ਡੇਰਾ ਬਿਆਸ ਵਲੋਂ ਹੁਣ ਸੰਗਤਾਂ ਲਈ ਆਈ ਵੱਡੀ ਅਹਿਮ ਖਬਰ , ਨਵੇਂ ਹੁਕਮ ਹੋਏ ਜਾਰੀ

ਆਈ ਤਾਜਾ ਵੱਡੀ ਖਬਰ 

ਡੇਰਾ ਬਿਆਸ ਜਿੱਥੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਪੁੱਜਦੀਆਂ ਹਨ, ਲੱਖਾਂ ਕਰੋੜਾਂ ਸੰਗਤਾਂ ਦਾ ਇਸ ਡੇਰੇ ਦੇ ਉੱਪਰ ਵਿਸ਼ਵਾਸ ਬਣਿਆ ਹੋਇਆ ਹੈ l ਇਸੇ ਵਿਚਾਲੇ ਡੇਰਾ ਬਿਆਸ ਨਾਲ ਜੁੜੀ ਹੋਈ ਇੱਕ ਅਹਿਮ ਖਬਰ ਸਾਹਮਣੇ ਆਉਂਦੀ ਪਈ ਹੈ, ਕਿਉਂਕਿ ਹੁਣ ਡੇਰੇ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋ ਚੁੱਕੇ ਹਨ l ਦਰਅਸਲ ਰਾਧਾ ਸੁਆਮੀ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਵਜੋਂ ਨਾਮਜ਼ਦ ਕੀਤਾ , ਪਰ ਬਾਅਦ ‘ਚ ਡੇਰਾ ਬਿਆਸ ਨੇ ਸਪੱਸ਼ਟੀਕਰਨ ਜਾਰੀ ਕੀਤਾ ਗਿਆ, ਫਿਲਹਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਡੇਰਾ ਬਿਆਸ ਦੇ ਮੁਖੀ ਰਹਿਣਗੇ।

ਜਿਸ ਨੂੰ ਲੈ ਕੇ ਉਹਨਾਂ ਵੱਲੋਂ ਖਾਸ ਜਾਣਕਾਰੀ ਸੰਗਤਾਂ ਦੇ ਨਾਲ ਸਾਂਝੀ ਕੀਤੀ ਗਈ ਤੇ ਦੱਸਿਆ ਗਿਆ ਕਿ ਇਸ ਸਬੰਧੀ ਹਾਲੇ ਜਸਦੀਪ ਸਿੰਘ ਗਿੱਲ ਨੂੰ ਗੱਦੀ ਨਹੀਂ ਸੌਂਪੀ ਗਈ ਤੇ ਕੋਈ ਵੀ ਦਸਤਾਰਬੰਦੀ ਦਾ ਪ੍ਰੋਗਰਾਮ ਨਹੀਂ ਹੈ। ਹਾਲੇ ਦੋਵੇਂ ਮਿਲ ਕੇ ਸਤਿਸੰਗ ਕਰਿਆ ਕਰਨਗੇ। ਇਸ ਤੋਂ ਪਹਿਲਾਂ ਡੇਰਾ ਬਿਆਸ ਨੇ ਬਿਆਨ ਜਾਰੀ ਕੀਤਾ ਸੀ ਕਿ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਅਧਿਆਤਮਕ ਮੁਖੀ ਨਾਮਜ਼ਦ ਕੀਤਾ ਗਿਆ । ਇਹ ਐਲਾਨ ਮੌਜੂਦਾ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਡੇਰੇ ਦੇ ਇਕ ਉੱਚ ਅਧਿਕਾਰੀ ਨੇ ਇਸ ਮਹੱਤਵਪੂਰਨ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਾਬਾ ਜੀ, ਜੋ ਕੁਝ ਸਮੇਂ ਲਈ ਸ਼ਹਿਰ ਤੋਂ ਬਾਹਰ ਸਨ, ਕੱਲ੍ਹ ਡੇਰਾ ਬਿਆਸ ਪਰਤ ਆਏ ਸਨ। ਇਸ ਦੇ ਨਾਲ ਹੀ ਦੱਸ ਦਈਏ ਕਿ ਡੇਰੇ ਨੂੰ ਲੈ ਕੇ ਕੁਝ ਨਵੇਂ ਦਿਸ਼ਾ ਨਿਰਦੇਸ਼ ਵੀ ਜਾਰੀ ਹੋ ਚੁੱਕੇ ਹਨ ਜਿਨਾਂ ਮੁਤਾਬਕ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਐਲਾਨੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਮੈਸੇਜ ਆਉਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਾਲ-ਨਾਲ ਸੰਗਤਾਂ ਨੂੰ ਇਹ ਵੀ ਦੱਸਿਆ ਗਿਆ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੂਰੀ ਤਰ੍ਹਾਂ ਤੰਦਰੁਸਤ ਹਨ। ਜਿਸਦੇ ਚਲਦੇ ਸੋਸ਼ਲ ਮੀਡੀਆ ਦੇ ਉੱਪਰ ਵੀ ਕਿਸੇ ਪ੍ਰਕਾਰ ਦੀ ਕੋਈ ਵੀ ਅਫਵਾਹ ਫੈਲਾਈ ਜਾਵੇ l