ਦੀਵਾਲੀ ਤੇ ਵਾਪਰਿਆ ਕਹਿਰ 8 ਲੋਕਾਂ ਦੀ ਹੋਈ ਜਹਿਰੀਲੀ ਸ਼ਰਾਬ ਪੀਣ ਨਾਲ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਹਾਨੀਕਾਰਕ ਚੀਜਾ ਉੱਪਰ ਪਾਬੰਦੀ ਲਗਾਈ ਗਈ ਹੈ। ਜਿਸ ਸਦਕਾ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਸੂਬਿਆਂ ਵਿੱਚ ਪਟਾਕੇ ਚਲਾਉਣ ਉਪਰ ਵੀ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖਾਣ-ਪੀਣ ਅਤੇ ਮਠਿਆਈ ਦੀਆਂ ਦੁਕਾਨਾਂ ਉੱਪਰ ਵੀ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਬਿਨਾ ਮਿਲਾਵਟ ਤੋਂ ਸ਼ੁੱਧ ਮਠਿਆਈ ਮਿਲ ਸਕੇ ਤਾਂ ਜੋ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਸਾਬਤ ਨਾ ਹੋਵੇ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਸੂਬਿਆਂ ਅੰਦਰ ਕਈ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਪਰ ਫਿਰ ਵੀ ਦੀਵਾਲੀ ਦੇ ਮੌਕੇ ਤੇ ਬਹੁਤ ਸਾਰੀਆਂ ਦੁੱਖਦ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਦੀਵਾਲੀ ਤੇ ਕਹਿਰ ਵਾਪਰਿਆ ਹੈ ਜਿੱਥੇ ਅੱਠ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਤੋਂ ਸਾਹਮਣੇ ਆਈ ਹੈ , ਜਿੱਥੇ ਚੰਪਾਰਣ ਜਿਲੇ ਵਿੱਚ ਟੇਲੂਆ ਪਿੰਡ ਦੇ 8 ਲੋਕਾਂ ਦੀ ਜਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ। ਉਥੇ ਹੀ ਪੁਲਿਸ ਵੱਲੋਂ ਗੈਰ-ਕੁਦਰਤੀ ਢੰਗ ਨਾਲ ਹੋਈਆਂ ਮੌਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਵਿਚ ਅੱਠ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਥੇ ਹੀ ਪਿੰਡ ਦੇ ਇਕ ਵਿਅਕਤੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਦੱਸਿਆ ਗਿਆ ਹੈ ਜਿੱਥੇ ਪਿੰਡ ਦੇ ਲੋਕਾਂ ਵੱਲੋਂ ਬੁੱਧਵਾਰ ਸ਼ਾਮ ਨੂੰ ਸ਼ਰਾਬ ਪੀਤੀ ਗਈ ਸੀ। ਉਥੇ ਹੀ ਕੁਝ ਲੋਕਾਂ ਨੂੰ ਸ਼ਰਾਬ ਪੀਣ ਤੋਂ ਬਾਅਦ ਅਚਾਨਕ ਹੀ ਘਬਰਾਹਟ ਹੋਣ ਲੱਗ ਗਈ ਜਿਸ ਕਾਰਨ ਉਨ੍ਹਾਂ ਨੂੰ ਨਜਦੀਕ ਦੇ ਹਸਪਤਾਲ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ। ਉਹਨਾਂ ਵਿਚੋਂ ਅੱਠ ਲੋਕਾਂ ਦੀ ਅੱਜ ਸਵੇਰੇ ਮੌਤ ਹੋ ਗਈ ਹੈ ਅਤੇ ਕੁਝ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਹਨ। ਦੱਸਿਆ ਗਿਆ ਹੈ ਕਿ ਇਹ ਸਾਰੇ ਮ੍ਰਿਤਕ ਇਕ ਹੀ ਪਿੰਡ ਦੇ ਨਿਵਾਸੀ ਸਨ।

ਜਿਨ੍ਹਾਂ ਵੱਲੋਂ ਬੁੱਧਵਾਰ ਸ਼ਾਮ ਨੂੰ ਚਮਰਟੋਲੀ ਇਲਾਕੇ ਵਿੱਚ ਸ਼ਰਾਬ ਪੀਤੀ ਗਈ ਸੀ। ਜਿਸ ਤੋਂ ਬਾਅਦ ਸਾਰਿਆਂ ਨੂੰ ਹਾਲਤ ਖਰਾਬ ਹੋਣ ਤੇ ਹਸਪਤਾਲ ਲਿਜਾਇਆ ਗਿਆ ਸੀ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਘਟਨਾ ਦੀ ਜਾਂਚ ਕਰਨ ਲਈ ਪਿੰਡ ਵਿੱਚ ਹੀ ਮੌਜੂਦ ਹਨ ਅਤੇ ਲੋਕਾਂ ਕੋਲੋ ਜਾਣਕਾਰੀ ਲੈ ਰਹੇ ਹਨ।