ਤਲਾਸ਼ੀ ਲੈਣ ਲਈ ਜਦੋਂ ਪੁਲਸ ਨੇ ਰੋਕ ਲਈ ਗੱਡੀ ਫਿਰ ਜੋ ਹੋਇਆ ਸੁਣ ਹੈਰਾਨ ਹੋਵੋਂਗੇ

ਆਈ ਤਾਜ਼ਾ ਵੱਡੀ ਖਬਰ

ਸਰਕਾਰ ਵੱਲੋਂ ਘਟਨਾਵਾਂ ਨੂੰ ਰੋਕਣ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਗੈਰ ਸਮਾਜਿਕ ਅਨਸਰਾ ਵੱਲੋ ਜਿੱਥੇ ਕਈ ਤਰਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਭਿਆਨਕ ਹਾਦਸੇ ਵਾਪਰਦੇ ਹਨ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਵਾਹਨ ਚਾਲਕਾਂ ਵਾਸਤੇ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਨ੍ਹਾਂ ਦੀ ਉਲੰਘਣਾ ਕਰਨ ਤੇ ਉਨ੍ਹਾਂ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।

ਜਿਸ ਸਦਕਾ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਹੁਣ ਏਥੇ ਤਲਾਸ਼ੀ ਲੈਣ ਲਈ ਜਦੋਂ ਪੁਲਿਸ ਵੱਲੋਂ ਗੱਡੀ ਨੂੰ ਰੋਕਿਆ ਗਿਆ ਤਾਂ ਫਿਰ ਜੋ ਹੋਇਆ ਉਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਦੇ ਕਾਹਨੂੰਵਾਨ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਉਸ ਸਮੇਂ ਭਾਰੀ ਜਾਮ ਲੱਗ ਗਿਆ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਪੁਲਿਸ ਵੱਲੋਂ ਇੱਕ ਗੱਡੀ ਦੀ ਤਲਾਸ਼ੀ ਲੈਣ ਲਈ ਉਸ ਨੂੰ ਰੋਕਿਆ ਗਿਆ ਕਿਉਂਕਿ ਜੈਡ ਬਲੈਕ ਗੱਡੀ ਵਿੱਚ ਜਿੱਥੇ ਪਹਿਲਾਂ ਨੂੰ ਰੋਕਿਆ ਗਿਆ, ਉਥੇ ਹੀ ਉਸ ਗੱਡੀ ਦੇ ਸ਼ੀਸ਼ੇ ਉੱਪਰ ਕਾਲੀ ਫਿਲਮ ਚੜਾਈ ਹੋਈ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਗੱਡੀ ਦੀ ਤਲਾਸ਼ੀ ਲੈਣ ਬਾਬਤ ਉਸ ਨੂੰ ਰੋਕ ਲਿਆ ਗਿਆ ਅਤੇ ਮਹਿਲਾ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ।

ਜਿਸ ਨੂੰ ਕਾਗਜ਼ ਦਿਖਾਉਣ ਲਈ ਆਖਿਆ ਗਿਆ ਤਾਂ ਉਸ ਵੱਲੋਂ ਕਾਗਜ਼ ਦਿਖਾਉਣ ਤੋਂ ਸਾਫ ਇਨਕਾਰ ਕੀਤਾ ਗਿਆ ਅਤੇ ਗੱਡੀ ਦੇ ਸ਼ੀਸ਼ੇ ਵੀ ਨਹੀਂ ਖੋਲੇ ਗਏ। ਜਿੱਥੇ ਇਕ ਘੰਟਾ ਏਸੇ ਹੀ ਪੁੱਛਗਿੱਛ ਵਿਚ ਲੱਗਾ ਉਥੇ ਹੀ ਟ੍ਰੈਫਿਕ ਜਾਮ ਹੋਣ ਕਾਰਨ ਬਾਕੀ ਵਾਹਨ ਚਾਲਕਾਂ ਨੂੰ ਵੀ ਸਮੱਸਿਆ ਆਈ। ਪੁਲਿਸ ਨੇ ਦੱਸਿਆ ਕਿ ਜਿਥੇ ਉਸ ਔਰਤ ਕੋਲੋਂ ਇਹ ਸਭ ਕੁਛ ਪੁੱਛਿਆ ਗਿਆ ਤਾਂ ਉਸ ਵੱਲੋਂ ਆਖਿਆ ਗਿਆ ਕਿ ਉਸ ਦੇ ਬੱਚਿਆਂ ਵੱਲੋਂ ਕਾਲੀ ਫ਼ਿਲਮ ਸ਼ੀਸ਼ਾ ਉੱਪਰ ਚੜ੍ਹਾਈ ਗਈ ਹੈ। ਉਸ ਵੱਲੋਂ ਕੋਈ ਵੀ ਗੱਡੀ ਦੇ ਕਾਗਜ਼ ਨਹੀਂ ਦਿਖਾਏ ਗਏ।

ਮਹਿਲਾ ਨੇ ਕਿਹਾ ਕਿ ਉਸ ਦੇ ਪਿਤਾ ਇੱਕ ਹਸਪਤਾਲ ਵਿੱਚ ਦਾਖਲ ਸਨ ਜਿਥੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਲੈ ਕੇ ਆਈ ਸੀ ਅਤੇ ਪੁਲਿਸ ਵੱਲੋਂ ਉਸ ਦੇ ਨਾਲ ਬਦਸਲੂਕੀ ਕੀਤੀ ਗਈ ਹੈ। ਅਤੇ ਪੁਲਿਸ ਵੱਲੋਂ ਉਸ ਦੀ ਗੱਡੀ ਨੂੰ ਬਾਊਡ ਕਰਦੇ ਹੋਏ ਉਸ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ।