ਤੀਸਰੀ ਵਿਸ਼ਵ ਜੰਗ ਨੂੰ ਲੈਕੇ ਫਿਰ ਵਜੀ ਖਤਰੇ ਦੀ ਘੰਟੀ, ਸਾਊਦੀ ਅਰਬ ਕੁਝ ਘੰਟਿਆਂ ਚ ਇਰਾਨ ਤੇ ਹਮਲਾ ਕਰ ਸਕਦੇ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੁਨੀਆਂ ਵਿੱਚ ਜਿੱਥੇ ਪਹਿਲਾਂ ਹੀ ਤਬਾਹੀ ਮਚਾ ਚੁਕੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਇਸ ਭਿਆਨਕ ਬਿਮਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਅਤੇ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋ ਵੀ ਅਜੇ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਗੁਜ਼ਰਨਾ ਪੈ ਰਿਹਾ ਹੈ। ਸਾਰੀ ਦੁਨੀਆਂ ਵੱਲੋਂ ਜਿਥੇ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪਿਛਲੇ ਕਾਫੀ ਸਮੇਂ ਤੋਂ ਯੂਕਰੇਨ ਅਤੇ ਰੂਸ ਦੇ ਵਿਚਕਾਰ ਜਾਰੀ ਜੰਗ ਦੇ ਕਾਰਨ ਵੀ ਬਹੁਤ ਸਾਰੀਆਂ ਦੁਨੀਆਂ ਪ੍ਰਭਾਵਤ ਹੋਈ ਹੈ ਅਤੇ ਮਹਿੰਗਾਈ ਦਰ ਵੀ ਉੱਚ ਪੱਧਰ ਤੇ ਪਹੁੰਚ ਚੁੱਕੀ ਹੈ।

ਇਸ ਯੁਧ ਨੂੰ ਲੈ ਕੇ ਜਿੱਥੇ ਪਹਿਲਾਂ ਹੀ ਸਾਰੀ ਦੁਨੀਆ ਚਿੰਤਾ ਵਿਚ ਨਜ਼ਰ ਆ ਰਹੀ ਸੀ ਕਿਉਂਕਿ ਇਸ ਦਾ ਅਸਰ ਸਾਰੀ ਦੁਨੀਆਂ ਉਪਰ ਪਿਆ ਹੈ। ਜਿਸ ਵਾਸਤੇ ਸਾਰੇ ਦੇਸ਼ਾਂ ਵੱਲੋਂ ਇਸ ਯੁਧ ਨੂੰ ਖਤਮ ਕਰਵਾਏ ਜਾਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਈ ਹੋਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਨਾਲ ਦੁਨੀਆਂ ਵਿਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਹੁਣ ਤੀਜੀ ਵਿਸ਼ਵ ਜੰਗ ਨੂੰ ਲੈ ਕੇ ਫਿਰ ਖ਼ਤਰੇ ਦੀ ਘੰਟੀ ਵੱਜੀ ਹੈ, ਜਿੱਥੇ ਸਾਊਦੀ ਅਰਬ ਤੇ ਕੁਝ ਘੰਟਿਆਂ ਵਿੱਚ ਹੀ ਈਰਾਨ ਹਮਲਾ ਕਰ ਸਕਦਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਾਉਦੀ ਅਰਬ ਵੱਲੋਂ ਅਮਰੀਕਾ ਦੇ ਨਾਲ ਇਕ ਖੁਫੀਆ ਜਾਣਕਾਰੀ ਸਾਂਝੀ ਕੀਤੀ ਗਈ ਸੀ ਜਿਸ ਦੇ ਅਧਾਰ ਤੇ ਅਮਰੀਕਾ ਵੱਲੋਂ ਵੀ ਆਪਣੀ ਫੌਜ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਹੈ। ਜੋ ਕਿ ਇਸ ਸਮੇਂ ਖਾੜੀ ਦੇਸ਼ਾਂ ਵਿੱਚ ਮੌਜੂਦ ਹੈ। ਕਿਉਂਕਿ ਸਾਊਦੀ ਅਰਬ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਈਰਾਨ ਕਿਸੇ ਸਮੇਂ ਵੀ ਉਸ ਉਪਰ ਹਮਲਾ ਕਰ ਸਕਦਾ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਕਿ ਅਮਰੀਕਾ ਵੱਲੋਂ ਵੀ ਆਪਣੀਆਂ ਫੌਜਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਅਮਰੀਕੀ ਫੌਜ ਤੈਨਾਤ ਕੀਤੀ ਗਈ ਹੈ ਉਥੇ ਹੀ ਇਰਾਨ ਵੱਲੋਂ ਹਮਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਖੁਫੀਆ ਰਿਪੋਰਟਾਂ ਦੇ ਅਧਾਰ ਤੇ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ 48 ਘੰਟਿਆਂ ਦੇ ਅੰਦਰ-ਅੰਦਰ ਈਰਾਨ ਵੱਲੋਂ ਸਾਊਦੀ ਅਰਬ ਤੇ ਹਮਲਾ ਕੀਤਾ ਜਾ ਸਕਦਾ ਹੈ।