ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਹਰ ਰੋਜ਼ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ,ਇਨ੍ਹਾ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੇ ਖੇਤਰ ਵਿੱਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਇੱਕ ਛੋਟੀ ਜਿਹੀ ਅਣਗਹਿਲੀ ਦੇ ਚਲਦੇ ਹੋਏ ਵੱਡੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਦੀਪ ਸਿੱਧੂ ਮੌਤ ਮਾਮਲੇ ਵਿੱਚ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਟਰਾਲਾ ਡਰਾਈਵਰ ਦੇ ਬਾਰੇ ਵਿੱਚ ਇਹ ਦੱਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ ਰਾਤ ਦੇ 9 ਵਜੇ ਦੇ ਕਰੀਬ ਫਿਲਮੀ ਅਦਾਕਾਰ ਦੀਪ ਸਿੱਧੂ ਦੀ ਗੱਡੀ ਦਾ ਐਕਸੀਡੈਂਟ ਦਿੱਲੀ ਵਿਖੇ ਹੋਇਆ ਸੀ, ਜਿਸ ਵਿਚ ਦੀਪ ਸਿੱਧੂ ਸਮੇਤ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਟਰਾਲੇ ਦੇ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦਾ ਭਰਾ ਦੀਪ ਸਿੱਧੂ ਆਪਣੀ ਗੱਡੀ ਵਿੱਚ ਜਾ ਰਿਹਾ ਸੀ ਜਿਸ ਨਾਲ ਉਹ ਠੀਕ ਹਾਲਤ ਵਿਚ ਸੀ। ਪਰ ਟਰਾਲਾ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰ ਗਿਆ।
ਇਸ ਟਰਾਲਾ ਡਰਾਈਵਰ ਦੇ ਖਿਲਾਫ ਜਿੱਥੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ। ਉੱਥੇ ਹੀ ਅਣਪਛਾਤੇ ਟਰਾਲਾ ਡਰਾਈਵਰ ਖ਼ਿਲਾਫ਼ ਪੁਲੀਸ ਵੱਲੋਂ ਸੋਨੀਪਤ ਜ਼ਿਲ੍ਹੇ ਦੇ ਹਰਿਆਣਾ ਵਿੱਚ ਆਈ ਪੀ ਐਸ ਐਕਟ ਦੀ ਧਾਰਾ 279,337, 354- ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਟਰਾਲੇ ਨਾਲ ਦੀਪ ਸਿੱਧੂ ਦੀ ਕਾਰ ਦਾ ਐਕਸੀਡੇਂਟ ਹੋਇਆ ਹੈ , ਉਹ ਟਰਾਲਾ ਡਰਾਈਵਰ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
Previous Postਦੀਪ ਸਿੱਧੂ ਦੀ ਮੌਤ ਤੋਂ ਬਾਅਦ ਸੰਨੀ ਦਿਓਲ ਵਲੋਂ ਆਈ ਇਹ ਤਾਜਾ ਖਬਰ
Next Postਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਵਲੋਂ ਦੀਪ ਸਿੱਧੂ ਦੀ ਮੌਤ ਤੇ ਆਇਆ ਇਹ ਵੱਡਾ ਬਿਆਨ , ਸਾਰੇ ਪਾਸੇ ਹੋ ਗਈ ਚਰਚਾ