ਦਸੰਬਰ ਮਹੀਨੇ ਦੀ ਹੋਈ ਮਾੜੀ ਸ਼ੁਰੂਆਤ , ਵੱਡਾ ਝੱਟਕਾ – ਗੈਸ ਸਲੰਡਰ ਹੋ ਗਿਆ ਏਨੇ ਸੌ ਰੁਪਏ ਮਹਿੰਗਾ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਲੋਕਾਂ ਨੂੰ ਬੇਰੁਜ਼ਗਾਰ ਹੋਣ ਦੇ ਦੌਰਾਨ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਕਈ ਲੋਕ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਆਰਥਿਕ ਮੰਦੀ ਦਾ ਸਾਹਮਣਾ ਨਾ ਕਰ ਸਕੇ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਦੇ ਕਾਰਨ ਹੁਣ ਵੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਤਰੀਕੇ ਅਪਣਾਏ ਜਾ ਰਹੇ ਹਨ। ਸਰਕਾਰ ਵੱਲੋਂ ਪੈਟਰੋਲ ਡੀਜ਼ਲ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਘਰਾਂ ਵਿਚ ਰਸੋਈ ਗੈਸ ਤੋਂ ਬਿਨਾਂ ਕਿਸੇ ਵੀ ਕੰਮ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਥੇ ਹੀ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੇ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਦਸੰਬਰ ਮਹੀਨੇ ਦੀ ਮਾੜੀ ਸ਼ੁਰੂਆਤ ਹੋਈ ਹੈ ਜਿੱਥੇ ਗੈਸ ਸਿਲੰਡਰ ਏਨੇ ਸੌ ਮਹਿੰਗਾ ਹੋਣ ਕਾਰਨ ਵੱਡਾ ਝਟਕਾ ਲਗਾ ਹੈ। ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਬਹੁਤ ਸਾਰੇ ਪਰਿਵਾਰਾਂ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਜਿੱਥੇ ਦਿੱਲੀ ਵਿੱਚ ਅੱਜ ਤੋ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਸੌ ਰੁਪਏ ਵਧਾ ਦਿੱਤੀ ਗਈ ਹੈ ਜਿਸ ਨਾਲ ਦਿੱਲੀ ਵਿਚ ਹੁਣ ਵਪਾਰਕ ਸਿਲੰਡਰ 2101 ਰੁਪਏ ਵਿੱਚ ਖਰੀਦਿਆ ਜਾਵੇਗਾ।

ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਹੋਏ ਵਾਧੇ ਨਾਲ ਜਿੱਥੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 100.50 ਰੁਪਏ ਵਧਾ ਦਿੱਤੀ ਗਈ ਹੈ। ਉਥੇ ਹੀ ਰਾਹਤ ਦੀ ਗੱਲ ਇਹ ਸਾਹਮਣੇ ਆਈ ਹੈ ਕਿ 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਵੀ ਸਤੰਬਰ ਅਕਤੂਬਰ ਦੇ ਮਹੀਨੇ ਵਿੱਚ ਗੈਸ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਖਾਣ ਪੀਣ ਦਾ ਸਮਾਨ ਵੀ ਮਹਿੰਗਾ ਹੋ ਜਾਵੇਗਾ ਕਿਉਂਕਿ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋ ਗਿਆ ਹੈ।

ਦਿੱਲੀ ਵਿਚ ਹੁਣ ਵਪਾਰਕ ਗੈਸ ਸਿਲੰਡਰ ਦੀ ਕੀਮਤ 2101 ਹੋ ਗਈ ਹੈ । ਜੋ ਕੇ 31 ਅਕਤੂਬਰ ਨੂੰ 1734 ਰੁਪਏ ਸੀ ਅਤੇ ਇੱਕ ਨਵੰਬਰ ਨੂੰ ਇਹ ਕੀਮਤ ਵਾਧਾ ਕਰ ਕੇ 2000.50 ਰੁਪਏ ਹੋਈ ਸੀ। ਉਸ ਸਮੇਂ ਇਨ੍ਹਾਂ ਕੀਮਤਾਂ ਵਿੱਚ 266.50 ਰੁਪਏ ਦਾ ਵਾਧਾ ਕੀਤਾ ਗਿਆ ਸੀ ਤੇ ਹੁਣ ਸੌ ਰੁਪਇਆ ਫਿਰ ਤੋਂ ਵਧਾ ਦਿੱਤਾ ਗਿਆ ਹੈ।