ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਕਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਕਮੀ ਨਜ਼ਰ ਨਹੀਂ ਆ ਰਹੀ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ।
ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਵੀ ਸੁਰੱਖਿਆ ਨੂੰ ਵਧਾਉਂਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਦੇਸ਼ ਦੇ ਲੋਕਾਂ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅਚਾਨਕ ਇਹ ਹੁਕਮ ਦੇ ਦਿੱਤਾ ਹੈ। ਦੇਸ਼ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ।
ਕਰੋਨਾ ਕੇਸਾਂ ਦੇ ਵਧਣ ਨਾਲ ਬਹੁਤ ਸਾਰੇ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕੇਅਰ ਫੰਡ ਦੇ ਜ਼ਰੀਏ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਬਣਾਉਣ ਵਾਲੇ 551 ਪੀ. ਐੱਸ.ਏ.ਪਲਾਂਟ ਸਥਾਪਤ ਕੀਤੇ ਜਾਣ ਦਾ ਹੁਕਮ ਦਿੱਤਾ ਗਿਆ ਹੈ। ਤਾਂ ਜੋ ਹਸਪਤਾਲਾਂ ਦੇ ਵਿੱਚ ਆਕਸੀਜਨ ਦੀ ਕਮੀ ਨਾ ਆ ਸਕੇ। ਇਸ ਯੋਜਨਾ ਦੇ ਜਰੀਏ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਵਿਚ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਥੇ ਹੀ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਨੂੰ ਆਕਸੀਜਨ ਦੀ ਉਚਿੱਤ ਸਪਲਾਈ ਮਿਲ ਸਕੇਗੀ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਿੱਥੇ ਦੇਸ਼ ਦੇ ਕਈ ਹਸਪਤਾਲ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ। ਇਸ ਲਈ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ 551 ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਜਿਨ੍ਹਾਂ ਤੋਂ ਜ਼ਿਲ੍ਹਾ ਹੈਡਕੁਆਟਰਾਂ ਦੇ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਬਿਨਾ ਰੁਕਾਵਟ ਦਿੱਤੀ ਜਾਵੇਗੀ। ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਇਹ ਆਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਹਨ।
Previous Postਪੰਜਾਬ ਚ ਵਿਆਹਾਂ ਚ ਬੰਦਿਆਂ ਦੀ ਗਿਣਤੀ ਤੇ ਲੱਗੀ ਪਾਬੰਦੀ ਦੇ ਬਾਅਦ ਆਈ ਇਹ ਵੱਡੀ ਖਬਰ
Next Postਪੰਜਾਬ ਚ ਪਏ ਸੰਕਟ ਨੂੰ ਦੇਖ ਕੈਪਟਨ ਨੇ ਦਿੱਤਾ ਇਹ ਹੁਕਮ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ