ਆਈ ਤਾਜ਼ਾ ਵੱਡੀ ਖਬਰ
ਕਿਸਾਨਾਂ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ ਦਿੱਲੀ ਬਾਰਡਰਾਂ ਤੇ ਬੈਠ ਕੇ ਸੰਘਰਸ਼ ਕਰਦਿਆਂ ਨੂੰ ,ਪਰ ਕੇਂਦਰ ਸਰਕਾਰ ਦਾ ਵਤੀਰਾ ਉਸੇ ਤਰ੍ਹਾਂ ਹੀ ਸਥਿਰ ਹੈ । ਕਿਸਾਨਾਂ ਦੇ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਜਿੱਥੇ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਦੇਸ਼ ਭਰ ਦੇ ਵੱਖ ਵੱਖ ਇਲਾਕਿਆਂ ਦੇ ਵਿੱਚ ਕਿਸਾਨਾਂ ਦੇ ਸਮਰਥਨ ਚ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ । ਦੇਸ਼ ਭਰ ਦੇ ਲੋਕਾਂ ਦੇ ਵੱਲੋਂ ਕਿਸਾਨਾਂ ਨੂੰ ਇਸ ਸੰਘਰਸ਼ ਦੇ ਵਿਚ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ । ਹੁਣ ਤੱਕ ਕਿਸਾਨਾਂ ਦੇ ਵੱਲੋਂ ਵੱਖ ਵੱਖ ਥਾਵਾਂ ਤੇ ਪ੍ਰੋਗਰਾਮ ਉਲੀਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕਈ ਕਿਸਾਨ ਇਸ ਸੰਘਰਸ਼ ਦੌਰਾਨ ਸ਼ਹੀਦ ਹੋ ਗਏ, ਪਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇਕਦਮ ਅੱਖੋਂ ਪਰੋਲੇ ਕਰ ਦਿੱਤਾ ।
ਜਿਸ ਕਾਰਨ ਹੁਣ ਕਿਸਾਨਾਂ ਦਾ ਗੁੱਸਾ ਵੀ ਲਗਾਤਾਰ ਵਧ ਰਿਹਾ ਹੈ ਤੇ ਕਿਸਾਨਾਂ ਦੇ ਵੱਲੋਂ ਛੱਬੀ ਨਵੰਬਰ ਨੂੰ ਇਕ ਸਾਲ ਪੂਰਾ ਹੋਣ ਨੂੰ ਲੈ ਕੇ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ । ਜਿੱਥੇ ਕਿਸਾਨਾਂ ਦੇ ਵੱਲੋਂ ਉਨ੍ਹਾਂ ਪ੍ਰੋਗਰਾਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਇਸੇ ਵਿਚਕਾਰ ਇੱਕ ਬੇਹੱਦ ਮੰਦਭਾਗੀ ਤੇ ਦੁਖਦਾਈ ਖ਼ਬਰ ਦਿੱਲੀ ਬਾਰਡਰ ਤੋਂ ਸਾਹਮਣੇ ਆ ਰਹੀ ਹੈ । ਜਿੱਥੇ ਕਿਸਾਨੀ ਸੰਘਰਸ਼ ਦੇ ਵਿੱਚ ਹੁਣ ਤੱਕ ਛੇ ਸੌ ਤੋਂ ਵੱਧ ਕਿਸਾਨਾਂ ਦੇ ਵੱਲੋਂ ਸ਼ਹੀਦੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ।
ਉੱਥੇ ਹੀ ਅੱਜ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਕਿਸਾਨ ਮਹਿੰਦਰ ਸਿੰਘ ਦਾ ਅੱਜ ਟਿਕਰੀ ਬਾਰਡਰ ਤੇ ਦਿਲ ਦਾ ਦੌਰਾ ਪੈਣ ਦੇ ਕਾਰਨ ਦੇਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਇਹ ਕਿਸਾਨ ਕਾਫ਼ੀ ਲੰਬੇ ਸਮੇਂ ਤੋਂ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਬਾਰਡਰਾ ਤੇ ਡਟੇ ਹੋਏ ਸਨ ਤੇ ਅੱਜ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਤੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਇਹ ਕਿਸਾਨ ਤਿੰਨ ਦਿਨ ਪਹਿਲਾਂ ਹੀ ਟਿਕਰੀ ਬਾਰਡਰ ਤੇ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਇਆ ਸੀ । ਇਸ ਤੋਂ ਪਹਿਲਾਂ ਉਹ ਲਗਾਤਾਰ ਹੀ ਪੰਜਾਬ ਤੋਂ ਵੀ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਰਹੇ ਸਨ । ਜ਼ਿਕਰਯੋਗ ਹੈ ਕਿ ਮ੍ਰਿਤਕ ਕੋਲੋਂ ਖੇਤੀ ਯੋਗ ਜ਼ਮੀਨ ਨਹੀਂ ਸੀ ਅਤੇ ਉਹ ਠੇਕੇ ਤੇ ਜ਼ਮੀਨ ਲੈ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਪਰ ਕਰਜ਼ੇ ਦੀ ਮਾਰ ਹੇਠਾਂ ਦਬਿਆ ਹੋਇਆ ਸੀ ।
Previous Postਵਿਸ਼ਵ ਕੱਪ ਚ ਹਾਰ ਕੇ ਇੰਡੀਆ ਆਉਣ ਲੱਗਿਆ ਇਸ ਮਸ਼ਹੂਰ ਖਿਡਾਰੀ ਨੇ ਖਰੀਦ ਲਿਆ ਏਅਰਪੋਰਟ ਤੋਂ ਅਜਿਹਾ ਸਮਾਨ ਪੈ ਗਿਆ ਸਿਆਪਾ
Next Postਆਪ ਦੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲਈ ਆਈ ਇਹ ਤਾਜਾ ਵੱਡੀ ਖਬਰ