ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।
ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ। ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।
ਇਸ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ ਹੈ। ਦਿੱਲੀ ਕਿਸਾਨ ਮੋਰਚੇ ਤੇ ਟਿਕਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਫਿਰ ਤੋਂ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਂਕ ਵਿਖੇ ਸੜਕ ਪਾਰ ਕਰਦੇ ਸਮੇਂ ਇਕ ਕਿਸਾਨ ਨੂੰ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ।
ਇਸ ਘਟਨਾ ਕਾਰਨ ਨੌਜਵਾਨ ਕਿਸਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੀ ਪਹਿਚਾਣ 31 ਸਾਲਾ ਨੌਜਵਾਨ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ , ਪਿੰਡ ਭਾਦੜਾ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਜਾਣਕਾਰੀ ਪਿੰਡ ਭਾਦੜਾ ਦੇ ਸਰਪੰਚ ਸੁਖਪਾਲ ਸਿੰਘ ਅਤੇ ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਵੱਲੋਂ ਦਿੱਤੀ ਗਈ ਹੈ। ਇਹ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਸੀ। ਇਸ ਸੰਘਰਸ਼ ਵਿੱਚ ਇੱਕ ਹੋਰ ਕਿਸਾਨ ਸ਼-ਹੀ-ਦ ਹੋ ਗਿਆ ਹੈ।
Previous Postਟਰੂਡੋ ਬਾਰੇ ਇੰਡੀਆ ਤੋਂ ਆਈ ਇਹ ਵੱਡੀ ਖਬਰ, ਸਾਰੇ ਪਾਸੇ ਹੋ ਗਈ ਚਰਚਾ
Next Postਹੁਣੇ ਹੁਣੇ ਅਚਾਨਕ 31 ਜਨਵਰੀ 2021 ਤੱਕ ਇਥੇ ਤਾਲਾਬੰਦੀ ਦਾ ਹੋ ਗਿਆ ਐਲਾਨ