ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਜਿਥੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਸੰਘਰਸ਼ ਵਿੱਚ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਫਰਜ਼ ਅਦਾ ਕੀਤਾ ਜਾ ਰਿਹਾ
ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਲੱਖੇ ਸਧਾਣੇ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਅੱਗੇ ਲੈ ਕੇ ਜਾਣ ਵਿਚ ਅਹਿਮ ਯੋਗਦਾਨ ਰਿਹਾ ਹੈ। ਜਿਨ੍ਹਾਂ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਗਿਆ। ਹੁਣ ਦੀਪ ਸਿੱਧੂ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਅੱਜ ਹੋ ਸਕਦੀ ਹੈ ਰਿਹਾਈ। ਅਦਾਕਾਰ ਦੀਪ ਸਿੱਧੂ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਉਸ ਉਪਰ ਨੌਜਵਾਨਾਂ ਨੂੰ ਉ-ਕ-ਸਾ ਕੇ ਝੰਡਾ ਲਹਿਰਾਉਣ ਦੇ ਦੋ-ਸ਼ ਲਗਾਏ ਗਏ ਸਨ। ਦੀਪ ਸਿੱਧੂ ਪਿਛਲੇ ਕਾਫੀ ਸਮੇਂ ਤੋਂ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਦੀ ਜਮਾਨਤ ਲਈ ਵਕੀਲਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਤੱਕ ਗ੍ਰਿਫਤਾਰ ਕੀਤੇ ਗਏ ਕਈ ਕਿਸਾਨਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। 8 ਫਰਵਰੀ ਨੂੰ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੋਰਟ ਵੱਲੋਂ ਦਿੱਤੇ ਗਏ ਹੁਕਮ ਅਨੁਸਾਰ 14 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ ਤੇ ਉਸ ਤੋਂ ਬਾਅਦ ਨਿਆਇਕ
ਹਿਰਾਸਤ ਵਿੱਚ। ਹੁਣ ਦੀਪ ਸਿੱਧੂ ਦੇ ਵਕੀਲ ਵੱਲੋਂ ਇਸ ਗੱਲ ਦੀ ਪੂਰੀ ਉਮੀਦ ਜਤਾਈ ਗਈ ਹੈ ਕਿ ਸਿੱਧੂ ਨੂੰ ਹੁਣ ਜ਼ਮਾਨਤ ਮਿਲ ਸਕਦੀ ਹੈ। ਕਿਉਂਕਿ 2 ਅਪ੍ਰੈਲ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਨੌਜਵਾਨਾਂ ਵੱਲੋਂ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਉੱਥੇ ਉਨ੍ਹਾਂ ਨੂੰ ਨੌਜਵਾਨਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। 31 ਮਾਰਚ ਨੂੰ ਦੀਪ ਸਿੱਧੂ ਦੀ ਜ਼ਮਾਨਤ ਹੋ ਸਕਦੀ ਹੈ। ਕਿਉਂਕਿ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ ਤੇ ਸੁਣਵਾਈ ਹੋਵੇਗੀ।
Previous Postਪੰਜਾਬ ਚ ਇਥੇ ਸਿਵਿਆਂ ਚ ਪਈਆਂ ਭਾਜੜਾਂ – ਪੁਲਸ ਕਰ ਰਹੀ ਹੁਣ ਜੋਰਾਂ ਤੇ ਇਹ ਖੋਜ
Next Postਸਾਵਧਾਨ : ਹਵਾਈ ਯਾਤਰਾ ਕਰਨ ਵਾਲਿਆਂ ਲਈ ਇੰਡੀਆ ਚ ਹੋ ਗਿਆ ਹੁਣ ਇਹ ਐਲਾਨ