ਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ CM ਚੰਨੀ ਨੇ ਪੰਜਾਬ ਚ ਕਰਤੀ ਸਖਤੀ – ਕਰਤਾ ਇਹ ਹੁਕਮ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਨਵੇਂ ਵੇਰੀਐਂਟ ਦੇ ਮਾਮਲੇ ਵਧਣ ਕਾਰਨ ਸਰਕਾਰਾਂ ਚਿੰਤਾ ਵਿਚ ਨਜ਼ਰ ਆ ਰਹੀਆਂ ਹਨ। ਉਥੇ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਅਗਲੇ ਸਾਲ ਜੁਲਾਈ 2022 ਤੱਕ ਸਾਰੇ ਦੇਸ਼ਾਂ ਨੂੰ 70 ਫ਼ੀਸਦੀ ਤੱਕ ਟੀਕਾਕਰਨ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਸਦਕਾ ਇਸ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਸਾਰੇ ਦੇਸ਼ਾਂ ਵੱਲੋਂ ਜਿਥੇ ਇਸ ਉਪਰ ਬੜੀ ਮੁਸ਼ਕਿਲ ਨਾਲ ਕਾਬੂ ਕੀਤਾ ਗਿਆ ਸੀ ਅਤੇ ਜ਼ਿੰਦਗੀ ਨੂੰ ਮੁੜ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਨਵੇਂ ਵੇਰੀਏਂਟ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਅਮਰੀਕਾ ਤੇ ਕੈਨੇਡਾ ਅਤੇ ਕਈ ਹੋਰ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਭਾਰਤ ਵਿੱਚ ਵੀ ਇਸ ਨਵੇਂ ਵੇਰੀਏਂਟ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਚਿੰਤਤ ਨਜ਼ਰ ਆ ਰਹੀ ਹੈ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਹੈ। ਉਥੇ ਹੀ ਦਿੱਲੀ ਸਰਕਾਰ ਵੱਲੋਂ ਦਿੱਲੀ ਦੇ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਇਸ ਬਾਰ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮਨਾਏ ਜਾਣ ਵਾਲੇ ਜਸ਼ਨ ਉਪਰ ਪਾਬੰਦੀ ਲਗਾ ਦਿੱਤੀ ਹੈ। ਹੁਣ ਕਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਸਖ਼ਤੀ ਲਾਗੂ ਕਰ ਦਿੱਤੀ ਹੈ ਅਤੇ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਜਿੱਥੇ ਨਵੇਂ ਵੇਰੀਏਂਟ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਬਹੁਤ ਸਾਰੇ ਬੱਚੇ ਕਰੋਨਾ ਦੀ ਚਪੇਟ ਵਿਚ ਆਏ ਹੋਏ ਹਨ। ਉਥੇ ਹੀ ਕਰੋਨਾ ਦੀ ਤੀਜੀ ਲਹਿਰ ਦੇ ਖਤਰੇ ਨੂੰ ਵੇਖਦਿਆਂ ਹੋਇਆਂ ਚੰਨੀ ਸਰਕਾਰ ਵੱਲੋਂ ਹੁਣ ਸਰਕਾਰੀ ਮੁਲਾਜ਼ਮਾਂ ਉੱਪਰ ਸ਼ਿਕੰਜ਼ਾ ਕੱਸਿਆ ਹੈ। ਜਿੱਥੇ ਅੱਜ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਗਰ ਮੁਲਾਜ਼ਮਾਂ ਵੱਲੋਂ ਕਰੋਨਾ ਦੀਆਂ ਦੋ ਖੁਰਾਕਾਂ ਨਹੀਂ ਲਈਆਂ ਗਈਆਂ ਹਨ, ਉਨ੍ਹਾਂ ਦੀ ਤਨਖ਼ਾਹ ਨਹੀਂ ਦਿੱਤੀ ਜਾਵੇਗੀ।

ਉਥੇ ਹੀ ਟੀਕਾਕਰਨ ਕਰਵਾ ਚੁੱਕੇ ਮੁਲਾਜ਼ਮਾਂ ਨੂੰ ਆਪਣੀ ਵੈਕਸੀਨ ਦੀ ਜਾਣਕਾਰੀ ਆਈ ਐਚ ਆਰ ਐਮ ਐਸ ਪੋਰਟਲ ਤੇ ਅਪਲੋਡ ਕਰਨੀ ਲਾਜ਼ਮੀ ਕਰ ਦਿੱਤੀ ਗਈ ਹੈ। ਅਗਰ ਕੋਈ ਵੀ ਸਰਕਾਰੀ ਮੁਲਾਜਮ ਆਪਣੀ ਵੈਕਸੀਨ ਬਾਰੇ ਜਾਣਕਾਰੀ ਮੁਹਾਈਆ ਨਹੀਂ ਕਰਦਾ ਜਾਂ ਉਸ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਜਾਂਦਾ ਤਾਂ ਉਸ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਚੰਨੀ ਸਰਕਾਰ ਵੱਲੋਂ ਇਹ ਹੁਕਮ ਸਖਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ।