ਡੇਰਾ ਬਿਆਸ ਦੀਆਂ ਸੰਗਤਾਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

ਆਈ ਤਾਜਾ ਵੱਡੀ ਖਬਰ

ਦਿਨ ਪ੍ਰਤੀ ਦਿਨ ਸੜਕੀ ਹਾਦਸੇ ਲਗਾਤਾਰ ਵਧ ਰਹੇ ਹਨ । ਜਿਸ ਦੇ ਵਿੱਚ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੋਇਆ ਹੈ। ਪਰ ਕਈ ਵਾਰ ਸੜਕ ਤੋਂ ਉੱਪਰ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ , ਜਿਸ ਵਿੱਚ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਡੇਰਾ ਬਿਆਜ ਦੀਆਂ ਸੰਗਤਾਂ ਦੇ ਨਾਲ ਭਰੀ ਹੋਈ ਇੱਕ ਬੱਸ ਨੂੰ ਅਚਾਨਕ ਅੱਗ ਲੱਗ ਗਈ । ਜਿਸ ਤੇ ਚਲਦੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਇਹ ਦਰਦਨਾਕ ਮਾਮਲਾ ਫਤਿਹਾਬਾਦ ਤੋਂ ਸਾਹਮਣੇ ਆਇਆ । ਜੀ ਹਾਂ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਬਦੋਪਾਲ ਅਤੇ ਧਾਂਗੜ ਜਿੱਥੇ ਸ਼ਰਧਾਲੂਆਂ ਨਾਲ ਭਰੀ ਪ੍ਰਾਈਵੇਟ ਬੱਸ ਵਿਚ ਭਿਆਨਕ ਅੱਗ ਲੱਗ ਗਈ, ਜਿਸ ਦੇ ਚਲਦੇ ਮੌਕੇ ਤੇ ਹੀ ਚੀਕ ਚਿਹਾੜਾ ਪੈ ਗਿਆ । ਪਰ ਇਸ ਦੌਰਾਨ ਡਰਾਈਵਰ ਨੇ ਆਪਣੀ ਸਮਝਦਾਰੀ ਵਿਖਾਈ ਤੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਕਰ ਲਿਆ । ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਡਰਾਈਵਰ ਅਮਿਤ ਨੇ ਸਮਝਦਾਰੀ ਦਿਖਾਉਂਦੇ ਹੋਏ ਸਮੇਂ ਸਿਰ ਬੱਸ ਨੂੰ ਸੜਕ ਕਿਨਾਰੇ ਰੋਕ ਦਿੱਤਾ ਤੇ ਸਵਾਰੀਆਂ ਨੂੰ ਹੇਠਾਂ ਉਤਾਰਿਆ । ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ, ਤੇ ਮੌਕੇ ਤੇ ਮੌਜੂਦ ਸਵਾਰੀਆਂ ਦੇ ਵੱਲੋਂ ਸੁੱਖ ਦਾ ਸਾਹ ਲਿਆ ਗਿਆ । ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਫਤਿਹਾਬਾਦ ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ । ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਹਿਸਾਰ ਦੇ ਆਜ਼ਾਦ ਨਗਰ ਤੋਂ ਇਕ ਪ੍ਰਾਈਵੇਟ ਬੱਸ 50 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਸਿਰਸਾ ਦੇ ਸਿਕੰਦਰਪੁਰ ਸਥਿਤ ਡੇਰਾ ਰਾਧਾ ਸੁਆਮੀ ਜਾ ਰਹੀ ਸੀ। ਜਿਵੇਂ ਹੀ ਬੱਸ ਫਤਿਹਾਬਾਦ ਦੇ ਪਿੰਡ ਬਦੋਪਾਲ ਅਤੇ ਧਾਂਗੜ ਦਰਮਿਆਨ ਹੋਟਲ ਨੇੜੇ ਪਹੁੰਚੀ ਤਾਂ ਅਚਾਨਕ ਬੱਸ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਬੱਸ ਦਾ ਟਾਇਰ ਸੜਨ ਕਾਰਨ ਅੱਗ ਫੈਲ ਗਈ। ਡਰਾਈਵਰ ਨੇ ਤੁਰੰਤ ਬੱਸ ਰੋਕ ਕੇ ਸਾਰੀਆਂ ਸਵਾਰੀਆਂ ਨੂੰ ਹੇਠਾਂ ਉਤਰਨ ਲਈ ਕਿਹਾ। ਤੁਰੰਤ ਸਵਾਰੀਆਂ ਵੀ ਹੇਠਾਂ ਆ ਗਈਆਂ। ਬੇਸ਼ੱਕ ਇਹ ਹਾਦਸਾ ਕਾਫੀ ਦਰਦਨਾਕ ਤੇ ਰੂਹ ਕੰਭਾਉ ਸੀ , ਪਰ ਇਸ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਤੇ ਡਰਾਈਵਰ ਦੀ ਸਮਝਦਾਰੀ ਨੇ ਕਈ ਕੀਮਤੀ ਜਾਨਾ ਬਚਾ ਲਈਆਂ ।