਨੇਤਾਵਾਂ ਦਾ ਵੀ ਲਗਾਤਾਰ ਘਿਰਾਓ ਕੀਤਾ। ਕਿਸਾਨੀ ਸੰਘਰਸ਼ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਵੱਲੋਂ ਲਗਾਤਾਰ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ। ਜਿਸ ਨਾਲ ਹੁਣ ਤੱਕ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ। ਉੱਤੇ ਕਿ ਬਹੁਤ ਸਾਰੇ ਲੋਕ ਵੀ ਬੇਰੁਜ਼ਗਾਰ ਹੋਏ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਟੋਲ ਪਲਾਜ਼ਾ ਨੂੰ ਖੋਲਿਆ ਨਹੀਂ ਜਾਵੇਗਾ। ਟੋਲ ਪਲਾਜ਼ਾ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅਜੇ ਪੰਜਾਬ ਵਿੱਚ ਅਤੇ ਪੰਜਾਬ ਤੋਂ ਦਿੱਲੀ ਮਾਰਗ ਦੇ ਸਾਰੇ ਟੋਲ ਪਲਾਜ਼ਾ ਬੰਦ ਕੀਤੇ ਗਏ ਹਨ। ਉੱਥੇ ਹੀ ਹੁਣ ਟੋਲ ਪਲਾਜ਼ਿਆਂ ਨੂੰ ਖੋਲ੍ਹੇ ਜਾਣ ਤੇ ਇਹਨਾਂ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾਵੇਗਾ। ਜਿਸ ਨਾਲ ਵਾਹਨ ਚਾਲਕਾਂ ਲਈ ਸਫ਼ਰ ਕਰਨਾ ਮਹਿੰਗਾ ਹੋ ਜਾਵੇਗਾ।

ਇਸ ਦਾ ਵਧੇਰੇ ਅਸਰ ਦਿੱਲੀ ਤੋਂ ਚੰਡੀਗੜ੍ਹ ਦਾ ਸਫਰ ਕਰਨ ਵਾਲੇ ਯਾਤਰੀਆਂ ਅਤੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਜਾਣ ਵਾਲੇ ਵਾਹਨ ਚਾਲਕਾਂ ਉੱਪਰ ਪਵੇਗਾ ਕਿਉਕੇ ਟੋਲ ਪਲਾਜ਼ਾ ਖੁੱਲਣ ਤੋਂ ਬਾਅਦ ਮਹੀਨਾਵਾਰੀ ਰਾਸ਼ੀ ਵਿੱਚ ਵਾਧਾ ਕਰ ਦਿੱਤਾ ਜਾਵੇਗਾ। ਉੱਥੇ ਹੀ ਕਾਰ ਅਤੇ ਜੀਪ ਦੀ ਇਕ ਪਾਸੇ ਆਉਣ ਯਾਤਰਾ ਉਪਰ ਇਸ ਦਾ ਕੋਈ ਵੀ ਅਸਰ ਨਹੀਂ ਪਵੇਗਾ ਤੇ ਨਾ ਹੀ ਕੋਈ ਵਾਧਾ ਕੀਤਾ ਜਾਵੇਗਾ। ਇਹ ਵਾਧਾ ਸਾਲਾਨਾ ਐਗਰੀਮੈਂਟ ਦੀਆਂ ਵਧਾਈਆਂ ਕੀਮਤਾਂ ਦੇ ਤਹਿਤ ਕੀ ਕੀਤਾ ਗਿਆ ਹੈ।

ਟੋਲ ਪਲਾਜ਼ਾ ਦੇ ਰੇਟ ਵਿੱਚ ਇਹ ਵਾਧਾ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਵੱਲੋਂ ਇਹ ਵਾਧਾ ਹਰਿਆਣਾ ਦੇ ਦੋ ਅਤੇ ਪੰਜਾਬ ਦੇ ਇੱਕ ਟੋਲ ਪਲਾਜ਼ਾ ਉੱਤੇ 1 ਸਤੰਬਰ 2021 ਤੋਂ ਕੀਤਾ ਜਾ ਰਿਹਾ ਹੈ। ਉਥੇ ਹੀ ਕਮਰਸ਼ੀਅਲ ਵਾਹਨਾਂ ਦੇ ਟੋਲ ਟੈਕਸ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਾਹਨ ਚਾਲਕਾਂ ਵੱਲੋਂ ਫਾਸਟੈਗ ਦੀ ਵਰਤੋਂ ਨਹੀਂ ਕੀਤੀ ਜਾਂਦੀ ਉਨ੍ਹਾਂ ਲਈ ਸਫ਼ਰ ਕਰਨਾ ਮਹਿੰਗਾ ਹੋਵੇਗਾ।