ਡੇਰਾ ਮੁਖੀ ਰਾਮ ਰਹੀਮ ਵਲੋਂ ਬੇਅਦਬੀ ਮਾਮਲੇ ਚ CBI ਜਾਂਚ ਦੀ ਕੀਤੀ ਮੰਗ, ਏਨੀ ਤਰੀਕ ਨੂੰ ਹੋਵੇਗੀ ਸੁਣਵਾਈ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਮੁਸ਼ਕਲ ਦੇ ਸਮੇ ਵਿੱਚ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ। ਜਿੱਥੇ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਹੂਲਤਾਂ ਵੀ ਕਈ ਸੰਸਥਾਵਾਂ ਵੱਲੋਂ ਮੁਹਈਆ ਕਰਵਾਈਆਂ ਸਨ ਇਥੇ ਕਈ ਲੋਕ ਆਪਣੇ ਇਲਾਜ ਲਈ ਵੀ ਤੜਫ ਰਹੇ ਸਨ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਵਾਸਤੇ ਆਕਸੀਜ਼ਨ ਦੇ ਲੰਗਰ ਵੀ ਲਗਾਏ ਗਏ ਸਨ। ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਅਜਿਹੀਆਂ ਸੰਸਥਾਵਾਂ ਚਰਚਾ ਵਿੱਚ ਬਣ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਵੀ ਹਨ ਜੋ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਡੇਰਾ ਮੁਖੀ ਰਾਮ ਰਹੀਮ ਵੱਲੋਂ ਬੇਅਦਬੀ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ ਅਤੇ ਇਹ ਸੁਣਵਾਈ ਹੋਵੇਗੀ। ਦੱਸ ਦਈਏ ਕਿ ਪੰਜਾਬ ਵਿੱਚ ਜਿੱਥੇ 2015 ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਵਿੱਚ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਬੇਅਦਬੀ ਦੇ ਮਾਮਲੇ ਸਾਮਲ ਸਨ। ਜਿੱਥੇ ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਜਾਂਚ ਕਰਵਾਈ ਜਾਂਦੀ ਰਹੀ ਹੈ ਅਤੇ ਇਸ ਜਾਂਚ ਵਾਸਤੇ ਇਕ ਵੱਖਰੀ ਸਿੱਟ ਦਾ ਗਠਨ ਵੀ ਕੀਤਾ ਗਿਆ ਸੀ।

ਉੱਥੇ ਹੀ ਬੀਤੇ ਦਿਨੀਂ ਗਠਿਤ ਕੀਤੀ ਗਈ ਸਿੱਟ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਕੁਝ ਹੋਰ ਡੇਰਾ ਪ੍ਰੇਮੀਆਂ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਘਟਨਾ ਦਾ ਸਾਜਿਸ਼ਕਾਰ ਦੱਸਿਆ ਗਿਆ ਹੈ।

ਜਿਸ ਤੋਂ ਬਾਅਦ ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਇਸ ਮਾਮਲੇ ਨੂੰ ਲੈ ਕੇ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਹੁਣ 19 ਜੁਲਾਈ ਨੂੰ ਹੋਣੀ ਤੈਅ ਕੀਤੀ ਗਈ ਹੈ ਜਿਸ ਵਿੱਚ ਇਹ ਤਰੀਕ ਪੰਜਾਬ ਦੇ ਐਡਵੋਕੇਟ ਜਰਨਲ ਦੇ ਇਸ ਸਮੇਂ ਦਿੱਲੀ ਵਿਚ ਹੋਣ ਦੇ ਚੱਲਦਿਆਂ ਹੋਇਆਂ ਦਿੱਤੀ ਗਈ ਹੈ। ਜਿੱਥੇ ਡੇਰਾ ਮੁਖੀ ਵੱਲੋਂ ਸਿੱਟ ਦੇ ਇਸ ਫੈਸਲੇ ਦੇ ਖਿਲਾਫ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਇਸ ਪਟੀਸ਼ਨ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਹੈ।