ਆਈ ਤਾਜਾ ਵੱਡੀ ਖਬਰ
ਿੱਥੇ ਦਿਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਪੂਰੇ ਭਾਰਤ ਦੇਸ਼ ਭਰ ਦੇ ਵਿੱਚ ਵੇਖਣ ਨੂੰ ਮਿਲਦੀਆਂ ਪਈਆਂ ਹਨ। ਵੱਡੀ ਗਿਣਤੀ ਦੇ ਵਿੱਚ ਲੋਕ ਬਾਜ਼ਾਰਾਂ ਵਿੱਚ ਖਰੀਦੋਦਾਰੀ ਕਰਦੇ ਹੋਏ ਨਜ਼ਰ ਆਉਂਦੇ ਪਏ ਹਨ, ਘਰਾਂ ਦੀਆਂ ਸਫਾਈਆਂ ਦਾ ਕੰਮ ਵੀ ਜ਼ੋਰਾਂ ਤੇ ਚੱਲਦਾ ਪਿਆ ਹੈ। ਪਰ ਇਸੇ ਵਿਚਾਲੇ ਹੁਣ ਇੱਕ ਘਰ ਦੇ ਵਿੱਚ ਦਿਵਾਲੀ ਮੌਕੇ ਮਾਤਮ ਪਸਰ ਚੁੱਕਿਆ ਹੈ, ਇਸ ਪਿੱਛੇ ਦਾ ਕਾਰਨ ਤੁਹਾਡੇ ਨਾਲ ਸਾਂਝਾ ਕਰਦੇ ਹਾਂ ਕਿ ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਚੁੱਕੀ ਹੈ ਜਿਸ ਕਾਰਨ ਉਹਨਾਂ ਦੇ ਘਰ ਵਿੱਚ ਖੁਸ਼ੀਆਂ ਮਾਤਮ ਦੇ ਵਿੱਚ ਤਬਦੀਲ ਹੋ ਚੁੱਕੀਆਂ ਹਨ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ 28 ਸਾਲਾ ਨੌਜਵਾਨ ਦੀ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਮਿਤ ਬਹਿਲ ਪੁੱਤਰ ਰੋਣਕ ਬਹਿਲ ਵਾਸੀ ਹਲਕਾ ਭੁਲੱਥ ਜ਼ਿਲਾ ਕਪੂਰਥਲਾ ਵਜੋਂ ਹੋਈ । ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਖਾਤਰ ਹੈ ਤੇ ਚੰਗੀ ਸਿੱਖਿਆ ਹਾਸਿਲ ਕਰਨ ਦੇ ਲਈ ਵਿਦੇਸ਼ ਦੀ ਧਰਤੀ ਕੈਨੇਡਾ ਤੇ ਗਿਆ ਸੀ , ਪਰ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਨੇ ਉਸਦੀਆਂ ਸਾਰੀਆਂ ਖੁਸ਼ੀਆਂ ਮਾਤਮ ਦੇ ਵਿੱਚ ਤਬਦੀਲ ਕਰ ਦਿੱਤੀਆਂ ਤੇ ਸਾਰੇ ਸੁਪਨੇ ਖੇਰੂ ਖੇਰੂ ਕਰ ਦਿੱਤੇ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਰਹਿੰਦਾ ਸੀ l
ਬੀਤੇ ਦਿਨੀਂ ਨੌਜਵਾਨ ਅਮਿਤ ਬਹਿਲ ਪੈਦਲ ਸੜਕ ਪਾਰ ਕਰ ਰਿਹਾ ਸੀ ਤਾਂ, ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਕਾਰ ਆਈ, ਜਿਸਤੋਂ ਬਾਅਦ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ । ਜਿਸ ਤੋਂ ਬਾਅਦ ਮੌਕੇ ਤੇ ਹੀ ਨੌਜਵਾਨ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਿਆ ਤੇ ਤੁਰੰਤ ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ। ਪਰ ਦੂਜੇ ਪਾਸੇ ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਇਸ ਘਰ ਦੇ ਵਿੱਚ ਦਿਵਾਲੀ ਦੇ ਤਿਉਹਾਰ ਨੂੰ ਲੈ ਕੇ ਖੁਸ਼ੀਆਂ ਦਾ ਮਾਹੌਲ ਪਾਇਆ ਜਾ ਰਿਹਾ ਸੀ। ਪਰ ਘਰ ਦੇ ਜਵਾਨ ਪੁੱਤ ਦੀ ਮੌਤ ਨੇ ਪੂਰੇ ਤੇ ਪੂਰੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਬਣਾ ਦਿੱਤਾ ਹੈ ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਹੈ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਤੇ ਚੰਗੇ ਸੁਭਾਅ ਦੇ ਨਾਲ ਨਾਲ ਨੇਕ ਵਿਚਾਰਾਂ ਦਾ ਮਾਲਕ ਸੀ। ਫਿਲਹਾਲ ਪੀੜਿਤ ਪਰਿਵਾਰ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮ੍ਰਿਤਕ ਦੇਹ ਜਲਦੀ ਭਾਰਤ ਲਿਆਂਦੀ ਜਾਵੇ
Previous Postਮਛੇਰੇ ਦੀ ਕਿਸਮਤ ਰਾਤੋ ਰਾਤ ਗਈ ਚਮਕ , ਗੋਲਡਨ ਮੱਛੀ ਵੇਚ ਬਣਿਆ ਕਰੋੜਪਤੀ
Next Postਮਾਤਾ ਵੈਸ਼ਨੂੰ ਦੇਵੀ ਦੇ ਸ਼ਰਧਾਲੂਆਂ ਲਈ ਆਈ ਵੱਡੀ ਚੰਗੀ ਖਬਰ , ਹੁਣ ਸ਼ੁਰੂ ਹੋਣ ਜਾ ਰਹੀ ਇਹ ਸਹੂਲਤ