ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਹਮਾਇਤ ਕਰਨ ਲਈ ਦਿੱਲੀ ਕੂਚ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਫਿਰ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਦਿੱਲੀ ਦੇ ਬਾਰਡਰ ਉੱਪਰ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾਂਦੇ ਹੋਏ ਕਿਸਾਨ ਦੀ ਰਸਤੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਹਰਿਆਣਾ ਦਿੱਲੀ ਦੇ ਬਾਰਡਰ ਉਪਰ ਡਟੇ ਹੋਏ ਹਨ। ਵਾਪਰੇ ਇਸ ਹਾਦਸੇ ਬਾਰੇ ਪਿੰਡ ਮੰਡੇਰ ਨਿਵਾਸੀ ਜਸਬੀਰ ਸਿੰਘ ਘੁੰਮਣ ਨੇ ਦੱਸਿਆ ਹੈ ਕਿ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਦੀ ਰਸਤੇ ਵਿਚ ਤੇਜ਼ ਰਫ਼ਤਾਰ ਕਾਰ ਦੇ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦਿੱਲੀ ਨੂੰ ਜਾਂਦੇ ਸਮੇਂ ਸੋਨੀਪਤ ਦੇ ਨਜ਼ਦੀਕ ਪਹੁੰਚਿਆ ਤਾ ਟਰੈਕਟਰ ਟਰਾਲੀ ਨੂੰ ਸਾਈਡ ਤੇ ਲਾ ਕੇ ਕਿਸੇ ਕੰਮ ਲਈ ਰੁਕਿਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਕਿਸਾਨ ਸੁਰਿੰਦਰ ਸਿੰਘ 50 ਸਾਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਸਾਰ ਹੀ ਪਰਿਵਾਰਕ ਮੈਂਬਰ ਪਾਣੀਪਤ ਰਵਾਨਾ ਹੋ ਗਏ ਹਨ। ਤਾਂ ਜੋ ਕਿਸਾਨ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਜਾ ਸਕੇ। ਉਸਦੀ ਟਰੈਕਟਰ ਟਰਾਲੀ ਵਿੱਚ 10 ਤੋਂ 12 ਕਿਸਾਨ ਦਿੱਲੀ ਜਾ ਰਹੇ ਸਨ। ਇਹ ਹਾਦਸਾ ਬੀਤੀ ਰਾਤ 8 ਤੋਂ 9 ਵਜੇ ਦੇ ਕਰੀਬ ਕਰੀਬ ਵਾਪਰਿਆ ਹੈ।
Previous Postਹੁਣੇ ਹੁਣੇ ਕਿਸਾਨਾਂ ਦੀ ਖੇਤੀ ਬਿਲਾਂ ਬਾਰੇ ਮੀਟਿੰਗ ਹੋਈ ਖਤਮ- ਹੁਣ ਹੋਇਆ ਇਹ ਐਲਾਨ
Next Postਡਾਕਟਰ ਉਬਰਾਏ ਨੇ ਕਿਸਾਨਾਂ ਦੇ ਲਈ ਕਰਤੇ ਹੁਣੇ ਹੁਣੇ ਇਹ ਵੱਡੇ ਐਲਾਨ – ਤਾਜਾ ਵੱਡੀ ਖਬਰ