ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਏਨੇ ਦਿਨ ਦੀ ਪੈਰੋਲ

ਆਈ ਤਾਜ਼ਾ ਵੱਡੀ ਖਬਰ
 
ਸਾਰੀਆਂ ਸੰਸਥਾਵਾਂ ਜਿੱਥੇ ਆਏ ਦਿਨ ਹੀ ਚਰਚਾ ਦੇ ਵਿੱਚ ਬਣ ਜਾਂਦੀਆਂ ਹਨ। ਕਈ ਸੰਸਥਾਵਾਂ ਵੱਲੋਂ ਜਿਥੇ ਲੋਕਾਂ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਜਾਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਸੇਵਾ ਉਹ ਵੀ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ ਜਿਥੇ ਇਨ੍ਹਾਂ ਸੰਸਥਾਵਾਂ ਦੇ ਸਦਕਾ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋ ਜਾਂਦੀਆਂ ਹਨ। ਜਿੱਥੇ ਕਈ ਸੰਸਥਾਵਾਂ ਦੇ ਮੁਖੀ ਕਿਸੇ ਨਾ ਕਿਸੇ ਵਿਵਾਦ ਵਿਚ ਫਸੇ ਹੋਏ ਹਨ ਉਥੇ ਹੀ ਇਨ੍ਹਾਂ ਵਿਵਾਦਾਂ ਦੇ ਚਲਦਿਆਂ ਹੋਇਆ ਉਹ ਸੰਸਥਾਵਾਂ ਵੀ ਚਰਚਾ ਦੇ ਵਿੱਚ ਬਣ ਜਾਂਦੀਆਂ ਹਨ।

ਉਥੇ ਹੀ ਸੰਸਥਾਵਾਂ ਦੇ ਮੁਖੀ ਜਿੱਥੇ ਕਈ ਵਿਵਾਦਾਂ ਦੇ ਚੱਲਦਿਆਂ ਹੋਇਆਂ ਇਸ ਸਮੇਂ ਜੇਲ੍ਹਾਂ ਦੇ ਵਿੱਚ ਸਜ਼ਾ ਕੱਟ ਰਹੇ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆ ਹੋਈਆਂ ਤਾਜ਼ੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ। ਹੁਣ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੰਨੇ ਦਿਨ ਦੀ ਪੈਰੋਲ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਸਮੇਂ ਤਿੰਨ ਮਾਮਲਿਆਂ ਦੇ ਚਲਦਿਆਂ ਹੋਇਆਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ।

ਉਥੇ ਹੀ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਉਹਨਾਂ ਨੂੰ ਪੈਰੋਲ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਆਉਣ ਦੀ ਖ਼ਬਰ ਦੇ ਨਾਲ ਹੀ ਉਨ੍ਹਾਂ ਦੇ ਡੇਰੇ ਵਿਚ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਸਨ। ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਹਾਸਲ ਹੋਈ ਹੈ। ਜਿੱਥੇ ਪੈਰੋਲ ਵਾਸਤੇ ਅਰਜੀ ਕੇਂਦਰ ਸਰਕਾਰ ਨੂੰ ਹਰਿਆਣਾ ਸਰਕਾਰ ਵੱਲੋਂ ਭੇਜੀ ਗਈ ਸੀ। ਜਿਸ ਨੂੰ ਗ੍ਰਹਿ ਵਿਭਾਗ ਵੱਲੋਂ ਮਨਜ਼ੂਰ ਕਰਦੇ ਹੋਏ 40 ਦਿਨਾਂ ਦੀ ਪੈਰੋਲ ਤੇ ਦਿੱਤੀ ਗਈ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਇਹਨਾਂ 40 ਦਿਨਾਂ ਦੇ ਦੌਰਾਨ ਗੁਰਮੀਤ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ। ਇਸ ਵਾਸਤੇ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹਈਆ ਕਰਵਾਈ ਗਈ ਹੈ। ਹੁਣ ਤੱਕ ਉਨ੍ਹਾਂ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ।