ਤਲਾਬ ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ- ਪਰਿਵਾਰ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਨਾਲ ਮਾਪਿਆਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਰਿਹਾ ਹੈ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਧੇਰੇ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਤਲਾਬ ਵਿੱਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ, ਪਰਿਵਾਰ ਚ ਛਾਇਆ ਸੋਗ , ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਦਮਪੁਰ ਦੇ ਅਧੀਨ ਆਉਣ ਵਾਲੇ ਪਿੰਡ ਧੋਗੜੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦੇ ਇੱਕ ਛੱਪੜ ਨੁਮਾ ਤਲਾਬ ‘ਚ ਡੁੱਬਣ ਕਾਰਨ ਇੱਕ ਬੱਚੇ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਇਸ ਜਗ੍ਹਾ ਤੇ ਨਹਾਉਣ ਗਿਆ ਹੋਇਆ ਸੀ। ਇਹ ਬੱਚਾ ਜਿੱਥੇ ਦੋ ਵਜੇ ਆਪਣੇ ਦੋਸਤਾਂ ਦੇ ਨਾਲ ਘਰ ਤੋਂ ਬਾਹਰ ਗਿਆ ਸੀ, ਉਸ ਸਮੇਂ ਮਾਪਿਆਂ ਨੂੰ ਲੱਗਿਆ ਕਿ ਉਹ ਆਪਣੇ ਦੋਸਤਾਂ ਦੇ ਨਾਲ ਖੇਡਣ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਜਸ਼ਨਦੀਪ ਸਿੰਘ ਮਾਤਾ ਅਨੀਤਾ ਤੇ ਪਿਤਾ ਬਲਜੀਤ ਸਿੰਘ ਵਾਸੀ ਪਿੰਡ ਧੋਗੜੀ ਵਲੋ ਦੱਸਿਆ ਗਿਆ ਹੈ ਕਿ ਜਿਸ ਸਮੇਂ ਉਨ੍ਹਾਂ ਦਾ ਬੱਚਾ ਦੋ ਵਜੇ ਆਪਣੇ ਸਕੂਲ ਤੋਂ ਘਰ ਵਾਪਸ ਆਇਆ ਸੀ ਜੋ ਕਿ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ।

ਘਰ ਆ ਕੇ ਜਸ਼ਨ ਵੱਲੋਂ ਜਿਥੇ ਆਪਣਾ ਸਕੂਲ ਵਾਲਾ ਬਸਤਾ ਰੱਖਿਆ ਗਿਆ ਅਤੇ ਆਪਣੇ ਦੋਸਤਾਂ ਦੇ ਨਾਲ ਚਲਾ ਗਿਆ। ਸ਼ਾਮ ਤੱਕ ਬੱਚੇ ਦੇ ਘਰ ਨਾ ਪਰਤਣ ਤੇ ਮਾਪਿਆਂ ਵੱਲੋਂ ਜਿੱਥੇ ਉਸ ਦੀ ਭਾਲ ਕੀਤੀ ਗਈ ਪਰ ਉਸਦਾ ਕੁੱਝ ਵੀ ਪਤਾ ਨਾ ਲੱਗਾ ਤਾਂ ਮਾ ਪਿਓ ਵੱਲੋਂ ਬੱਚੇ ਦੇ ਲਾਪਤਾ ਹੋਣ ਦੀ ਜਾਣਕਾਰੀ ਜੰਡੂਸਿੰਘਾ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੂੰ ਦਿੱਤੀ ਗਈ। ਉਥੇ ਹੀ ਅੱਜ ਸੱਤ ਵਜੇ ਦੇ ਕਰੀਬ ਕਿਸੇ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਤਲਾਬ ਦੇ ਵਿੱਚ ਤੈਰ ਰਹੀ ਹੈ।

ਜਿਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਨੂੰ ਇੱਕ ਕਿਸਾਨ ਵੱਲੋਂ ਉਥੇ ਨਹਾਉਣ ਤੋਂ ਮਨਾ ਕੀਤਾ ਗਿਆ ਸੀ, ਜਿੱਥੇ ਬਾਕੀ ਬਚੇ ਚਲੇ ਗਏ ਅਤੇ ਜਸ਼ਨ ਉਸ ਜਗ੍ਹਾ ਤੇ ਰਹਿ ਗਿਆ ਜਿਸ ਦੀ ਡੁੱਬਣ ਕਾਰਨ ਮੌਤ ਹੋ ਗਈ। ਜਸ਼ਨ ਜਿੱਥੇ ਆਪਣੇ ਪਰਿਵਾਰ ਵਿੱਚ ਦੋ ਭਰਾ ਅਤੇ ਇੱਕ ਭੈਣ ਸੀ, ਉਥੇ ਹੀ ਉਹ ਸਭ ਤੋਂ ਛੋਟਾ ਬੇਟਾ ਸੀ।