ਡੇਰਾ ਬਿਆਸ ਦੀਆਂ ਸੰਗਤਾਂ ਲਈ ਆਈ ਵੱਡੀ ਅਹਿਮ ਖਬਰ , ਦੀਵਾਲੀ ਮੌਕੇ ਲਿਆ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਜਿੱਥੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਪੁੱਜਦੀਆਂ ਹਨ l ਬਹੁਤ ਸਾਰੀਆਂ ਸੰਗਤਾਂ ਦਾ ਇਸ ਡੇਰੇ ਦੇ ਉੱਪਰ ਵਿਸ਼ਵਾਸ ਹੈ l ਉਧਰ ਡੇਰਾ ਪ੍ਰਸ਼ਾਸਨ ਦੇ ਵੱਲੋਂ ਵੀ ਸੰਗਤਾਂ ਦੀ ਸਹੂਲਤ ਨੂੰ ਲੈ ਕੇ ਵੱਖ-ਵੱਖ ਨਿਰਦੇਸ਼ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹਨ l ਇਸੇ ਵਿਚਾਲੇ ਹੁਣ ਡੇਰਾ ਬਿਆਸ ਦੀਆਂ ਸੰਗਤਾਂ ਦੇ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ ਕਿ ਦਿਵਾਲੀ ਮੌਕੇ ਹੁਣ ਵੱਡਾ ਫੈਸਲਾ ਲਿਆ ਗਿਆ ਹੈ l ਦਰਅਸਲ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦੇਸ਼ ਭਰ ‘ਚ ਜ਼ੋਨਾਂ ਵਿਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਗਿਆ l ਇਸ ਸਬੰਧੀ ਹੁਣ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ, ਜਿਸ ਦੇ ਚਲਦੇ ਹੁਣ ਵੱਖ-ਵੱਖ ਜੋਨਾ ਨੂੰ ਵੰਡਿਆ ਗਿਆ ਹੈ l ਡੇਰੇ ਵੱਲੋਂ ਜਾਰੀ ਲਿਖਤੀ ਪੱਤਰ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਨਵਾਂਸ਼ਹਿਰ ਨੂੰ ਜ਼ੋਨ 1 ਵਿਚ ਰੱਖਿਆ ਗਿਆ। ਸੁਨੀਲ ਤਲਵਾੜ ਨੂੰ ਇਸ ਜ਼ੋਨ ਦਾ ਸਕੱਤਰ ਬਣਾਇਆ ਗਿਆ ਹੈ। ਇਸੇ ਲੜੀ ਤਹਿਤ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਓਡੀਸ਼ਾ ਤੇ ਪੰਜਾਬ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਨੂੰ ਜ਼ੋਨ 2 ਵਿਚ ਰੱਖਿਆ ਗਿਆ ਹੈ। ਇਸ ਜ਼ੋਨ ਦੇ ਸਕੱਤਰ ਦੀ ਜ਼ਿੰਮੇਵਾਰੀ ਅਵਿਰਾਜ ਸਿੰਘ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਨੇਪਾਲ, ਬਿਹਾਰ, ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਨੂੰ ਜ਼ੋਨ 3 ਵਿਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਪੱਛਮੀ ਬੰਗਾਲ, ਗੁਜਰਾਤ, ਗੋਆ, ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕਾ, ਤਮਿਲਨਾਡੂ, ਕੇਰਾਲਾ, ਚੰਡੀਗੜ੍ਹ, ਅੰਡਮਾਨ ਤੇ ਨਿਕੋਬਾਰ, ਲਕਸ਼ਦਵੀਪ, ਪੁਡੁਚੇਰੀ, ਦਾਦਰਾ, ਨਗਰ ਹਵੇਲੀ ਅਤੇ ਦਮਨ ਤੇ ਦਿਓ ਸਮੇਤ ਉੱਤਰ-ਪੂਰਬੀ ਸੂਬਿਆਂ ਨੂੰ ਵੀ ਰੱਖਿਆ ਗਿਆ ਹੈ। ਇਸ ਜ਼ੋਨ ਦੇ ਸਕੱਤਰ ਗੁਰਮਿੰਦਰ ਸਿੰਘ ਨੂੰ ਬਣਾਇਆ ਗਿਆ ਹੈ। ਇਸ ਸਬੰਧੀ ਲਿਖਤੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਵੀ ਇਸ ਸਬੰਧੀ ਸਾਰੀ ਜਾਣਕਾਰੀ ਮਿਲ ਸਕੇ ਕਿ ਕਿਹੜੇ ਇਲਾਕੇ ਨੂੰ ਕਿਸ ਜੋਨ ਦੇ ਵਿੱਚ ਰੱਖਿਆ ਗਿਆ ਹੈ।