ਦੀਪ ਸਿੱਧੂ ਦੇ ਜੇਲ ਚੋ ਬਾਹਰ ਆਉਣ ਬਾਰੇ ਹੁਣ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਜਿਸ ਸਮੇਂ ਤੋਂ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਹੀ ਕਿਸਾਨਾਂ ਵੱਲੋਂ ਪਹਿਲਾਂ ਸੂਬਾ ਪੱਧਰ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਫਿਰ 26 ਨਵੰਬਰ 2020 ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਏ ਗਏ ਸਨ। ਇਸ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਹੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਜਿਨ੍ਹਾਂ ਇਸ ਕਿਸਾਨੀ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲਈ ਬਹੁਤ ਸਾਰੇ ਲੋਕਾਂ ਨੂੰ ਨਾਲ ਜੋੜਿਆ।

ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਵੀ ਹੋ ਚੁੱਕੇ ਹਨ। ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੇ ਗਏ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ ਤੇ ਕੋਈ ਹਿੰ-ਸਾ ਦੇ ਮੁੱਖ ਦੋ-ਸ਼ੀ ਵਜੋਂ ਅਦਾਕਾਰ ਦੀਪ ਸਿੱਧੂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਕੁਝ ਕਿਸਾਨ ਨੌਜਵਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਘਟਨਾ ਲਈ ਜਿੱਥੇ ਬਹੁਤ ਸਾਰੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਉਥੇ ਹੀ ਲੱਖਾ ਸਧਾਣਾ ਅਤੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

ਦੀਪ ਸਿੱਧੂ ਤੇ ਜੇਲ੍ਹ ਤੋਂ ਬਾਹਰ ਆਉਣ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਦੀਪ ਸਿੱਧੂ ਜੋ ਕੁਝ ਸਮੇਂ ਤੋਂ ਦਿੱਲੀ ਹਿੰ-ਸਾ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਸੀ। ਉਸ ਨੂੰ ਜ਼ਮਾਨਤ ਮਿਲਣ ਉਪਰੰਤ ਅੱਜ ਸ਼ਾਮ ਤੱਕ ਉਨ੍ਹਾਂ ਦੇ ਜੇਲ੍ਹ ਤੋਂ ਰਿਹਾਈ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਦਿੱਲੀ ਦੀ ਅਦਾਲਤ ਵਿਚ ਦੀਪ ਸਿੱਧੂ ਨੂੰ ਸੋਮਵਾਰ ਜ਼ਮਾਨਤ ਦੇ ਦਿੱਤੀ ਗਈ ਹੈ। ਇੱਕ ਕੇਸ ਵਿੱਚ ਉਸ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਹੁਣ ਉਨ੍ਹਾਂ ਨੂੰ ਪੁਰਾਤਨ ਸਰਵੇਖਣ ਵਿਭਾਗ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਮਿਲੀ ਹੈ।

ਸਰਕਾਰ ਵੱਲੋਂ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਲਈ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਦੀਪ ਸਿੱਧੂ ਨੂੰ 9 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। 26 ਜਨਵਰੀ ਨੂੰ ਵਾਪਰੀ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਦੀਪ ਸਿੱਧੂ ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।