ਧਮਾਕੇਦਾਰ ਜਿੱਤ ਤੋਂ ਬਾਅਦ ਇਹ ਚਿਹਰੇ ਹੋ ਸਕਦੇ ਹਨ ਆਪ ਦੇ ਕੈਬਨਿਟ ਮੰਤਰੀ ਮੰਡਲ ਚ ਸ਼ਾਮਿਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿਥੇ ਕੱਲ ਧਮਾਕਾ ਦੇਖਣ ਨੂੰ ਮਿਲਿਆ ਜਿੱਥੇ ਬਾਕੀ ਪਾਰਟੀਆਂ ਨੂੰ ਪਛਾੜਦੇ ਹੋਏ ਆਮ ਆਦਮੀ ਪਾਰਟੀ ਨੇ ਬਹੁਤ ਵੱਡੀ ਲੀਡ ਹਾਸਲ ਕੀਤੀ। ਉਥੇ ਹੀ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿੱਚ ਦੇਸ਼-ਵਿਦੇਸ਼ ਵਿੱਚ ਲੋਕਾਂ ਵੱਲੋਂ ਜਸ਼ਨ ਵੀ ਮਨਾਏ ਗਏ। ਆਮ ਆਦਮੀ ਪਾਰਟੀ ਦੀ ਇਸ ਜਿੱਤ ਨੇ ਇਕ ਬਹੁਤ ਵੱਡਾ ਇਤਿਹਾਸ ਰੱਚ ਦਿੱਤਾ ਹੈ। ਜਿੱਥੇ ਉਮੀਦ ਤੋਂ ਵਧੇਰੇ ਸੀਟਾ ਆਮ ਆਦਮੀ ਪਾਰਟੀ ਵੱਲੋਂ ਹਾਸਲ ਕੀਤੀਆਂ ਗਈਆਂ ਹਨ। ਜਿੱਤ ਹਾਸਲ ਹੋਣ ਤੋਂ ਬਾਅਦ ਜਿਥੇ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਉਥੇ ਹੀ ਹੁਣ ਭਗਵੰਤ ਮਾਨ ਮੁਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਪੰਜਾਬ ਦਾ ਕਾਰਜਕਾਰ ਸੰਭਾਲਣਗੇ। ਹੁਣ ਧਮਾਕੇਦਾਰ ਜਿੱਤ ਤੋਂ ਬਾਅਦ ਇਹ ਚਿਹਰੇ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਸਕਦੇ ਹਨ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਆਮ ਆਦਮੀ ਪਾਰਟੀ ਦੇ ਜਿੱਥੇ ਆਮ ਲੋਕਾਂ ਵੱਲੋਂ ਇਸ ਰਾਜਨੀਤੀ ਦੇ ਥੰਮ ਮੰਨੇ ਜਾਣ ਵਾਲੇ ਉਨ੍ਹਾਂ ਖ਼ਾਸ ਨੇਤਾਵਾਂ ਨੂੰ ਇਨ੍ਹਾਂ ਚੋਣਾਂ ਦੇ ਵਿਚ ਹਰਾ ਕੇ ਵੱਡੀ ਗਿਣਤੀ ਵਿੱਚ ਵੋਟਾਂ ਦੇ ਨਾਲ ਜਿੱਤ ਹਾਸਲ ਕੀਤੀ ਹੈ। ਉੱਥੇ ਹੀ ਹੁਣ ਰਾਜਨੀਤੀ ਵਿਚ ਫੇਰ-ਬਦਲ ਹੋਵੇਗਾ ਅਤੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਮੈਂਬਰ ਕੈਬਨਿਟ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਜਾਣਗੇ।

ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਜਾਣੇ ਜਾਂਦੇ ਹਰਪਾਲ ਸਿੰਘ ਚੀਮਾ, ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂਕੇ, ਅਮਨ ਅਰੋੜਾ ਜੋ ਬਹੁਤ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਵਾਲੇ ਉਮੀਦਵਾਰ ਬਣੇ ਹਨ। ਉਨ੍ਹਾਂ ਤੋਂ ਇਲਾਵਾ ਪ੍ਰੋ:ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਕੁੰਵਰ ਵਿਜੇ ਪ੍ਰਤਾਪ ਸਿੰਘ, ਅਨਮੋਲ ਗਗਨ, ਨੀਨਾ ਮਿੱਤਲ, ਕੁਲਵੰਤ ਸਿੰਘ, ਡਾਕਟਰ ਬਲਬੀਰ ਸਿੰਘ, ਗੁਰਿੰਦਰ ਸਿੰਘ ਗੈਰੀ ਬੜਿੰਗ, ਹਰਜੋਤ ਸਿੰਘ ਬੈਂਸ ਦੇ ਨਾਮ ਵੀ ਇਸ ਸੂਚੀ ਵਿਚ ਦੱਸੇ ਜਾ ਰਹੇ ਹਨ।

ਜਿਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣ ਦੀਆਂ ਸੰਭਾਵਨਾਵਾਂ ਮਜ਼ਬੂਤ ਦੱਸੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਬਣਾਈ ਜਾ ਰਹੀ ਹੈ। ਉਥੇ ਹੀ ਜਿੱਤ ਹਾਸਲ ਕਰਨ ਵਾਲੇ ਇਨ੍ਹਾਂ ਇਹ ਅਹੁਦਿਆਂ ਤੇ ਬਿਰਾਜਮਾਨ ਕੀਤਾ ਜਾ ਸਕਦਾ ਹੈ ਅਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।