ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉ ਕੇ ਲੋਕਾਂ ਵੱਲੋਂ ਜਿੱਥੇ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਕਈ ਤਰ੍ਹਾਂ ਦੇ ਭਿਆਨਕ ਸੜਕ ਹਾਦਸੇ ਵੀ ਵਾਪਰਦੇ ਹਨ ਜਿਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਉੱਥੇ ਹੀ ਅਜਿਹੀਆਂ ਦਰਦਨਾਕ ਘਟਨਾਵਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਇਨ੍ਹੀਂ ਦਿਨੀਂ ਬਰਸਾਤ ਦੇ ਮੌਸਮ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਹਾਦਸੇ ਪਹਾੜੀ ਖੇਤਰਾਂ ਵਿੱਚ ਵਾਪਰ ਰਹੇ ਹਨ। ਹੁਣ ਇਥੇ ਤੇਜ਼ ਰਫ਼ਤਾਰ ਦੇ ਚਲਦਿਆਂ ਹੋਇਆਂ ਇਥੇ ਇੱਕ ਟਰੱਕ ਇੱਕ ਘਰ ਵਿੱਚ ਵੜਨ ਕਾਰਨ ਦਰਦਨਾਕ ਹਾਦਸਾ ਹੋਇਆ ਹੈ ਜਿੱਥੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ।
ਜਿੱਥੇ ਮੰਗਲਵਾਰ ਦੀ ਸਵੇਰ ਨੂੰ ਉਸ ਸਮੇਂ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਸਮੇਂ ਜ਼ਿਲ੍ਹਾ ਮੰਡੀ ਦੇ ਖਲਿਆਰ ਵਿਚ ਇਕ ਤੇਜ਼ ਰਫਤਾਰ ਨਾਲ ਆ ਰਿਹਾ ਟਰੱਕ ਨੈਸ਼ਨਲ ਹਾਈਵੇ ਤੇ ਇਕ ਘਰ ਵਿਚ ਜਾ ਵੜਿਆ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਸ ਘਰ ਵਿੱਚ ਸਵਾਰ ਤਿੰਨ ਲੋਕਾਂ ਦੀ ਜਿਥੇ ਮੌਤ ਹੋ ਗਈ ਹੈ।
ਉੱਥੇ ਹੀ ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਮ੍ਰਿਤਕਾਂ ਦੀ ਪਹਿਚਾਨ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਟਰੱਕ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ। ਉੱਥੇ ਹੀ ਇਸ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਭਗਵੰਤ ਮਾਨ ਸਰਕਾਰ ਵਲੋਂ ਆਈ ਵੱਡੀ ਖਬਰ, ਹੁਣ ਨਿਜੀ ਤੇ ਸਰਕਾਰੀ ਅਦਾਰੇ ਪੰਜਾਬੀ ਚ ਨਹੀਂ ਕਰ ਸਕਦੇ ਲਾਪਰਵਾਹੀ
Next Postਪੰਜਾਬ ਚ ਇਥੇ ਆਟੋ ਚ ਬੈਠੇ ਨੌਜਵਾਨ ਦਾ ਲੁਟੇਰਿਆਂ ਵਲੋਂ ਖੋਇਆ ਮੋਬਾਈਲ- 50 ਮੀਟਰ ਤਕ ਘੜੀਸ ਕੇ ਲੈ ਗਏ- CCTV ਚ ਕੈਦ ਹੋਈ ਘਟਨਾ