ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਸੜਕੀ ਹਾਦਸਿਆਂ ਵਿੱਚ ਲੋਕ ਹਰ ਰੋਜ਼ ਆਪਣੀਆਂ ਕੀਮਤੀ ਜਾਨਾ ਗੁਆ ਰਹੇ ਹਨ। ਇਹ ਹਾਦਸੇ ਦਿਨ ਪ੍ਰਤੀ ਦਿਨ ਵੱਧ ਰਹੇ ਹਨ l ਜਿਸ ਵਿੱਚ ਬਹੁਤ ਜਿਆਦਾ ਜਾਨੀ ਦੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਇਸੇ ਵਿਚਾਲੇ ਇੱਕ ਦਰਦਨਾਕ ਹਾਦਸੇ ਨਾਲ ਜੁੜੀ ਹੋਈ ਖਬਰ ਸਾਂਝੀ ਕਰਾਂਗੇ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸਨ ਕਿ ਕਾਰ ਨੂੰ ਕਟਰ ਦੀ ਮਦਦ ਦੇ ਨਾਲ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮਾਮਲਾ ਸਾਬਰਕਾਂਠਾ- ਗੁਜਰਾਤ ਦੇ ਨਾਲ ਜੁੜਿਆ ਹੋਇਆ ਹੈ l ਸਾਬਰਕਾਂਠਾ ਜ਼ਿਲ੍ਹੇ ‘ਚ ਅੱਜ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਸੱਤ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸੜਕ ਦੇ ਉੱਪਰ ਹੀ ਹਫੜਾ ਦਫੜੀ ਦਾ ਮਾਹੌਲ ਬਣ ਗਿਆ l ਮੌਕੇ ਤੇ ਪੁਲਿਸ ਕਰਮਚਾਰੀ ਪੁੱਜੇ ਤੇ ਸਾਰਾ ਟਰੈਫਿਕ ਜਾਮ ਹੋ ਗਿਆ। ਪੁਲਸ ਨੇ ਇਸ ਸਬੰਧੀ ਜਾਣਕਾਰੀ ਸਾਂਝੇ ਕਰਦਿਆਂ ਹੋਇਆ ਦੱਸਿਆ ਕਿ ਹਿੰਮਤਨਗਰ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਕਾਰ ਵਿਚ ਕੁੱਲ 8 ਲੋਕ ਸਵਾਰ ਸਨ, ਜੋ ਸ਼ਿਆਮਲਾ ਜੀ ਮੰਦਰ ‘ਚ ਦਰਸ਼ਨ ਕਰ ਕੇ ਪਰਤ ਰਹੇ ਸਨ, ਪਰ ਉਸੇ ਸਮੇਂ ਨੈਸ਼ਨਲ ਹਾਈਵੇਅ ‘ਤੇ ਅੱਗੇ ਜਾ ਰਹੇ ਟ੍ਰੇਲਰ ਟਰੱਕ ਨਾਲ ਕਾਰ ਟਕਰਾ ਗਈ। ਇਸ ਹਾਦਸੇ ਵਿਚ ਕਾਰ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ ਇਕ ਵਿਅਕਤੀ ਜ਼ਖਮੀ ਹੋਇਆ ਹੈ। ਜਿਸ ਨੂੰ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਤੇ ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਅਤੇ ਫਾਇਰ ਬ੍ਰਿਗੇਡ ਵਿਭਾਗ ਦੇ ਕਾਮੇ ਮੌਕੇ ‘ਤੇ ਪਹੁੰਚੇ, ਜਿਸ ਤੋਂ ਬਾਅਦ ਕਾਰ ਨੂੰ ਕਟਕ ਨਾਲ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਦੇ ਵਿੱਚ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਵਾਪਰੀ ਖੌਫਨਾਕ ਵਾਰਦਾਤ , ਘਰ ਚ 3 ਜੀਆਂ ਦੀ ਮਿਲੀਆਂ ਲਾਸ਼ਾਂ
Next Postਪੰਜਾਬ ਸਰਕਾਰ ਵਲੋਂ ਇਸ ਦਿਨ ਕੀਤਾ ਛੁੱਟੀ ਦਾ ਐਲਾਨ , ਜਾਰੀ ਹੋਇਆ ਨੋਟੀਫ਼ਿਕੇਸ਼ਨ