ਆਈ ਤਾਜ਼ਾ ਵੱਡੀ ਖਬਰ
ਅੱਜ ਜਿੱਥੇ ਪੰਜਾਬ ਵਿੱਚ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਜਿੱਥੇ ਆਪਣੇ ਪਰਿਵਾਰਾਂ ਦੇ ਨਾਲ ਅੱਜ ਇਸ ਤਿਓਹਾਰ ਨੂੰ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ ਅਤੇ ਦੁਸਹਿਰੇ ਨੂੰ ਜਿੱਥੇ ਬੁਰਾਈ ਉੱਪਰ ਅੱਛਾਈ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੋਈ ਵੀ ਭਿਆਨਕ ਹਾਦਸਾ ਵਾਪਰ ਜਾਂਦਾ ਹੈ। ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਦਸਹਿਰੇ ਵਾਲੇ ਦਿਨ ਪੰਜਾਬ ਵਿੱਚ ਹਾਦਸਾ ਵਾਪਰਨ ਕਾਰਨ ਲਾਸ਼ਾਂ ਦਾ ਢੇਰ ਲੱਗ ਗਿਆ ਜਿੱਥੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਸਹਿਰੇ ਵਾਲੇ ਦਿਨ ਪੰਜਾਬ ਵਿੱਚ ਭਿਆਨਕ ਹਾਦਸੇ ਵਾਪਰਨ ਕਾਰਨ ਦੋ ਜਗ੍ਹਾ ਤੇ 10 ਲੋਕਾਂ ਦੀ ਮੌਤ ਹੋ ਗਈ ਹੈ। ਪਹਿਲਾਂ ਹਾਦਸਾ ਪਿੰਡ ਜਗਤਪੁਰ ਵਿਖੇ ਪਟਿਆਲਾ ਪਿਹੋਵਾ ਰੋਡ ਤੇ ਵਾਪਰਿਆ ਹੈ। ਜਿੱਥੇ ਇੱਕ ਕਾਰ ਅਤੇ ਟਰੈਕਟਰ-ਟਰਾਲੀ ਦੇ ਵਿਚਕਾਰ ਦੇਰ ਰਾਤ ਹੋਈ ਭਿਆਨਕ ਟੱਕਰ ਦੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰ ਲੋਕਾਂ ਵੱਲੋਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਹੈ।
ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਵਿਚ ਪੋਸਟਮਾਰਟਮ ਵਾਸਤੇ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉੱਥੇ ਹੀ ਇਸ ਹਾਦਸੇ ਵਿਚ 10 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਸਾਰੇ ਲੋਕਾਂ ਦੀ ਅਜੇ ਤੱਕ ਪਹਿਚਾਣ ਨਹੀਂ ਦੱਸੀ ਗਈ ਹੈ। ਇਸ ਤਰਾਂ ਹੀ ਦੂਜਾ ਹਾਦਸਾ ਜ਼ਿਲ੍ਹਾ ਮਾਨਸਾ ਦੇ ਅਧੀਨ ਆਉਂਦੇ ਪਿੰਡ ਹਮੀਰਗੜ ਢੇਹਪੀ ਵਿੱਚ ਵਾਪਰਿਆ ਹੈ। ਜਿੱਥੇ ਤਲਵੰਡੀ ਸਾਬੋ ਦਾ ਇੱਕ ਪਰਵਾਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਮਲੇਰਕੋਟਲਾ ਤੋ ਵਾਪਸ ਆਪਣੇ ਘਰ ਜਾ ਰਿਹਾ ਸੀ।
ਉਸ ਸਮੇਂ ਹੀ ਜਦੋਂ ਇਹ ਕਾਰ ਅੱਠ ਵਜੇ ਦੇ ਕਰੀਬ ਪਿੰਡ ਹਮੀਰਗੜ੍ਹ ਢੇਹਪੀ ਦੇ ਗੁਰਦੁਆਰਾ ਸਾਹਿਬ ਦੇ ਕੋਲ ਪਹੁੰਚੀ ਤਾਂ ਕਾਰ ਨੂੰ ਇੱਕ ਰੇਤ ਨਾਲ ਭਰੇ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਹਿੰਦਰਾ ਗੱਡੀ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਬਾਕੀ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਰਸਤੇ ਵਿੱਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਪੰਜਾਬ ਵਿੱਚ ਵਾਪਰੇ 2 ਸੜਕ ਹਾਦਸਿਆਂ ਵਿਚ 10 ਲੋਕਾਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
Previous Postਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਹਸਪਤਾਲ ਤੋਂ ਆਈ ਇਹ ਵੱਡੀ ਖਬਰ
Next Postਪੰਜਾਬ ਚ ਵਾਪਰਿਆ ਕਹਿਰ ਮਸ਼ਹੂਰ ਖਿਡਾਰੀ ਦੀ ਹੋਈ ਮੌਤ, ਛਾਇਆ ਸੋਗ – ਤਾਜਾ ਵੱਡੀ ਖਬਰ