ਧਮਾਕੇਦਾਰ ਜਿੱਤ ਦਰਜ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਕਰਤਾ ਹੁਣ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਵਾਹ ਵਾਹ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੀ ਜਿੱਥੇ ਕੱਲ ਇੱਕ ਇਹਾਸਕ ਜਿੱਤ ਦਰਜ ਕੀਤੀ ਗਈ ਹੈ ਉਥੇ ਹੀ ਆਮ ਆਦਮੀ ਪਾਰਟੀ ਨੂੰ 92 ਸੀਟਾਂ ਹਾਸਿਲ ਹੋਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਲਗਾਤਾਰ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਵੀ ਬਦਲਾਅ ਲਿਆਉਣ ਦੀ ਉਤਸੁਕਤਾ ਸੀ। ਇਸ ਵਾਰ ਜਿੱਥੇ ਕਿਸਾਨੀ ਸੰਘਰਸ਼ ਦੇ ਕਾਰਣ ਵੀ ਲੋਕ ਬਾਕੀ ਪਾਰਟੀਆਂ ਤੋਂ ਅੱਕ ਚੁੱਕੇ ਸਨ। ਉਥੇ ਹੀ ਲੋਕਾਂ ਵੱਲੋਂ ਤੀਸਰੀ ਪਾਰਟੀ ਨੂੰ ਮੌਕਾ ਦਿੱਤੇ ਜਾਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਸਨ। ਅਤੇ ਪੰਜਾਬ ਦੇ ਲੋਕਾਂ ਵੱਲੋਂ ਇਹ ਬਦਲਾਅ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਹੁਣ ਪਹਿਲਾਂ ਵਾਲੀਆ ਪਾਰਟੀਆਂ ਤੋਂ ਅੱਕ ਚੁੱਕੇ ਸਨ। ਜਿੱਥੇ ਆਮ ਆਦਮੀ ਪਾਰਟੀ ਦੇ 92 ਵਿਧਾਇਕ ਇਸ ਚੋਣ ਮੈਦਾਨ ਵਿੱਚ ਜਿੱਤ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ।

ਉੱਥੇ ਹੀ ਹੁਣ ਜਿੱਤ ਤੋਂ ਬਾਅਦ ਭਗਵੰਤ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕੱਲ ਧੂਰੀ ਵਿਧਾਨ ਸਭਾ ਹਲਕੇ ਤੋਂ ਭਗਵੰਤ ਮਾਨ ਨੂੰ ਬੜ੍ਹਤ ਮਿਲ ਰਹੀ ਸੀ ਤਾਂ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਇੱਕਠੇ ਹੋਣਾ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਜਿੱਤ ਨੂੰ ਦੇਖਦੇ ਹੋਏ ਜਿੱਥੇ ਲੋਕਾਂ ਵਿਚ ਖੁਸ਼ੀ ਸੀ ਉਥੇ ਹੀ ਭਗਵੰਤ ਮਾਨ ਵੱਲੋਂ ਵੀ ਆਪਣੇ ਘਰ ਦੀ ਛੱਤ ਤੋਂ ਇਹਨਾਂ ਸਾਰੇ ਲੋਕਾਂ ਨੂੰ ਧੰਨਵਾਦ ਕੀਤਾ ਗਿਆ।

ਉੱਥੇ ਹੀ ਸੰਬੋਧਨ ਕਰਦੇ ਹੋਏ ਉਹਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਦੀ ਜਗ੍ਹਾ ਤੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਏ ਆਜ਼ਮ ਭਗਤ ਸਿੰਘ, ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੀ ਤਸਵੀਰ ਲੱਗਿਆ ਕਰੇਗੀ। ਉੱਥੇ ਹੀ ਨੌਜਵਾਨ ਪੀੜ੍ਹੀ ਦੇ ਹੱਥਾਂ ਵਿੱਚ ਵੀ ਟੀਕੇ ਅਤੇ ਨਸ਼ਿਆਂ ਦੀ ਜਗ੍ਹਾ ਤੇ ਟਿਫ਼ਨ ਹੋਣਗੇ, ਜੋ ਸਵੇਰੇ ਆਪਣੇ ਘਰ ਤੋਂ ਕੰਮ ਤੇ ਜਾਣਗੇ ਅਤੇ ਸ਼ਾਮ ਨੂੰ ਕੰਮ ਤੋਂ ਵਾਪਸ ਆ ਕੇ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰਨਗੇ।

ਉਨਾਂ ਨੇ ਆਖਿਆ ਹੈ ਕਿ ਸਹੁੰ ਚੁੱਕ ਸਮਾਗਮ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਕੀਤਾ ਜਾਵੇਗਾ,ਉਨ੍ਹਾਂ ਆਖਿਆ ਕਿ ਜਿਥੇ ਪਹਿਲਾਂ ਸਰਕਾਰਾਂ ਮੋਤੀ ਮਹਿਲਾ ਤੋਂ ਚਲਦੀਆਂ ਸਨ ਉਥੇ ਹੀ ਹੁਣ ਇਹ ਲੋਕਾਂ ਦੀ ਸਰਕਾਰ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਤੋਂ ਚੱਲੇਗੀ। ਆਮ ਆਦਮੀ ਪਾਰਟੀ ਦੀ ਇਸ ਜਿੱਤ ਨਾਲ ਪੰਜਾਬ ਵਿੱਚ ਇੱਕ ਨਵੀਂ ਸਿਆਸਤ ਦਾ ਆਗਾਜ਼ ਹੋ ਗਿਆ ਹੈ।