ਕਿਸਾਨ ਕਰਨ ਲਗੇ ਹੁਣ ਇਹ ਕੰਮ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਦੇ ਮੱਦੇਨਜ਼ਰ, ਹੁਣ ਕਿਸਾਨ ਦਿੱਲੀ ਵਿਚ ਪਹੁੰਚ ਕੇ ਸੰਘਰਸ਼ ਕਰ ਰਹੇ ਹਨ ਪਰ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ। 25 ਤਰੀਕ ਨੂੰ ਕਿਸਾਨਾਂ ਦੇ ਕਾਫ਼ਲੇ ਪੰਜਾਬ ਤੋਂ ਚੱਲ ਪਏ ਸਨ। ਜਿਨ੍ਹਾਂ ਨੂੰ ਦਿੱਲੀ ਪਹੁੰਚਣ ਤਕ ਹਰਿਆਣਾ ਤੇ ਦਿੱਲੀ ਪੁਲਿਸ ਦੀਆਂ ਰੋਕਾਂ ਦਾ ਸਾਹਮਣਾ ਕਰਨਾ ਪਿਆ। ਕੇਂਦਰ ਸਰਕਾਰ ਦੇ ਹੁਕਮਾਂ ਤੇ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਦਾਗੇ ਗਏ ਅਤੇ ਪਾਣੀ ਦੀ ਬੁਛਾੜ ਕੀਤੀ ਗਈ।
ਇਸ ਸਭ ਦੇ ਬਾਵਜੂਦ ਵੀ ਕਿਸਾਨਾਂ ਨੇ ਆਖਿਰ ਦਿੱਲੀ ਵਿੱਚ ਐਂਟਰੀ ਕਰ ਹੀ ਦਿਤੀ। ਹੁਣ ਕਿਸਾਨ ਦਿੱਲੀ ਦੇ ਵਿੱਚ ਟਿਕਰੀ ਬਾਰਡਰ ਤੇ ਇਕੱਠੇ ਹੋ ਕੇ ਮੋਰਚੇ ਤੇ ਬੈਠ ਗਏ ਹਨ। ਓਧਰ ਦਿੱਲੀ ਤੋਂ ਹੁਣ ਹੋਰ ਇਕ ਉਹ ਖਬਰ ਸਾਹਮਣੇ ਆਈ ਹੈ ,ਜਿਸ ਬਾਰੇ ਸਾਰੇ ਸੋਚ ਰਹੇ ਸਨ। ਜਿੱਥੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੇ ਰਸਤੇ ਨੂੰ ਜਾਮ ਲਗਾ ਦਿੱਤਾ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਸੀ। ਪਰ ਕਿਸਾਨਾਂ ਵੱਲੋਂ ਸੜਕ ਤੇ ਹੀ ਧਰਨਾ ਦੇਣ ਨੂੰ ਪਹਿਲ ਦਿੱਤੀ ਗਈ ਹੈ। ਓਧਰ ਯੂਪੀ ਦੇ ਬਾਰਡਰ ਤੇ ਵੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਨਾਲ ਕੇਂਦਰ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਜਾਬ ਦੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਧਰਨੇ ਤੇ ਬੈਠੇ ਰਹਿਣਗੇ। ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ। ਕਿਸਾਨ ਇਸ ਵੇਲੇ ਟਿਕਰੀ ਬਾਰਡਰ ਤੇ ਹੀ ਡਟੇ ਹੋਏ ਹਨ। ਜਿਸ ਕਾਰਨ ਬਾਰਡਰ ਤੇ ਸਖਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ।
ਦਿੱਲੀ ਸਰਕਾਰ ਵੱਲੋਂ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਲਈ ਖਾਣ-ਪੀਣ ਅਤੇ ਓਥੇ ਰਹਿਣ ਦਾ ਸਾਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਜਾਂ ਇਹਨਾਂ ਵਿੱਚ ਤਬਦੀਲੀ ਕਰ ਕੇ ਨਵੇਂ ਕਾਨੂੰਨ ਲਿਆਂਦੇ ਜਾਣ ਜਿਨ੍ਹਾਂ ਵਿੱਚ ਉਨ੍ਹਾਂ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਗਾਰੰਟੀ ਹੋਵੇ।ਕਿਸਾਨਾਂ ਦੀ ਮੰਗ ਹੈ ਕਿ ਉਹ ਕਿਸੇ ਵੀ ਗਰਾਊਂਡ ਵਿੱਚ ਜਾ ਕੇ ਪ੍ਰਦਰਸ਼ਨ ਨਹੀਂ ਕਰਨਗੇ, ਉਨ੍ਹਾਂ ਨੂੰ ਦਿੱਲੀ ਦੀਆਂ ਸੜਕਾਂ ਤੇ ਹੀ ਪ੍ਰਦਰਸ਼ਨ ਕਰਨ ਦੀ ਇਜਾਜਤ ਦਿੱਤੀ ਜਾਵੇ।
Previous Postਕਿਸਾਨਾਂ ਵਲੋਂ ਪਾਣੀ ਦੀਆਂ ਬੁਛਾੜਾਂ ਰੋਕਣ ਵਾਲੇ ਨੌਜਵਾਨ ਦੇ ਲਈ ਆਈ ਇਹ ਮਾੜੀ ਖਬਰ
Next Postਇੰਡੀਆ ਚ ਗੱਡੀਆਂ ਮੋਟਰਸਾਈਕਲ ਰੱਖਣ ਵਾਲਿਆਂ ਲਈ ਆਈ ਵੱਡੀ ਖਬਰ