ਦਿਲ੍ਹੀ ਏਅਰਪੋਰਟ ਤੋਂ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਲਈ ਆਈ ਮਾੜੀ ਖਬਰ – ਅਚਾਨਕ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਵਧੇਰੇ ਕਰਕੇ ਰੇਲਵੇ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਉਥੇ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਮਾਰਚ 2020 ਤੋਂ ਹੀ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਕੁਝ ਖਾਸ ਮੌਕਿਆਂ ਦੇ ਤਹਿਤ ਖ਼ਾਸ ਉਡਾਨਾਂ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹਵਾਈ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਹਵਾਈ ਅੱਡੇ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਦਾ ਨਿਪਟਾਰਾ ਕਰਨ ਲਈ ਅਹਿਮ ਫ਼ੈਸਲੇ ਕੀਤੇ ਗਏ ਹਨ।

ਹੁਣ ਦਿੱਲੀ ਹਵਾਈ ਅੱਡੇ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਅਚਾਨਕ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਗੇ ਯਾਤਰੀ ਆਪਣੇ ਸਮਾਨ ਨਾਲ ਕੈਬਿਨ ਦੇ ਤੌਰ ਤੇ ਕੁਝ ਸਮਾਂ ਲੈ ਜਾਂਦੇ ਸਨ। ਉੱਥੇ ਹੀ ਹਵਾਈ ਅੱਡੇ ਉਪਰ ਜਾਂਚ ਅਧਿਕਾਰੀਆਂ ਨੂੰ ਅਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਲਈ ਯਾਤਰੀਆਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਹਵਾਈ ਅੱਡੇ ਦੇ ਦਾਖਲੇ ਤੇ ਐਡਵਾਈਜ਼ਰੀ ਦਾ ਜ਼ਿਕਰ ਕੀਤਾ ਗਿਆ ਸੀ ਜਿਸ ਬਾਰੇ ਹੁਣ ਏਅਰਲਾਈਨਸ ਵੱਲੋਂ ਅਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਕੁਝ ਫੈਸਲੇ ਕੀਤੇ ਗਏ ਹਨ ਜਿਸ ਵਿੱਚ ਹੁਣ ਯਾਤਰੀ ਆਪਣੇ ਨਾਲ ਇਕ ਹੈਂਡਬੈਗ ਹੀ ਲੈ ਜਾਣਗੇ, ਜਿਸ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਨਵੇਂ ਨਿਯਮ ਦਿੱਲੀ ਹਵਾਈ ਅੱਡੇ ਤੇ ਘਰੇਲੂ ਹਵਾਈ ਯਾਤਰਾ ਲਈ ਲਾਗੂ ਕੀਤੇ ਜਾ ਰਹੇ ਹਨ। ਕਿਉਂਕਿ ਹਵਾਈ ਅੱਡੇ ਉੱਪਰ ਜਾਂਚ ਏਜੰਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਉਥੇ ਹੀ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬੱਲ ਅਤੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ ਵੱਲੋਂ ਕੀਤੀ ਗਈ ਸਲਾਹ ਦੇ ਮੁਤਾਬਕ ਸਿਰਫ ਇਕ ਹੈਂਡ ਬੈਗ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਹਨਾਂ ਯਾਤਰੀਆਂ ਨੂੰ ਕੁਝ ਸਮਾਂਨ ਨਾਲ ਲੈ ਜਾਣ ਦੀ ਇਜ਼ਾਜਤ ਹੋਵੇਗੀ ਜਿਨ੍ਹਾਂ ਵਿਚ ਡਿਊਟੀ ਫਰੀ ਦੁਕਾਨਾਂ ਤੋਂ ਖ਼ਰੀਦੀਆਂ ਗਈਆਂ ਤੋਹਫ਼ੇ ਵਾਲੀਆਂ ਚੀਜ਼ਾਂ, ਵੀਲ੍ਹ ਚੇਅਰ ਅਤੇ ਲੈਪਟਾਪ, ਵੈਸਾਖੀਆਂ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ।