ਡੀਜਲ ਗੱਡੀਆਂ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ – 1 ਲੱਖ ਗੱਡੀਆਂ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਇਕ ਪਾਸੇ ਦੇਸ਼ ਦੇ ਪੰਜ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮਾਹੌਲ ਕਾਫ਼ੀ ਗਰਮ ਗਰਮ ਵੇਖਣ ਨੂੰ ਮਿਲ ਰਿਹਾ ਹੈ । ਸਾਰੀਆਂ ਹੀ ਸਿਆਸੀ ਪਾਰਟੀਆਂ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਤਾਂ, ਦਿੱਲੀ ਦੇ ਵਿੱਚ ਲਗਾਤਾਰ ਹੀ ਪ੍ਰਦੂਸ਼ਣ ਦਾ ਪੱਧਰ ਖ਼ਰਾਬ ਹੁੰਦਾ ਜਾ ਰਿਹਾ ਹੈ। ਜਿਸ ਨੂੰ ਠੀਕ ਕਰਨ ਦੇ ਲਈ ਦਿੱਲੀ ਸਰਕਾਰ ਦੇ ਵੱਲੋਂ ਲਗਾਤਾਰ ਹੀ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ । ਹੁਣ ਤੱਕ ਦਿੱਲੀ ਸਰਕਾਰ ਦੇ ਵੱਲੋਂ ਅਜਿਹੇ ਬਹੁਤ ਸਾਰੇ ਕਾਰਜ ਕੀਤੇ ਜਾ ਚੁੱਕੇ ਹਨ ਜਿਸ ਦੇ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ।

ਇਸੇ ਵਿਚਕਾਰ ਹੁਣ ਦਿੱਲੀ ਸਰਕਾਰ ਦੇ ਵੱਲੋਂ ਇਕ ਲੱਖ ਚਾਲਕਾਂ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ । ਦਰਅਸਲ ਹੁਣ ਦਿੱਲੀ ਸਰਕਾਰ ਨੇ ਦਸ ਸਾਲ ਪੁਰਾਣੇ ਇਕ ਲੱਖ ਚਾਲਕਾਂ ਦੀ ਰਜਿਸਟ੍ਰੇਸ਼ਨ ਖ਼ਤਮ ਕਰ ਦਿੱਤੀ ਹੈ । ਇਸ ਤੋਂ ਬਾਅਦ ਜੇਕਰ ਕੋਈ ਮਾਲਕ ਆਪਣੇ ਵਾਹਨਾਂ ਨੂੰ ਸਡ਼ਕ ਤੇ ਉਤਾਰੇਗਾ ਤਾ ਉਨ੍ਹਾਂ ਦਿਲੀ ਹੁਣ ਮੁਸੀਬਤ ਹੋਰ ਵਧੇਗੀ ਤੇ ਉਨ੍ਹਾਂ ਨੂੰ ਜੇਕਰ ਰੋਡ ਤੇ ਗੱਡੀਆਂ ਚਲਾਉਦੇ ਹੋਏ ਫੜਿਆ ਗਿਆ ਤਾਂ ਉਨ੍ਹਾਂ ਦੀਆਂ ਗੱਡੀਆਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ ।

ਉਨ੍ਹਾਂ ਚਾਲਕਾਂ ਲਈ ਇਕ ਵੱਡੀ ਮੁਸੀਬਤ ਸਰਕਾਰ ਦੇ ਇਸ ਹੁਕਮ ਤੋਂ ਬਾਅਦ ਪੈਦਾ ਹੋ ਸਕਦੀ ਹੈ । ਜਿਨ੍ਹਾਂ ਨੇ ਅਜੇ ਤੱਕ ਇਨ੍ਹਾਂ ਵਾਹਨਾਂ ਦੀ ਕਿਤੇ ਹੋਰ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਂ ਕੋਈ ਹੋਰ ਬਦਲਵਾਂ ਪ੍ਰਬੰਧ ਨਹੀਂ ਕੀਤਾ । ਕਿਉਂਕਿ ਦਿੱਲੀ ਸਰਕਾਰ ਹੁਣ ਸਖ਼ਤੀ ਦੇ ਵਿਚ ਹੈ ਤੇ ਹੁਣ ਉਨ੍ਹਾਂ ਦੀਆਂ ਗੱਡੀਆਂ ਜ਼ਬਤ ਵੀ ਹੋ ਸਕਦੀਆਂ ਹਨ ।

ਇਸ ਦੇ ਨਾਲ ਹੀ ਸਰਕਾਰ ਦੇ ਵੱਲੋਂ ਇਹ ਵੀ ਸਪਸ਼ਟ ਕਰ ਦਿੱਤਾ ਗਿਆ ਹੈ , ਕੀ ਅਜਿਹੀਆਂ ਗੱਡੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਰਿਆਇਤ ਨਹੀਂ ਦਿੱਤੀ ਜਾਵੇਗੀ । ਇਨ੍ਹਾਂ ਵਾਹਨਾਂ ਦੇ ਨੰਬਰ ਵੇਖਣ ਦੇ ਲਈ ਵੈੱਬਸਾਈਟ ਤੇ ਹੀ ਵੇਖਿਆ ਜਾ ਸਕਦਾ ਹੈ ।