ਦਿੱਲੀ ਕਿਸਾਨ ਅੰਦੋਲਨ ਤੋਂ ਆਈ ਮਾੜੀ – ਸੁਣ ਕਿਸਾਨ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਜਿਥੇ ਪਿਛਲੇ ਸਾਲ ਤੋਂ ਹੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਆਏ ਦਿਨ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀ ਕਿਸਾਨਾਂ ਵੱਲੋਂ ਕਰਨਾਲ ਦੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਗਿਆ ਸੀ ਉੱਥੇ ਵੀ ਪੁਲਸ ਵੱਲੋਂ ਕਿਸਾਨਾਂ ਉਪਰ ਕੀਤੇ ਗਏ ਲਾਠੀਚਾਰਜ ਨੇ ਇਸ ਕਿਸਾਨੀ ਸੰਘਰਸ਼ ਵਿਚ ਇਕ ਵਾਰ ਫਿਰ ਤੋਂ ਨਵੀਂ ਰੂਹ ਫੂਕ ਦਿੱਤੀ ਹੈ। ਦੇਸ਼ ਦੇ ਕਿਸਾਨ ਜਿਥੇ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕਰ ਰਹੇ ਹਨ। ਉਥੇ ਹੀ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।

ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਲਈ ਆਪਣੇ ਵੱਲੋਂ ਬਣਦਾ ਹੋਇਆ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਜਿਥੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ 11 ਦੌਰ ਦੀਆਂ ਬੈਠਕ ਹੋ ਚੁੱਕੀਆਂ ਹਨ। ਜੋ ਕਿ ਹੁਣ ਤੱਕ ਬੇਸਿੱਟਾ ਹੀ ਰਹੀਆਂ ਹਨ। ਉਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਹੁਣ ਦਿੱਲੀ ਦੇ ਕਿਸਾਨੀ ਅੰਦੋਲਨ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਕਿਸਾਨ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚ ਸ਼ਾਮਲ ਹੋਏ ਇੱਕ ਗਿੱਦੜਬਾਹਾ ਹਲਕੇ ਦੇ ਪਿੰਡ ਬੁੱਟਰ ਬਖੂਹਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਕਿਸਾਨ ਦੀ ਹੋਈ ਮੌਤ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਕਿਸਾਨ ਗੁਰਦਿਆਲ ਸਿੰਘ ਨੂੰ ਬੀਤੀ ਰਾਤ ਦਿਲ ਦਾ ਦੌਰਾ ਪੈ ਗਿਆ ਸੀ। ਜਿਸ ਕਾਰਨ ਇਸ 75 ਸਾਲਾ ਕਿਸਾਨ ਦੀ ਮੌਤ ਹੋ ਗਈ ਹੈ।

ਮ੍ਰਿਤਕ ਕਿਸਾਨ ਗੁਰਦਿਆਲ ਸਿੰਘ ਪੁੱਤਰ ਅਰਜਨ ਸਿੰਘ ਜੋ ਸੋਮਵਾਰ ਨੂੰ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਇਸ ਮੋਰਚੇ ਵਿਚ ਆਇਆ ਸੀ। ਇਸ ਕਿਸਾਨ ਦੀ ਮੌਤ ਤੇ ਸਾਰੀਆਂ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਇਸ ਕਿਸਾਨ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ।