ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿਚ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਧਾਰਮਿਕ ਅਸਥਾਨਾਂ ਤੇ ਹੋਣ ਵਾਲੇ ਸਮਾਗਮਾਂ ਨੂੰ ਵੀ ਕਾਫੀ ਲੰਮੇ ਸਮੇਂ ਤੱਕ ਰੱਦ ਕਰ ਦਿੱਤਾ ਗਿਆ ਸੀ।। ਕਰੋਨਾ ਨੂੰ ਠੱਲ ਪਾਉਣ ਵਾਸਤੇ ਲੋਕਾਂ ਦੇ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਹੋਇਆਂ ਧਾਰਮਿਕ ਅਸਥਾਨਾਂ ਤੇ ਜਾਣ ਲਈ ਵੀ ਮਨਾਹੀ ਕੀਤੀ ਗਈ ਸੀ। ਹੁਣ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਆਈ ਵੱਡੀ ਤਾਜਾ ਖ਼ਬਰ, ਹੋਇਆ ਇਹ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਡੇਰਾ ਬਿਆਸ ਵੱਲੋਂ ਆਪਣੇ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਗਿਆ ਹੈ।
ਜਿੱਥੇ ਕਰੋਨਾ ਕਾਲ ਦੇ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਉਥੇ ਹੀ ਡੇਰਾ ਬਿਆਸ ਵੱਲੋਂ ਵੀ ਆਪਣੇ ਹੋਣ ਵਾਲੇ ਸਮਾਗਮਾਂ ਦੇ ਉੱਪਰ ਪਾਬੰਦੀ ਲਗਾ ਦਿੱਤੀ ਗਈ ਸੀ। ਬਹੁਤ ਸਾਰੇ ਪ੍ਰੋਗਰਾਮ ਉਲੀਕੇ ਗਏ ਸਨ ਉਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਕਾਫੀ ਲੰਮੇ ਸਮੇਂ ਬਾਅਦ ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਵੱਲੋਂ ਸ਼ਰਧਾਲੂਆਂ ਵਾਸਤੇ ਖ਼ੁਸ਼ਖ਼ਬਰੀ ਦਾ ਐਲਾਨ ਕਰ ਦਿੱਤਾ ਗਿਆ ਜਿੱਥੇ ਹੁਣ ਦਸੰਬਰ ਮਹੀਨੇ ਵਿਚ ਹੋਣ ਵਾਲੇ ਸਮਾਗਮਾਂ ਦੀ ਸਾਰਨੀ ਜਾਰੀ ਕਰ ਦਿੱਤੀ ਗਈ ਹੈ।
ਡੇਰਿਆਂ ਵਿੱਚ ਲਾਗੂ ਕੀਤੀਆਂ ਗਈਆਂ ਸਾਰੀਆਂ ਕਰੋਨਾ ਪਾਬੰਦੀਆਂ ਵੀ ਖ਼ਤਮ ਕੀਤੀਆਂ ਗਈਆਂ ਹਨ। ਜਿਸ ਦੀ ਜਾਣਕਾਰੀ ਡੇਰਾ ਪ੍ਰਬੰਧਕਾਂ ਵੱਲੋਂ ਦਿੱਤੀ ਗਈ ਹੈ। ਜਿਸ ਦੇ ਤਹਿਤ ਹੁਣ ਦਸੰਬਰ 2022 ਵਿੱਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਸਵੇਰੇ 10 ਵਜ਼ੇ ਸਤਿਸੰਗ ਦਾ ਪ੍ਰੋਗਰਾਮ 4, 11 ਤੇ 18 ਦਸੰਬਰ 2022 ਨੂੰ ਦਿਨ ਐਤਵਾਰ ਨੂੰ ਫਰਮਾਉਣਗੇ। ਇਸ ਤੋਂ ਇਲਾਵਾ ਹੋਰ ਤਰੀਖਾਂ ਦਾ ਐਲਾਨ ਵੀ ਕੀਤਾ ਗਿਆ ਹੈ ਜੋ ਕਿ ਪ੍ਰਸ਼ਾਦ ਤਿਆਰ ਕਰਨ,ਸੇਵਾ ਅਤੇ ਬਜ਼ੁਰਗਾਂ ਦੇ ਦਰਸ਼ਨ ਸਬੰਧੀ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ।
ਜਿਸ ਬਾਰੇ ਸਾਰੀ ਜਾਣਕਾਰੀ ਸਾਂਝੀ ਕਰ ਦਿੱਤੀ ਗਈ ਹੈ। ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਡੇਰਾ ਬਿਆਸ ਨਾਲ ਜੁੜੀਆਂ ਹੋਈਆਂ ਸੰਗਤਾਂ ਵਿੱਚ ਅਥਾਹ ਖੁਸ਼ੀ ਵੇਖੀ ਜਾ ਰਹੀ ਹੈ। ਉਥੇ ਹੀ ਸਤਿਸੰਗ ਸਮਾਗਮਾਂ ਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
Previous Postਪਟਿਆਲਾ ਦੇ SSP ਵਲੋਂ ਕੀਤੀ ਨਿਵੇਕਲੀ ਪਹਿਲ, ਵਰਦੀ ਤੇ ਲਿਖਵਾਇਆ ਪੰਜਾਬੀ ਚ ਨਾਮ
Next Postਗੱਡੀ ਚ ਜਾ ਰਹੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ, ਤਾਜਾ ਵੱਡੀ ਖ਼ਬਰ