ਦਿੱਲੀ ਧਰਨੇ ਚ ਵਾਪਰਿਆ ਕਹਿਰ 2 ਕਿਸਾਨਾਂ ਦੀ ਹੋਈ ਇਸ ਤਰਾਂ ਇਕੱਠਿਆਂ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਨੂੰ ਜਿਥੇ 24 ਨਵੰਬਰ ਨੂੰ ਪੂਰਾ ਇਕ ਸਾਲ ਹੋ ਜਾਵੇਗਾ ਦਿੱਲੀ ਦੀਆਂ ਸਰਹੱਦਾਂ ਤੇ ਮੋਰਚੇ ਲਾਏ ਹੋਏ। ਪਿਛਲੇ ਸਾਲ ਜਦੋਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਕੇਂਦਰ ਸਰਕਾਰ ਵੱਲੋਂ ਜਿਥੇ ਆਖਿਆ ਗਿਆ ਸੀ ਕਿ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉੱਥੇ ਹੀ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਰੱਦ ਕਰਨ ਵਾਸਤੇ ਸੰਘਰਸ਼ ਕੀਤਾ ਜਾ ਰਿਹਾ।

ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ 11 ਦੌਰਾਨ ਹੋਈਆਂ ਬੈਠਕ ਵੀ ਬੇਸਿੱਟਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉਪਰ ਅੜੀ ਹੋਈ ਹੈ। ਜਿਸ ਵੱਲੋਂ ਇਨ੍ਹਾਂ ਖੇਤੀ ਕਨੂੰਨਾ ਵਿਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ, ਉਥੇ ਹੀ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਹੁਣ ਦਿੱਲੀ ਧਰਨੇ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਕਿਸਾਨਾ ਦੀਆ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਿਛਲੇ ਸਾਲ ਤੋਂ ਹੀ ਇਸ ਕਿਸਾਨੀ ਸੰਘਰਸ਼ ਵਿੱਚ ਪੰਜਾਬ ਦੇ ਕਿਸਾਨ ਅੱਗੇ ਆ ਕੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਹਨ। ਉਥੇ ਹੀ ਦੋ ਕਿਸਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਸੀ। ਜੋ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਕਿਸਾਨ ਮੋਰਚੇ ਉਪਰ ਡਟੇ ਹੋਏ ਸਨ। ਉੱਥੇ ਹੀ ਇਕ ਹੀ ਪਿੰਡ ਜੇਠੂਕੇ ਦੇ ਦੋ ਕਿਸਾਨ ਜਿਨ੍ਹਾਂ ਵਿੱਚ ਧਰਮ ਸਿੰਘ 54 ਸਾਲਾਂ ਅਤੇ ਰਿਪਨ ਸਿੰਘ 51 ਸਾਲਾ ਸ਼ਾਮਲ ਸਨ।

ਜਿਨ੍ਹਾਂ ਦੀ ਬੀਤੀ ਕੱਲ੍ਹ ਸ਼ਾਮ ਅਚਾਨਕ ਸਿਹਤ ਖਰਾਬ ਹੋਣ ਕਾਰਨ ਸਿਵਲ ਹਸਪਤਾਲ ਬਹਾਦਰਗੜ੍ਹ ਵਿਖੇ ਦਾਖਲ ਕਰਾਇਆ ਗਿਆ ਸੀ। ਜਿੱਥੇ ਇਨ੍ਹਾਂ ਦੋਹਾਂ ਕਿਸਾਨਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਨਿੱਕਾ ਸਿੰਘ ਜੇਠੂਕੇ ਵੱਲੋਂ ਦਿੱਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਕਿਸਾਨਾਂ ਦੀ ਸ਼ਹਾਦਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।