ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਆਰੰਭ ਕੀਤਾ ਗਿਆ ਹੈ। 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਇਸ ਸੰਘਰਸ਼ ਅੱਜ ਵੀ ਨਿਰੰਤਰ ਜਾਰੀ ਹੈ। ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਉੱਥੇ ਹੀ ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੁਣ ਤੱਕ ਹੋਈਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਕਿਸਾਨੀ ਸੰਘਰਸ਼ ਨੂੰ ਪੰਜਾਬ
ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਪਹਿਲੇ ਦਿਨ ਤੋਂ ਹੀ ਹਮਾਇਤ ਦਿੱਤੀ ਜਾ ਰਹੀ ਹੈ ਤੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੱਖ ਵੱਖ ਦੇਸ਼ਾਂ ਅੰਦਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿੱਲੀ ਚਲ ਰਹੇ ਧਰਨੇ ਤੋਂ ਆਈ ਇਹ ਮਾੜੀ ਖਬਰ ਵਾਪਰਿਆ ਇਹ ਹਾਦਸਾ । ਦਿੱਲੀ ਚ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀ ਸਰਹੱਦ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਇਕ ਤੰਬੂ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।
ਇਸ ਘਟਨਾ ਵਿੱਚ ਜਾਨੀ ਨੁ-ਕ-ਸਾ-ਨ ਹੋਣ ਤੋਂ ਬਚਾਅ ਹੋ ਗਿਆ ਹੈ। ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ ਹੈ । ਇਹ ਹਾਦਸਾ ਇਕ ਸਿਲੰਡਰ ‘ਚ ਅੱਗ ਲੱਗਣ ਕਾਰਨ ਵਾਪਰਿਆ ਹੈ । ਜਿਸ ਕਾਰਨ ਤੰਬੂ ਪੂਰੀ ਤਰ੍ਹਾਂ ਸ-ੜ ਗਿਆ। ਦੱਸਣ ਅਨੁਸਾਰ ਜਦੋਂ ਅੱਗ ਲੱਗੀ, ਉਸ ਸਮੇਂ ਤੰਬੂ ਤੇ ਅੰਦਰ ਲਗਭਗ 10 ਤੋਂ 12 ਲੋਕ ਮੌਜੂਦ ਸਨ। ਅੱਗ ‘ਚ 5 ਮੋਬਾਇਲ ਫੋਨ, 20 ਗੱਦੇ, 20 ਕੁਰਸੀਆਂ ਅਤੇ ਸੁੱਕਾ ਰਾਸ਼ਨ ਸ-ੜ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਅੱਗ ਬੁਝਾਊ ਵਿਭਾਗ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅੱਗ ਨੂੰ ਕਾਬੂ ਕੀਤਾ ਗਿਆ।
ਤੰਬੂ ਦੀ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਇਹ ਤੰਬੂ ਨਿਰਮਾਣ ਅਧੀਨ ਫਲਾਈ ਓਵਰ ਕੋਲ ਲੱਗਾ ਹੋਇਆ ਸੀ। ਇਸ ਤੋਂ ਪਹਿਲਾਂ ਵੀ ਅਜਿਹੀ ਇਕ ਘਟਨਾ ਸਾਹਮਣੇ ਆ ਚੁੱਕੀ ਹੈ ਜਿਸ ਵਿੱਚ ਤੰਬੂ ਨੂੰ ਅੱਗ ਲੱਗ ਗਈ ਸੀ, ਤੇ ਉਹ ਸ-ੜ ਕੇ ਸੁਆਹ ਹੋ ਗਿਆ ਸੀ। ਵੱਡੀ ਤਾਦਾਦ ਦੇ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਮੌਜੂਦ ਹਨ ਤੇ ਜੋ ਸਰਕਾਰ ਕੋਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।
Previous Postਹੁਣੇ ਹੁਣੇ ਪੰਜਾਬ ਚ ਮੀਂਹ ਪੈਣ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ – ਤਾਜਾ ਵੱਡੀ ਖਬਰ
Next Postਪੰਜਾਬ : 23 ਸਾਲਾ ਨੌਜਵਾਨ ਦੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ , ਸਾਰਾ ਇਲਾਕਾ ਕਰ ਰਿਹਾ ਇਹ ਮੰਗ